ਲੋਕ ਸਭਾ ਮੈਂਬਰ ਚੌਧਰੀ ਵਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ 28 ਲੱਖ ਦੀ ਹੋਰ ਰਾਸ਼ੀ ਜਾਰੀ

ਲੋਕ ਸਭਾ ਮੈਂਬਰ ਚੌਧਰੀ ਵਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ 28 ਲੱਖ ਦੀ ਹੋਰ ਰਾਸ਼ੀ ਜਾਰੀ

ਜਲੰਧਰ 7 ਅਪ੍ਰੈਲ (ਨਿਊਜ85ਪੰਜਬ) - ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਰੋਨਾ ਵਾਇਰਸ ਦਾ ਹੋਰ ਅਸਰਦਾਰ ਢੰਗ ਨਾਲ ਟਾਕਰਾ ਕਰਨ ਦੇ ਸਮਰੱਥ ਬਣਾਉਣ ਤਹਿਤ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ 28 ਲੱਖ ਰੁਪਏ ਦੀ ਹੋਰ ਰਾਸ਼ੀ ਜਾਰੀ ਕੀਤੀ ਗਈ। ਜ਼ਿਕਰਯੋਗ ਹੇੈ ਕਿ ਹੁਣ ਤੱਕ ਜਲੰਧਰ ਤੋਂ ਲੋਕ ਸਭਾ ਮੈਂਬਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ 50 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।
                    ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਜਾਰੀ ਰਾਸ਼ੀ ਸਬੰਧੀ ਪੱਤਰ ਸੌਂਪਦਿਆਂ ਲੋਕ ਸਭਾ ਮੈਂਬਰ ਨੇ ਕਿਹਾ ਕਿ ਇਸ ਔਖੀ ਘੜੀ ਵਿੱਚੋਂ ਜ਼ਿਲ੍ਹਾ ਵਾਸੀਆਂ ਨੁੂੰ ਬਾਹਰ ਕੱਢਣ ਲਈ ਇਹ ਉਨ੍ਹਾਂ ਵਲੋਂ ਨਿਮਾਣੀ ਜਿਹੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਵਜੋਂ ਕੀਤੇ ਜਾ ਰਹੇ ਹਨ ਤਾਂ ਜੋ ਇਸ ਔਖੀ ਘੜੀ ਵਿੱਚੋਂ ਲੋਕਾਂ ਨੂੰ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਲੰਧਰ ਉਨਾਂ ਦੀ ਜਨਮ ਭੂਮੀ ਹੋਣ ਕਰਕੇ ਉਹ ਜਜਬਾਤੀ ਤੌਰ ’ਤੇ ਇਸ ਨਾਲ ਜੁੜੇ ਹੋਏ ਹਨ ਅਤੇ ਇਸ ਤੋਂ ਇਲਾਵਾ ਇਹ ਧਰਤੀ ਉਨ੍ਹਾਂ ਅਤੇ ਉਨਾਂ ਦੇ ਪਿਤਾ ਜੀ ਦੀ ਕਰਮ ਭੂਮੀ ਵੀ ਹੈ।
                             ਲੋਕ ਸਭਾ ਮੈਂਬਰ ਨੇ ਕਿਹਾ ਕਿ ਉਨ੍ਹਾਂ ਵਲੋਂ ਹੁਣ ਤੱਕ ਐਮ.ਪੀ.ਲੈਡ ਫੰਡ ਅਧੀਨ 50 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਵਿਚੋਂ 22 ਲੱਖ ਰੁਪਏ ਸਿਵਲ ਹਸਪਤਾਲ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਐਂਬੂਲੈਂਸ ਲਈ ਜਾਰੀ ਕੀਤੇ ਗਏ ਸਨ ਜਿਹੜੀ ਕਿ ਐਤਵਾਰ ਨੂੰ ਲੋਕਾਂ ਨੂੰ ਸਮਰਪਿਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 28 ਲੱਖ ਰੁਪਏ ਡਿਪਟੀ ਕਮਿਸ਼ਨਰ ਨੂੰ ਲੋਕ ਸਭਾ ਹਲਕਾ ਜਲੰਧਰ ਵਿਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਦਵਾਈਆਂ, ਸਵੱਛਤਾ ਅਤੇ ਹੋਰ ਜਰੂਰੀ ਕੰਮਾਂ ’ਤੇ ਖ਼ਰਚ ਕਰਨ ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਵਿਡ-19 ਵਿਰੁੱਧ ਜੰਗ ਵਿੱਚ ਹੋਰ ਫੰਡਾਂ ਦੀ ਜਰੂਰਤ ਹੈ ਤਾਂ ਉਨਾਂ ਨੂੰ ਦੱਸਿਆ ਜਾਵੇ । ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਭਰੋਸਾ ਦੁਆਇਆ ਕਿ ਉਨਾਂ ਵਲੋਂ ਜਲੰਧਰ ਵਾਸੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

super visa