ਪੰਜਾਬ ਸਰਕਾਰ ਵਲੋਂ ਜਲੰਧਰ ’ਚ 49500 ਕਿਲੋ ਕਣਕ ਦਾ ਆਟਾ, 49500 ਕਿਲੋ ਚਾਵਲ, 9900 ਕਿਲੋ ਦਾਲਾਂ, 9900 ਪੈਕੇਟ ਚਾਹ ਪੱਤੀ ਅਤੇ 9900 ਤੇਲ ਦੀਆਂ ਬੋਤਲਾਂ ਦੀ ਵੰਡ
ਜਲੰਧਰ, 1 ਅਪ੍ਰੈਲ (ਨਿਊਜ85ਪੰਜਬ) - ਸਮਾਜ ਦੇ ਕਮਜ਼ੋਰ ਤੇ ਜਰੂਰਤ ਮੰਦ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜਲੰਧਰ ਵਿਖੇ 4500 ਸੁੱਕੇ ਰਾਸ਼ਨ ਦੇ ਪੈਕਟ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਨਵਨੀਤ ਕੌਰ ਬੱਲ ਜੋ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਪਿਤ ਕੀਤੇ ਗਏ ਵੇਅਰ ਹਾਊਸ ਵਿਖੇ ਜਰੂਰੀ ਚੀਜਾਂ ਦੀ ਲੋੜਵੰਦ ਲੋਕਾਂ ਵਿੱਚ ਵੰਡ ਨੂੰ ਯਕੀਨੀ ਬਣਾ ਰਹੇ ਹਨ ਨੇ ਕਿਹਾ ਕਿ ਇਹ ਸੁੱਕੇ ਰਾਸ਼ਨ ਦੇ ਪੈਕੇਟ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਵਿੱਚ ਭੇਜੇ ਜਾਣਗੇ। ਉਨ੍ਹਾਂ ਦੱਸਿਆ ਕਿ ਪੈਕਟਾਂ ਵਿੱਚ 22500 ਕਿਲੋ ਕਣਕ ਦਾ ਆਟਾ, 22500 ਕਿਲੋ ਚਾਵਲ, 4500 ਕਿਲੋ ਖੰਡ , 4500 ਕਿਲੋ ਦਾਲਾ, 4500 ਤੇਲ ਦੀਆਂ ਬੋਤਲਾਂ ਅਤੇ 4500 ਚਾਹ ਪੱਤੀ ਦੇ ਪੈਕੇਟ ਹਨ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਹਰ ਸੰਭਵ ਮਦਦ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਹੁਣ ਤੱਕ 9900 ਸੁੱਕੇ ਰਾਸ਼ਨ ਦੇ ਪੈਕਟ ਜਿਨਾਂ ਵਿੱਚ 49500 ਕਿਲੋ ਕਣਕ ਦਾ ਆਟਾ, 49500 ਕਿਲੋ ਚਾਵਲ, 9900 ਕਿਲੋ ਦਾਲਾਂ, 9900 ਚਾਹ ਪੱਤੀ ਦੇ ਪੈਕਟ ਅਤੇ 9900 ਤੇਲ ਦੀਆਂ ਬੋਤਲਾਂ ਲੋਕਾਂ ਵਿੱਚ ਵੰਡੀਆਂ ਜਾ ਚੁੱਕੀਆਂ ਹਨ।
ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਨੇ ਦੱਸਿਆ ਕਿ ਵੱਖ ਵੱਖ ਵਿਭਾਗਾਂ ਦੇ ਮਿਹਨਤੀ ਅਧਿਕਾਰੀਆਂ ਨੂੰ ਸਮਾਜ ਦੇ ਕਮਜ਼ੋਰ ਤੇ ਲੋੜਵੰਦ ਲੋਕਾਂ ਵਿੱਚ ਰਾਸ਼ਨ ਦੀ ਵੰਡ ਨੂੰ ਯਕੀਨੀ ਬਣਾਉਣ ਲਈ ਇਥੇ 24 ਘੰਟੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚੋਂ ਲੋਕਾਂ ਨੂੰ ਹਰ ਹਾਲਤ ਵਿੱਚ ਬਾਹਰ ਕੱਢਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਦੂਰ ਦੁਰਾਡੇ ਖੇਤਰਾਂ ਵਿੱਚ ਰਾਸ਼ਨ ਪਹੁੰਚਾਉਣ ਲਈ ਟਰੱਕ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਹਰ ਲੋੜਵੰਦ ਲੋਕਾਂ ਅਤੇ ਖਾਸ ਕਰਕੇ ਪ੍ਰਵਾਸੀ ਮਜ਼ਦੂਰਾਂ ਲਈ ਖਾਧ ਪਦਾਰਥਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਇਸ ਨੇਕ ਕਾਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਕਿ ਜ਼ਿਲ੍ਹੇ ਵਿੱਚ ਲੋੜਵੰਦ ਤੇ ਸਮਾਜ ਦੇ ਕਮਜ਼ੋਰ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆ ਸਕੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ, ਜ਼ਿਲ੍ਹਾ ਮੇਨੈਜਰ ਪਨਸਪ ਜਨਕ ਰਾਜ, ਸੁਰਜੀਤ ਲਾਲ, ਜਗਦੀਸ਼ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।
.jpg)



.jpg)




.jpg)
.jpeg)

.jpeg)

.jpeg)
