ਫਿਲੌਰ ਦੇ ਨੂਰਮਹਿਲ ਰੋਡ ਤੇ ਕਰਫਿਊ ਦੀ ਉਲੰਘਣਾ ਕਰਨ ਵਾਲੇ 20 ਵਾਹਨ ਚਾਲਕਾਂ ਦੇ ਕੱਟੇ ਚਲਾਨ
ਫਿਲੌਰ, 10 ਅਪ੍ਰੈਲ (ਰਜਿੰਦਰ ਕੁਮਾਰ) - ਸੂਬੇ ਅੰਦਰ 1 ਮਈ ਤੱਕ ਲਗਾਏ ਗਏ ਕਰਫਿਊ ਦੌਰਾਨ ਜੋ ਵੀ ਲੋਕ ਕਰਫਿਊ ਦੀ ਉਲੰਘਣਾ ਕਰ ਰਹੇ ਹਨ ਉਨ੍ਹਾਂ ਤੇ ਪੁਲਿਸ ਵਲੋਂ ਸੂਬੇ ਭਰ ਅੰਦਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਤਹਿਤ ਅੱਜ ਫਿਲੌਰ ਦੇ ਨੂਰਮਹਿਲ ਰੋਡ ਤੇ ਨਾਕਾਬੰਦੀ ਦੌਰਾਨ ਥਾਣਾ ਫਿਲੌਰ ਦੇ ਹੈਡ ਕਾਸਟੇਬਲ ਸੁਖਵੀਰ ਸਿੰਘ ਨੇ ਕਰਫਿਊ ਦੀ ਉਲੰਘਣਾ ਕਰਨ ਵਾਲੇ 20 ਵਾਹਨ ਚਾਲਕਾਂ ਦੇ ਚਲਾਨ ਕੱਟੇ। ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸੁਖਵੀਰ ਸਿੰਘ ਨੇ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ। ਕੋਰੋਨਾ ਤੇ ਕਾਬੂ ਪਾਉਣ ਲਈ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਘਰਾਂ ਅੰਦਰ ਰਹਿ ਕੇ ਕੋਰੋਨਾ ਤੇ ਕਾਬੂ ਪਾਉਣ ਲਈ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
.jpg)



.jpg)




.jpg)
.jpeg)

.jpeg)

.jpeg)
