ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਲਈ ਕਿਸਾਨਾ ਵਲੋਂ ਭਰਪੂਰ ਸ਼ਲਾਘਾ

ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਲਈ ਕਿਸਾਨਾ ਵਲੋਂ ਭਰਪੂਰ ਸ਼ਲਾਘਾ

ਜਲੰਧਰ, 18 ਅਪ੍ਰੈਲ (ਸੰਦੀਪ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਮੌਜੂਦਾ ਸਥਿਤੀ ਦੌਰਾਨ ਕਣਕ ਦੀ ਖ਼ਰੀਦ ਅਤੇ ਚੁਕਾਈ ਲਈ ਜ਼ਿਲੇ ਵਿੱਚ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਲਈ ਕਿਸਾਨਾਂ ਵਲੋਂ ਸੂਬਾ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ ਗਈ। ਕਿਸਾਨ ਜੋ ਕਿ ਵੱਖ ਵੱਖ ਮੰਡੀਆਂ ਵਿੱਚ ਅਪਣੀ ਸੋਨੇ ਰੰਗੀ ਕਣਕ ਦੀ ਫ਼ਸਲ ਵੇਚਣ ਲਈ ਮੰਡੀਆਂ ਵਿੰਚ ਆਏ ਸਨ ਵਲੋਂ ਪੰਜਾਬ ਸਰਕਾਰ ਵਲੋਂ ਖ਼ਰੀਦ ਲਈ ਕੀਤੇ ਗਏ ਪ੍ਰਬੰਧਾਂ 'ਤੇ ਪੂਰਨ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਕਿਸਾਨ ਸਰਵਣ ਸਿੰਘ ਪੁੱਤਰ ਸੋਹਨ ਸਿੰਘ ਜੋ ਜਲੰਧਰ ਅਨਾਜ ਮੰਡੀ ਵਿੱਚ ਆਇਆ, ਕਿਸਾਨ ਬਲਵਿੰਦਰ ਸਿੰਘ ਪਿੰਡ ਪਤਾਰਾ ਵੀ ਜਲੰਧਰ ਅਨਾਜ ਮੰਡੀ ਵਿੱਚ ਆਇਆ, ਕਿਸਾਨ ਭੁਪਿੰਦਰ ਸਿੰਘ ਜੋ ਸ਼ਾਹਕੋਟ ਅਨਾਜ ਮੰਡੀ ਵਿੱਚ ਗਿਆ, ਕਿਸਾਨ ਪਰਮਜੀਤ ਸਿੰਘ ਪਿੰਡ ਦਾਰਾਵਾਨ ਜੋ ਭੋਗਪੁਰ ਅਨਾਜ ਮੰਡੀ ਵਿੱਚ ਆਇਆ, ਕਿਸਾਨ ਭੁਪਿੰਦਰ ਸਿੰਘ ਸਪੁੱਤਰ ਇੰਦਰ ਸਿੰਘ ਜੋ ਲੋਹੀਆਂ ਖਾਸ ਦਾਣਾ ਮੰਡੀ ਵਿੱਚ ਗਿਆ ਵਲੋਂ ਸੂਬਾ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕਰਕੇ ਉਨਾਂ ਨੂੰ ਹਰ ਤਰਾਂ ਦੀ ਸਹੂਲਤ ਮੁਹੱਈਆ ਕਰਵਾਉਣ 'ਤੇ ਪੂਰਨ ਤਸ਼ੱਲੀ ਦਾ ਪ੍ਰਗਟਾਵਾ ਕੀਤਾ ਗਿਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ ਕੀਤੇ ਗਏ ਪੁਖ਼ਤਾ ਪ੍ਰਬੰਧ ਉਨਾਂ ਲਈ ਵਰਦਾਨ ਸਿੱਧ ਹੋ ਰਹੇ ਹਨ। 
   ਇਸੇ ਤਰਾਂ ਸ਼ਾਹਕੋਟ ਤੋਂ ਵਿਧਾਇਕ ਸ੍ਰੀ ਹਰਦੇਵ ਸਿੰਘ ਲਾਡੀ ਸੇਰੋਵਾਲੀਆ ਜਿਨਾਂ ਦੇ ਨਾਲ ਉਪ ਮੰਡਲ ਮੈਜਿਸਟਰੇਟ ਸ੍ਰੀ ਸੰਜੀਵ ਸ਼ਰਮਾ ਅਤੇ ਜ਼ਿਲਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਵੀ ਮੌਜੂਦ ਸਨ ਵਲੋਂ ਲੋਹੀਆਂ ਖ਼ਾਸ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਸੁਚੱਜੇ ਢੰਗ ਨਾਲ ਅਤੇ ਨਿਰਵਿਘਨ ਖ਼ਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੰਡੀਆਂ ਵਿਚੋਂ ਕਿਸਾਨਾਂ ਦਾ ਇਕ ਇਕ ਦਾਣਾ ਖ਼ਰੀਦ ਕਰਨ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਜਿਵੇਂ ਹੀ ਮੰਡੀਆਂ ਵਿੱਚ ਕਣਕ ਆਉਂਦੀ ਹੈ ਤਾਂ ਉਸ ਦੀ ਤੁਰੰਤ ਖ਼ਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ।
   ਉਨਾਂ ਕਿਹਾ ਕਿ ਮੰਡੀਆਂ ਵਿੱਚ ਹਰੇਕ ਕਿਸਾਨ ਵਲੋਂ ਆਪਣੀ ਕਣਕ ਢੇਰੀ ਕਰਨ ਲਈ ਅਤੇ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣ ਲਈ 30*30 ਫੁੱਟ ਦੇ ਖਾਨੇ ਬਣਾਏ ਗਏ ਹਨ। ਉਨਾਂ ਕਿਹਾ ਕਿ ਮਾਰਕਿਟ ਕਮੇਟੀਆਂ ਵਲੋਂ ਆੜਤੀਆਂ ਨੂੰ ਕੂਪਨ ਜਾਰੀ ਕੀਤੇ ਗਏ ਹਨ ਜਿਨਾਂ ਨੂੰ ਅਗੋਂ ਕਿਸਾਨਾ ਨੂੰ ਦਿੱਤਾ ਜਾਵੇਗਾ ਅਤੇ ਕਿਸਾਨ ਵੱਖਰੋ ਵੱਖਰੇ ਦਿਨਾਂ ਲਈ ਮੰਡੀਆਂ ਵਿੱਚ ਜਗਾ ਦੀ ਉਪਲਬੱਧਤਾ ਦੇ ਅਧਾਰ 'ਤੇ ਮਲਟੀਪਲ ਕੂਪਨ ਪ੍ਰਾਪਤ ਕਰ ਸਕਦੇ ਹਨ ਤਾਂ ਕਿ ਮੰਡੀਆਂ ਵਿੱਚ ਭੀੜ ਇਕੱਠੀ ਨਾ ਹੋਵੇ। ਉਨਾਂ ਕਿਹਾ ਕਿ ਕਿਸਾਨ ਪ੍ਰਤੀ ਕੂਪਨ ਨਾਲ 50 ਕੁਇੰਟਲ ਦੀ ਟਰਾਲੀ ਮੰਡੀ ਵਿੱਚ ਲਿਆ ਸਕਣਗੇ।

super visa