ਪ੍ਰਮੁੱਖ ਸਕੱਤਰ ਅਲੋਕ ਸ਼ੇਖਰ, ਐਮ.ਡੀ.ਪਨਸਪ ਰਾਮਬੀਰ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਅਨਾਜ ਮੰਡੀਆਂ ਦੀ ਜਾਂਚ,ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ
ਜਲੰਧਰ , 30 ਅਪ੍ਰੈਲ (ਸੰਦੀਪ) – ਪ੍ਰਮੁੱਖ ਸਕੱਤਰ ਅਲੋਕ ਸ਼ੇਖਰ, ਪਨਸਪ ਦੇ ਐਮ.ਡੀ. ਰਾਮਬੀਰ ਅਤੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਰਬੀ ਸੀਜ਼ਨ ਦੌਰਾਨ ਕਣਕ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।
ਜਲੰਧਰ ਸ਼ਹਿਰ ਅਤੇ ਪਿੰਡ ਖਹਿਰਾ ਮਾਝਾ ਦੀ ਅਨਾਜ ਮੰਡੀ ਦਾ ਦੌਰਾ ਕਰਨ ਮੌਕੇ ਉਨਾਂ ਵਲੋਂ ਜ਼ਿਲੇ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪੈਦਾ ਹੋਈ ਸਥਿਤੀ ਕਰਕੇ ਕਣਕ ਦੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖ਼ਰੀਦ ਕਰਨਾ ਚੁਣੌਤੀ ਭਰਿਆ ਕੰਮ ਹੈ।
ਉਨਾਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲਾ ਮੇਨੈਜਰਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਅਤੇ ਖ਼ਰੀਦ ਕੀਤੀ ਗਈ ਕਣਕ ਦੀ 48 ਘੰਟਿਆਂ ਦੇ ਵਿੱਚ-ਵਿੱਚ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਅਨਾਜ ਮੰਡੀਆਂ ਵਿੱਚ ਸਮਾਜਿਕ ਦੂਰੀ ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇ।
ਉਨਾਂ ਕਿਹਾ ਕਿ ਸਾਰੀਆਂ ਖ਼ਰੀਦ ਏਜੰਸੀਆਂ ਨੂੰ ਇਹ ਯਕੀਨੀ ਬਣਾਉਣ ਚਾਹੀਦਾ ਹੈ ਕਿ ਮੰਡੀਆਂ ਵਿੱਚ ਕਣਕ ਦੇ ਅੰਬਾਰ ਨਾ ਲੱਗਣ। ਉਨਾਂ ਕਿਹਾ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਚਲਾਉਣ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨਾਂ ਕਿਹਾ ਕਿ ਕਣਕ ਦੀ ਖ਼ਰੀਦ ਦੌਰਾਨ ਮਾਰਕਿਟ ਕਮੇਟੀਆਂ ਵਲੋਂ ਆੜਤੀਆਂ ਨੂੰ ਕਿਸਾਨਾਂ ਨੂੰ ਦੇਣ ਲਈ ਪਾਸ ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਮੰਡੀਆਂ ਵਿੱਚ ਜਗਾ ਉਪਲਬੱਧ ਹੋਣ 'ਤੇ ਕਿਸਾਨ ਇਕ ਦਿਨ ਵਿੱਚ ਕਈ ਕੂਪਨ ਪ੍ਰਾਪਤ ਕਰ ਸਕਦਾ ਹੈ । ਉਨਾ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਮੰਡੀਆਂ ਵਿੱਚ ਭੀੜ ਇਕੱਠੀ ਨਾ ਹੋਣ ਦੇਣ ਲਈ ਰਾਈਸ਼ ਮਿਲਾਂ ਵਿੱਚ 78 ਵਾਧੂ ਖ਼ਰੀਦ ਕੇਂਦਰ ਬਣਾਏ ਗਏ ਹਨ। ਉਨਾਂ ਕਿਸਾਨਾਂ ਨੂੰ ਕਿਹਾ ਕਿ ਉਨਾਂ ਨੂੰ ਅਪਣੀ ਸੋਨੇ ਰੰਗੀ ਫ਼ਸਲ ਦੀ ਅਦਾਇਗੀ ਲੈਣ ਵਿੱਚ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਵੇਗੀ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਸਾਰੀਆਂ ਅਨਾਜ ਮੰਡੀਆਂ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੈਡੀਕਲ ਪ੍ਰੋਟੋਕਾਲ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵਚਨਬੱਧ ਹੈ।
ਇਸ ਮੌਕੇ ਉਨਾਂ ਵਲੋਂ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੁਰਾਂ ਤੇ ਹੋਰਨਾਂ ਲਈ ਹੱਥ ਧੋਣ ਲਈ ਸਾਬਣ, ਮਾਸਕ, ਸੈਨੀਟਾਈਜ਼ਰ ਦੀ ਸਹੂਲਤ ਦੀ ਵੀ ਜਾਂਚ ਕੀਤੀ ਗਈ। ਉਨਾਂ ਵਲੋਂ ਮੰਡੀ ਵਿੱਚ ਆੜਤੀਆਂ ਅਤੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਗਈ।
ਉਨਾਂ ਦੱਸਿਆ ਕਿ ਹੁਣ ਤੱਕ ਅਨਾਜ ਮੰਡੀਆਂ ਵਿੱਚ 277373 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 70 ਪ੍ਰਤੀਸ਼ਤ ਖ਼ਰੀਦੀ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਜ਼ਿਲਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ,ਜ਼ਿਲਾ ਮੰਡੀ ਅਫ਼ਸਰ ਦਵਿੰਦਰ ਸਿੰਘ ਕੈਂਥ, ਸ੍ਰੀ ਕੇਵਲ ਸਿੰਘ, ਜ਼ਿਲਾ ਮੇਨੈਜਰ ਮਾਰਕਫ਼ੈਡ ਸਚਿਨ ਗਰਗ, ਜ਼ਿਲਾ ਮੇਨੈਜਰ ਪਨਗਰੇਨ ਸ੍ਰੀ ਜਨਕ ਰਾਜ ਅਤੇ ਹੋਰ ਵੀ ਹਾਜ਼ਰ ਸਨ।
.jpg)



.jpg)




.jpg)
.jpeg)

.jpeg)

.jpeg)
