ਪੰਜਾਬ ਸਰਕਾਰ ਦੀ ਕੋਵਾ ਐਪ ਲੋਕਾਂ ਦੇ ਘਰਾਂ ਤੱਕ ਜਰੂਰੀ ਚੀਜ਼ਾਂ ਦੀ ਸਪਲਾਈ ਨੂੰ ਬਣਾਏਗੀ ਯਕੀਨੀ

ਪੰਜਾਬ ਸਰਕਾਰ ਦੀ ਕੋਵਾ ਐਪ ਲੋਕਾਂ ਦੇ ਘਰਾਂ ਤੱਕ ਜਰੂਰੀ ਚੀਜ਼ਾਂ ਦੀ ਸਪਲਾਈ ਨੂੰ ਬਣਾਏਗੀ ਯਕੀਨੀ

ਜਲੰਧਰ 4 ਅਪ੍ਰੈਲ (ਨਿਊਜ85ਪੰਜਬ) – ਕਰਫ਼ਿਊ ਦੌਰਾਨ ਲੋਕਾਂ ਨੂੰ ਵੱਡੇ ਪੱਧਰ ’ਤੇ ਰਾਹਤ ਪ੍ਰਦਾਨ ਕਰਨ ਅਤੇ ਜਰੂਰੀ ਚੀਜਾਂ ਦੀ ਘਰਾਂ ਤੱਕ ਸਪਲਾਈ ਨੂੰ ਹੋਰ ਸੁਖਾਲਾ ਬਣਾਉਣ ਦੇ ਮੰਤਵ ਤਹਿਤ ਪੰਜਾਬ ਸਰਕਾਰ ਵਲੋਂ ਕੋਵਾ ਐਪ ਰਾਹੀਂ ਜਰੂਰੀ ਚੀਜਾਂ ਦੀ ਘਰ-ਘਰ ਸਪਲਾਈ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸੂਬੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕੋਵਾ ਐਪ ਰਾਹੀਂ ਜਰੂਰੀ ਚੀਜਾਂ ਜਿਵੇਂ ਕਰਿਆਨਾ, ਸਬਜ਼ੀਆਂ, ਦੁੱਧ ਅਤੇ ਦਵਾਈਆਂ ਆਦਿ ਲੋਕਾਂ ਦੇ ਘਰਾਂ ਤੱਕ ਸਪਲਾਈ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਐਪ ਨੂੰ ਸੂਬੇ ਵਿੱਚ ਕੋਵਿਡ-19 ਸਬੰਧੀ ਜਾਣਕਾਰੀ ਲਈ ਪਹਿਲਾਂ ਹੀ ਵਰਤਿਆ ਜਾ ਰਿਹਾ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਐਪ ਨੂੰ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਜਰੂਰੀ ਚੀਜਾਂ ਦੀ ਹੋਮ ਡਲਿਵਰੀ ਲਈ ਸਪਲਾਈ ਲਈ ਵਰਤਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਨੂੰ ਕਰਿਆਨਾ, ਜ਼ੋਨਲ ਲਾਇਸੈਂਸਿੰਗ ਅਥਾਰਟੀ ਲਖਵੰਤ ਸਿੰਘ ਦਵਾਈਆਂ, ਜ਼ਿਲ੍ਹਾ ਮੰਡੀ ਅਫ਼ਸਰ ਦਵਿਦਰ ਸਿੰਘ ਫ਼ਲ ਅਤੇ ਸਬਜ਼ੀਆਂ ਅਤੇ ਜਨਰਲ ਮੇਨੈਜਰ ਵੇਰਕਾ ਰੁਪਿੰਦਰਪਾਲ ਸਿੰਘ ਨੂੰ ਦੁੱਧ ਅਤੇ ਡੇਅਰੀ ਉਤਪਾਦਾਂ ਦੀ ਸਪਲਾਈ ਸਬੰਧੀ ਵੱਖ ਵੱਖ ਵੈਂਡਰਾਂ ਪਾਸੋਂ ਬਿਨੈਪੱਤਰ ਪ੍ਰਾਪਤ ਕਰਨ ਲਈ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਵਾਨਗੀ ਤੋਂ ਬਾਅਦ ਵੈਂਡਰਾਂ ਨੂੰ ਕੋਵਾ ਐਪ ’ਤੇ ਡਿਸਪਲੇ ਕੀਤਾ ਜਾਵੇਗਾ ਜਿਥੋਂ ਲੋਕ ਕਰਿਆਨਾ, ਦਵਾਈਆਂ, ਫ਼ਲ ਅਤੇ ਸਬਜ਼ੀਆਂ ਅਤੇ ਦੁੱਧ ਤੇ ਦੁੱਧ ਉਤਪਾਦਾਂ ਨੂੰ ਘਰਾਂ ਤੱਕ ਸਪਲਾਈ ਕਰਨ ਲਈ ਅਪਣੀ ਮੰਗ ਕਰ ਸਕਦੇ ਹਨ। ਸ੍ਰੀ ਸ਼ਰਮਾ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਐਪ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਜਰੂਰੀ ਚੀਜ਼ਾਂ ਦੀ ਸਪਲਾਈ ਉਨਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਇਸ ਕਾਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

super visa