ਮੰਡੀ ਬੋਰਡ ਵਲੋਂ ਪ੍ਰਤਾਪਪੁਰਾ ਫ਼ਲ ਤੇ ਸਬਜ਼ੀ ਮੰਡੀ ਲਈ ਪਹੁੰਚ ਸੜਕਾਂ ਬਣਾਉਣ ਦੇ ਕੰਮ ਸ਼ੁਰੂਆਤ
ਜਲੰਧਰ, 13 ਮਈ (ਸੰਦੀਪ) – ਜਲੰਧਰ-ਬਰਨਾਲਾ ਹਾਈਵੇ ’ਤੇ ਸਥਿਤ ਨਵੀਂ ਫ਼ਲ ਤੇ ਸਬਜ਼ੀ ਮੰਡੀ ਪ੍ਰਤਾਪੁਰਾ ਨੂੰ ਭਰਵਾਂ ਹੁੰਗਾਰਾ ਮਿਲਣ ਤੋਂ ਬਾਅਦ ਪੰਜਾਬ ਮੰਡੀ ਬੋਰਡ ਵਲੋਂ ਪ੍ਰਤਾਪਪੁਰਾ ਫ਼ਲ ਤੇ ਸਬਜ਼ੀ ਮੰਡੀ ਵਿਖੇ ਪਹੁੰਚ ਸੜਕਾਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਚੇਅਰਮੈਨ ਮਾਰਕਿਟ ਕਮੇਟੀ ਜਲੰਧਰ ਕੰਟੋਨਮੈਂਟ ਬੋਰਡ ਸ੍ਰੀ ਹਰਭੁਪਿੰਦਰ ਸਿੰਘ ਸਮਰਾ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਦਵਿੰਦਰ ਸਿੰਘ ਕੈਂਥ ਦੀ ਮੌਜੂਦਗੀ ਵਿੱਚ ਕੀਤੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਹਰਭੁਪਿੰਦਰ ਸਿੰਘ ਸਮਰਾ ਨੇ ਕਿਹਾ ਕਿ ਮਕਸੂਦਾਂ ਫ਼ਲ ਤੇ ਸਬਜ਼ੀ ਮੰਡੀ ਵਿਖੇ ਭੀੜ ਨੂੰ ਘੱਟ ਕਰਨ ਦੇ ਮੰਤਵ ਨਾਲ 6 ਮਈ ਨੂੰ ਸਥਾਨਕ ਵਿਧਾਇਕ ਸ੍ਰ.ਪਰਗਟ ਸਿੰਘ ਵਲੋਂ ਬਦਲਵੀਂ ਨਵੀਂ ਫ਼ਲ ਤੇ ਸਬਜ਼ੀ ਮੰਡੀ ਦੀ ਸ਼ੁਰੂਆਤ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਇਸ ਨਵੀਂ ਫ਼ਲ ਤੇ ਸਬਜ਼ੀ ਮੰਡੀ ਦੇ ਖੁੱਲਣ ਨਾਲ ਮਕਸੂਦਾਂ ਫ਼ਲ ਤੇ ਸਬਜ਼ੀ ਮੰਡੀ ਵਿਖੇ ਲੱਗਣ ਵਾਲੀ ਭੀੜ ਨੂੰ ਘੱਟ ਕਰਨ ਵਿੱਚ ਬਹੁਤ ਮਦਦਗਾਰ ਸਾਬਿਤ ਹੋਈ ਹੈ ਜੋ ਕਿ ਚਿੰਤਾ ਦਾ ਵੱਡਾ ਵਿਸ਼ਾ ਸੀ। ਉਨ੍ਹਾਂ ਦੱਸਿਆ ਕਿ ਇਸ ਮੰਡੀ ਨਾਲ ਨਕੋਦਰ, ਸ਼ਾਹਕੋਟ, ਕਪੂਰਥਲਾ, ਜਲੰਧਰ ਕੰਟੋਨਮੈਂਟ ਅਤੇ ਇਸ ਦੇ ਨਾਲ ਲੱਗਦੇ ਕਿਸਾਨਾਂ ਤੇ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ ਅਤੇ ਹੁਣ ਉਨ੍ਹਾਂ ਨੂੰ ਅਪਣੇ ਫ਼ਲ ਤੇ ਸਬਜ਼ੀਆਂ ਵੇਚਣ ਤੇ ਖ਼ਰੀਦਣ ਲਈ ਦੂਰ ਮਕਸੂਦਾਂ ਮੰਡੀ ਵਿੱਚ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਮੰਡੀ ਵਿਖੇ ਪਹੁੰਚ ਸੜਕਾਂ ਬਣਾਉਣ ਦਾ ਕੰਮ ਅਗਲੇ ਕੁਝ ਦਿਨਾਂ ਵਿੱਚ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਗੁਰਿੰਦਰਜੀਤ ਸਿੰਘ ਚੀਮਾ, ਐਸ.ਡੀ.ਓ. ਸ੍ਰੀ ਬਲਦੇਵ ਰਾਜ, ਸ੍ਰੀ ਕੇਵਲ ਸਿੰਘ, ਸ੍ਰੀ ਪਰਮਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।
.jpg)



.jpg)




.jpg)
.jpeg)

.jpeg)

.jpeg)
