ਲੋਕ ਸਭਾ ਮੈਂਬਰ ਵਲੋਂ ਜਲੰਧਰ ਅਤੇ ਕਰਤਾਰਪੁਰ ਦੀਆਂ ਦਾਣਾ ਮੰਡੀਆਂ ਦਾ ਦੌਰਾ
ਜਲੰਧਰ 19 ਅਪ੍ਰੈਲ (ਸੰਦੀਪ) – ਪੰਜਾਬ ਸਰਕਾਰ ਦੀ ਸੂਬੇ ਵਿੱਚ ਕਣਕ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਵਚਨਬੱਧਤਾ ਅਤੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਮੱਦੇ ਨਜ਼ਰ ਸਮਾਜਿਕ ਦੂਰੀ ਨੂੰ ਬਣਾਈ ਰੱਖਣ ਅਤੇ ਸਿਹਤ ਵਿਭਾਗ ਦੀਆਂ ਹੋਰ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਤਹਿਤ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਵਲੋਂ ਜਲੰਧਰ ਅਤੇ ਕਰਤਾਰਪੁਰ ਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ ਗਿਆ।
ਮੰਡੀਆਂ ਦੇ ਦੌਰੇ ਦੌਰਾਨ ਲੋਕ ਸਭਾ ਮੈਂਬਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾ ਦੇ ਇਕ-ਇਕ ਦਾਣੇ ਦੀ ਖ਼ਰੀਦ ਅਤੇ ਸਮੇਂ ਸਿਰ ਬਿਨਾਂ ਕਿਸੇ ਦੇਰੀ ਦੇ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਮਾਜਿਕ ਦੂਰੀ ਨੂੰ ਵੀ ਬਣਾ ਕੇ ਰੱਖਿਆ ਜਾਵੇ।
ਉਨਾਂ ਕਿਹਾ ਕਿ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਮੰਡੀਆਂ ਵਿੱਚ ਹੱਥ ਧੋਣ ਦੀ ਸਹੂਲਤ, ਸਾਬਣ ਅਤੇ ਕਿਸਾਨਾਂ ਤੇ ਮਜ਼ਦੂਰਾਂ ਤੇ ਹੋਰਨਾਂ ਲਈ ਮਾਸਕ ਪਹਿਨਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਇਹ ਵੀ ਕਿਹਾ ਕਿ ਅਧਿਕਾਰੀਆਂ ਨੂੰ ਸਮੇਂ ਸਿਰ ਕਿਸਾਨਾਂ ਦੀ ਅਦਾਇਗੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਸੁਚਾਰੂ ਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਇਆ ਜਾਵੇ।
ਲੋਕ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਖ਼ਰੀਦੀ ਫ਼ਸਲ ਨੂੰ 48 ਘੰਟਿਆਂ ਵਿੱਚ ਚੁਕਾਈ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਇਸੇ ਤਰਾਂ ਕਿਸਾਨਾਂ ਨੂੰ 48 ਘੰਟਿਆਂ ਵਿੱਚ ਫ਼ਸਲ ਦੀ ਅਦਾਇਗੀ ਨੂੰ ਵੀ ਯਕੀਨੀ ਬਣਾਇਆ ਗਿਆ ਹੈ।
ਉਨਾਂ ਕਿਹਾ ਕਿ ਇਹ ਸਾਰੇ ਕਦਮ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ,ਸਮੇਂ ਸਿਰ ਅਦਾਇਗੀ ਨੂੰ ਦੇਖਦਿਆਂ ਉਠਾਏ ਗਏ ਹਨ। ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨਾਂ ਸਮੁੱਚੀ ਖ਼ਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਜ਼ਿਲਾ ਮੰਡੀ ਅਫ਼ਸਰ ਦਵਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।
.jpg)








.jpg)
.jpeg)

.jpeg)

.jpeg)
