ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ’ਚ 45000 ਕਿਲੋ ਕਣਕ ਦਾ ਆਟਾ, 9000 ਕਿਲੋ ਦਾਲਾਂ ਅਤੇ 9000 ਕਿਲੋ ਖੰਡ ਤਕਸੀਮ
ਜਲੰਧਰ 3 ਅਪ੍ਰੈਲ (ਨਿਊਜ85ਪੰਜਾਬ) - ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਸਮਾਜ ਦੇ ਕਮਜ਼ੋਰ ਵਰਗਾਂ ਅਤੇ ਜਰੂਰਤਮੰਦ ਲੋਕਾਂ ਨੂੰ ਰਾਹਤ ਪਹੁੰਚਾਉਣ ਦੇ ਮੱਦੇ ਨਜ਼ਰ ਜ਼ਿਲ੍ਹੇ ਵਿੱਚ 4500 ਸੁੱਕੇ ਰਾਸ਼ਨ ਦੇ ਪੈਕਟ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਨਵਨੀਤ ਕੌਰ ਬੱਲ ਜੋ ਕਿ ਇਸ ਵੰਡ ਕੇਂਦਰ ਦੀ ਦੇਖ ਰੇਖ ਕਰ ਰਹੇ ਹਨ ਨੇ ਕਿਹਾ ਕਿ ਸੁੱਕੇ ਰਾਸ਼ਨ ਦੇ ਪੈਕੇਟ ਜ਼ਿਲੇ ਦੇ ਵੱਖ-ਵੱਖ ਖੇਤਰਾਂ ਵਿੱਚ ਭੇਜੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਨਾਂ ਪੈਕੇਟਾਂ ਵਿੱਚ 10 ਕਿਲੋ ਕਣਕ ਦਾ ਆਟਾ, 2 ਕਿਲੋਂ ਦਾਲਾਂ ਸ਼ਾਮਿਲ ਸਨ। ਉਨ੍ਹਾਂ ਦੱਸਿਆ ਕਿ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਸਮਾਜ ਦੇ ਹਰ ਵਰਗ ਅਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਇਸ ਵੰਡ ਕੇਂਦਰ ਵਿਖੇ ਲੋਕਾਂ ਦੀ ਸੇਵਾ ਲਈ ਪੂਰੀ ਤਰ੍ਹਾਂ ਸਮਰਪਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚੋਂ ਲੋਕਾਂ ਅਤੇ ਖਾਸ ਕਰਕੇ ਪ੍ਰਵਾਸੀ ਮਜ਼ਦੂਰਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਦੂਰ ਦੁਰਾਡੇ ਦੇ ਲੋੜਵੰਦ ਲੋਕਾਂ ਤੱਕ ਰਾਹਤ ਸਮੱਗਰੀ ਸਮੇਂ ਸਿਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟਰੱਕ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦਾਨੀ ਸੱਜਣ ਜੋ ਕਿ ਇਸ ਨੇਕ ਕਾਜ ਰਾਹੀਂ ਪ੍ਰਵਾਸੀ ਮਜ਼ਦੂਰਾਂ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਦੇ ਚਾਹਵਾਨ ਹਨ ਨੂੰ ਸੱਦਾ ਦਿੱਤਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਥਾਪਿਤ ਕੀਤੇ ਗਏ ਵੇਅਰ ਹਾਊਸ ਵਿਖੇ ਸੁੱਕੇ ਰਾਸ਼ਨ ਦੇ ਰੂਪ ਵਿੱਚ ਯੋਗਦਾਨ ਪਾਉਣ।
.jpg)



.jpg)




.jpg)
.jpeg)

.jpeg)

.jpeg)
