ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਵਲੋਂ ਸੂਬੇ ਭਰ ’ਚ ਜੀ.ਓ.ਜੀ ਨੂੰ ਫੇਸ ਸੀਲਡਾਂ ਵੰਡਣ ਦੀ ਸ਼ੁਰੂਆਤ

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਵਲੋਂ ਸੂਬੇ ਭਰ ’ਚ ਜੀ.ਓ.ਜੀ ਨੂੰ ਫੇਸ ਸੀਲਡਾਂ ਵੰਡਣ ਦੀ ਸ਼ੁਰੂਆਤ

ਜਲੰਧਰ, 6 ਮਈ (ਸੰਦੀਪ) – ਕੋਰੋਨਾ ਵਾਇਰਸ ਮਹਾਂਮਾਰੀ ਕਰਕੇ ਮੋਹਰਲੀਆਂ ਕਤਾਰਾਂ ਵਿੱਚ ਤਾਇਨਾਤ ਗਾਰਡੀਅਨਜ਼ ਆਫ਼ ਗਵਰਨੈਂਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਿਲਟਰੀ ਲਿਟਰੇਚਰ ਫੈਸਟੀਵਲ ਵਲੋਂ ਫੇਸ ਸੀਲਡਾਂ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ ਤਾਂ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਪੂਰੀ ਕੁਸ਼ਲਤਾ ਨਾਲ ਆਪਣੀ ਡਿਊਟੀ ਨਿਭਾ ਸਕਣ।
                             ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ.ਜਨਰਲ (ਸੇਵਾ ਮੁਕਤ) ਟੀ.ਐਸ.ਸ਼ੇਰਗਿਲ ਜੋ ਕਿ ਇਸ ਸੰਸਥਾ ਦੇ ਚੇਅਰਮੈਨ ਵੀ ਹਨ ਵਲੋਂ ਜਲੰਧਰ ਤੋਂ ਜੀ.ਓ.ਜੀਜ਼ ਨੂੰ ਫੇਸ ਸੀਲਡ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਆਪਣੀ ਡਿਊਟੀ ਪੂਰੀ ਸਮਰੱਥਾ ਦੇ ਨਿਭਾਉਣ ਦੇ ਯੋਗ ਹੋ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਗਾਰਡੀਅਨਜ਼ ਆਫ਼ ਗਵਰਨੈਂਸ ਵਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਵੱਖ-ਵੱਖ ਮੋਰਚਿਆਂ ਅਤੇ ਕੋਵਿਡ-19 ਮਹਾਂਮਾਰੀ ਤੋਂ ਲੋਕਾਂ ਨੂੰ ਬਾਹਰ ਕੱਢਣ ਲਈ  ਮੋਹਰੇ ਹੋ ਕੇ ਡਿਊਟੀ ਨਿਭਾਈ ਜਾ ਰਹੀ ਹੈ।
                             ਲੈਫ.ਜਨਰਲ (ਸੇਵਾ ਮੁਕਤ) ਨੇ ਕਿਹਾ ਕਿ ਜੀ.ਓ.ਜੀਜ਼ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬੱਚਣ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ ਲਈ ਸਰਗਰਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੀ.ਓ.ਜੀਜ਼ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਕੋਰੋਨਾ ਵਾਇਰਸ ਖਿਲਾਫ਼ ਜੰਗ ਛੇੜੀ ਹੋਈ ਹੈ। ਉਨ੍ਹਾਂ ਕਿਹਾ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਸੱਚੇ ਦੇਸ਼ ਪ੍ਰੇਮੀ ਹਨ ਜਿਨਾਂ ਨੇ ਆਪਣੀ ਜਵਾਨੀ ਦਾ ਅਹਿਮ ਸਮਾਂ ਦੇਸ਼ ਸੇਵਾ ਵਿੱਚ ਲਗਾ ਦਿੱਤਾ ਅਤੇ ਹੁਣ ਇਨਾਂ ਬਹਾਦਰ ਯੋਧਿਆਂ ਵਲੋਂ ਨਵੀਂ ਚੁਣੌਤੀ ਨੂੰ ਸਵਿਕਾਰ ਕਰਦਿਆਂ ਬਿਨਾਂ ਕੋਈ ਡਰ ਪੈਦਾ ਕੀਤਿਆਂ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ਼ ਹੇਠਲੇ ਪੱਧਰ ’ਤੇ ਪ੍ਰਚਾਰ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ।
                             ਸੀਨੀਅਰ ਸਲਾਹਕਾਰ ਨੇ ਅੱਗੇ ਦੱਸਿਆ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਵਲੋਂ ਜ਼ਿਲ੍ਹੇ ਵਿੱਚ ਕਣਕ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਹੋਰਨਾਂ ਨੂੰ ਕੋਵਿਡ-19 ਤੋਂ ਬਚਾਉਣ ਲਈ ਗਾਰਡੀਅਨਜ਼ ਆਫ਼ ਗਵਰਨੈਂਸ ਵਲੋਂ ਅਪਣਾਏ ਜਾਣ ਵਾਲੇ ਮੈਡੀਕਲ ਪ੍ਰੋਟੋਕਾਲ ਜਿਸ ਵਿੱਚ ਸਮਾਜਿਕ ਦੂਰੀ ਬਣਾਈ ਰੱਖਣਾ, ਹੱਥ ਧੋਣਾ, ਮਾਸਕ ਪਹਿਨਣਾਂ ਆਦਿ ਸ਼ਾਮਿਲ ਹਨ ਕਿਸਾਨਾਂ,ਮਜ਼ਦੂਰਾਂ ਅਤੇ ਹੋਰਨਾਂ ਲਈ ਜਰੂਰੀ ਬਣਾਉਣ ਦੀ ਜਿੰਮੇਵਾਰੀ ਸੌਂਪੀ ਗਈ ਹੈ।         
                   ਇਸ ਮੌਕੇ ਜ਼ਿਲ੍ਹਾ ਮੁਖੀ ਜੀ.ਓ.ਜੀ ਮੇਜਰ ਜਨਰਲ (ਰਿਟਾ.) ਬਲਵਿੰਦਰ ਸਿੰਘ, ਸਹਾਇਕ ਜ਼ਿਲ੍ਹਾ ਮੁਖੀ ਕਰਨਲ ਅਵਤਾਰ ਸਿੰਘ, ਚੇਅਰਮੈਨ ਮਿਲਕਫ਼ੈਡ ਕੈਪਟਨ ਹਰਮਿੰਦਰ ਸਿੰਘ, ਓ.ਐਸ.ਡੀ. ਸੀਨੀਅਰ ਸਲਾਹਕਾਰ ਕਰਨਵੀਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

super visa