ਬੱਚਿਆਂ ਦੀ ਪੜ੍ਹਾਈ ਤੇ ਅਸਰ ਨਾ ਪਵੇ ਇਸ ਲਈ ਹਦਾਇਤਾਂ ਜਾਰੀ ਕਰਦੇ ਹੋਏ ਖੋਲਿਆਂ ਜਾਣ ਕਿਤਾਬਾਂ ਦੀਆਂ ਦੁਕਾਨਾਂ - ਭੌਸਲੇ

ਬੱਚਿਆਂ ਦੀ ਪੜ੍ਹਾਈ ਤੇ ਅਸਰ ਨਾ ਪਵੇ ਇਸ ਲਈ ਹਦਾਇਤਾਂ ਜਾਰੀ ਕਰਦੇ ਹੋਏ ਖੋਲਿਆਂ ਜਾਣ ਕਿਤਾਬਾਂ ਦੀਆਂ ਦੁਕਾਨਾਂ - ਭੌਸਲੇ

ਫਿਲੌਰ 28 ਮਾਰਚ, (ਨਿਊਜ85ਪੰਜਾਬ) – ਬਹੁਜਨ ਸਮਾਜ ਪਾਰਟੀ ਜਿਲ੍ਹਾ ਜਲੰਧਰ ਦੇ ਪ੍ਰਧਾਨ ਅੰਮਿ੍ਰਤਪਾਲ ਭੌਸਲੇ ਨੇ ਮੰਗ ਕੀਤੀ ਕਿ ਕਰਫਿਊ ਦੌਰਾਨ ਜਿੱਥੇ ਬਾਕੀ ਜਨ ਜੀਵ ਨੂੰ ਪ੍ਰਭਾਵਿਤ ਹੋਣ ਤੋਂ ਰੋਕਣ ਲਈ ਪ੍ਰਸ਼ਾਸ਼ਨ ਪੂਰਾ ਯਤਨਸ਼ੀਲ ਹੈ ਉੱਥੇ ਹੀ ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਕਿਤਾਬਾਂ ਦੀਆਂ ਦੁਕਾਨਾਂ ਨੂੰ ਵੀ ਹਫ਼ਤੇ ’ਚ ਕੁਝ ਦਿਨ੍ਹਾਂ ਲਈ ਹਦਾਇਤਾਂ ਅਨੁਸਾਰ ਖੋਲਣ ਦੀ ਇਜ਼ਾਜਤ ਦਿੱਤੀ ਜਾਣੀ ਚਾਹੀਦੀ ਹੈ ਤਾ ਜੋ ਬੱਚਿਆਂ ਦੀ ਪੜ੍ਹਾਈ ਤੇ ਵੀ ਕੋਈ ਅਸਰ ਨਾ ਪਵੇ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੇ ਲੋਕਾਂ ਨੂੰ ਘਰਾਂ ਅੰਦਰ ਰਹਿੰਦੇ ਹੋਏ ਕੋਰੋਨਾਂ ਖਿਲਾਫ਼ ਲੜੀ ਜਾ ਰਹੀ ਇਸ ਜੰਗ ਵਿਚ ਪ੍ਰਸ਼ਾਸ਼ਨ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ ਤਾ ਜੋ ਇਸ ਆਫ਼ਤ ਦੀ ਘੜੀ ਨੂੰ ਜਲਦ ਖਤਮ ਕੀਤਾ ਜਾ ਸਕੇ।
 

super visa