ਮੈਰੀਟੋਰੀਅਸ ਸਕੂਲ ’ਚ ਬਣਾਏ ਗਏ ਕੁਆਰੰਟੀਨ ਸੈਂਟਰ ਵਿਖੇ ਸਾਫ਼ ਸਫ਼ਾਈ ਦਾ ਰੱਖਿਆ ਜਾ ਰਿਹਾ ਖਾਸ ਧਿਆਨ
ਜਲੰਧਰ, 6 ਮਈ (ਸੰਦੀਪ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੱਚਿਆਂ ਦੇ ਮੈਰੀਟੋਰੀਅਸ ਸਕੂਲ ਵਿਖੇ ਬਣਾਏ ਗਏ ਕੁਆਰੰਟੀਨ ਕੇਂਦਰ ਜਿਥੇ ਵੱਖ ਵੱਖ ਰਾਜਾਂ ਤੋਂ ਆਏ ਹੋਏ 246 ਲੋਕ ਜ਼ਿਨਾਂ ਵਿੱਚ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਹੋਏ ਸ਼ਰਧਾਲੂ ਠਹਿਰੇ ਹਨ ਵਿਖੇ ਸਾਫ਼ ਸਫ਼ਾਈ ਨੂੰ ਬਣਾਈ ਰੱਖਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਕੈਂਪਸ ਦੀ ਸਵੱਛਤਾ ਵੱਖ ਖ਼ਾਸ ਤਵੱਜੋਂ ਦਿੱਤੀ ਜਾ ਰਹੀ ਹੈ ਅਤੇ ਇਸ ਕੰਮ ਲਈ 15 ਸੈਨੇਟਰੀ ਵਰਕਰਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਫ਼ਾਈ ਸੇਵਕਾ ਵਲੋਂ ਵਾਸ਼ਰੂਮਾਂ ਅਤੇ ਕੈਂਪਸ ਦੇ ਹੋਰਨਾਂ ਹਿੱਸਿਆਂ ਦੀ ਚੰਗੀ ਤਰ੍ਹਾਂ ਸਫ਼ਾਈ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀਆਂ ਹਦਾਇਤਾਂ ’ਤੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਦੀ ਅਗਵਾਈ ਵਿੱਚ ਬਣਾਈ ਗਈ ਉਚ ਤਾਕਤੀ ਕਮੇਟੀ ਜਿਸ ਵਿੱਚ ਸਹਾਇਕ ਕਮਿਸ਼ਨਰ ਹਰਦੀਪ ਸਿਘ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਹਰਿੰਦਰ ਪਾਲ ਸਿੰਘ ਬਤੌਰ ਮੈਂਬਰ ਸ਼ਾਮਿਲ ਹਨ ਵਲੋਂ ਸਾਫ਼ ਸਫ਼ਾਈ ਦੇ ਕੰਮ ਦੀ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਬੈਡਾਂ ਦੀ ਚਾਦਰਾਂ, ਸਰਹਾਣਿਆਂ ਅਤੇ ਕੁਆਰੰਟੀਨ ਸੈਂਟਰ ਵਿਖੇ ਹੋਰ ਲੋਕਾਂ ਦੀ ਸਾਫ਼ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਰਹਾਣਿਆਂ ਦੇ ਕਵਰ ਅਤੇ ਬੈਡਾਂ ਦੀਆਂ ਚਾਦਰਾਂ ਨੂੰ ਸਫ਼ਾਈ ਲਈ ਰੋਜ਼ ਬਦਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕੈਂਪਸ ਵਿਖੇ ਪੁਖ਼ਤਾ ਪ੍ਰਬੰਧਾਂਦਾ ਇਕ ਮਹੱਤਵਪੂਰਨ ਪਹਿਲੂ ਇਹ ਵੀ ਹੈ ਕਿ ਇਥੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਪੈਰਾ ਮੈਡੀਕਲ ਟੀਮ ਪੱਕੇ ਤੌਰ ’ਤੇ ਤਾਇਨਾਤ ਕੀਤੀ ਗਈ ਹੈ।
ਲੋਕਾਂ ਨੂੰ ਪੌਸ਼ਟਿਕ ਭੋਜਣ ਮੁਹੱਈਆ ਕਰਵਾਉਣ ਲਈ ਬਣਿਆ ਹੋਇਆ ਲੰਗਰ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤਲ੍ਹਣ ਸਾਹਿਬ ਤੋਂ ਲਿਆਂਦਾ ਜਾ ਰਿਹਾ ਹੈ। ਇਹ ਸਾਰਾ ਖ਼ਰਚਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੁਆਰਾ ਮੁਹੱਈਆ ਕਰਵਾਏ ਗਏ ਫ਼ੰਡਾਂ ਵਿਚੋਂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਦੁੱਧ,ਚਾਹ ਅਤੇ ਬਿਸਕੁਟ ਸਵੇਰੇ ਅਤੇ ਸ਼ਾਮ ਨੂੰ ਦਿੱਤੇ ਜਾ ਰਹੇ ਹਨ। ਇਸੇ ਤਰ੍ਹਾਂ ਕੁਆਰੰਟੀਨ ਸੈਂਟਰ ਵਿਖੇ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ, ਕੋਟਾ ਦੇ ਵਿਦਿਆਥੀਆਂ ਅਤੇ ਜੈਸਲਮੇਰ ਤੋਂ ਆਏ ਮਜ਼ਦੂਰਾਂ ਨੂੰ ਉਨ੍ਹਾਂ ਦੀ ਚੰਗੀ ਸਿਹਤ ਲਈ ਤਾਜ਼ਾ ਫ਼ਲ ਵੀ ਮੁਹੱਈਆ ਕਰਵਾਏ ਜਾ ਰਹੇ ਹਨ।
.jpg)



.jpg)




.jpg)
.jpeg)

.jpeg)

.jpeg)
