ਲੋਕ ਸਭਾ ਮੈਂਬਰ, ਵਿਧਾਇਕਾਂ, ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਦਾਨੀ ਸੱਜਣਾਂ ਨੂੰ ਜਰੂਰਤਮੰਦ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਆਉਣ ਦਾ ਸੱਦਾ
ਜਲੰਧਰ 29 ਮਾਰਚ (ਨਿਊਜ85ਪੰਜਾਬ) - ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਦਾਨੀ ਸੱਜਣਾਂ ਨੂੰ ਸੱਦਾ ਦਿੱਤਾ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਕਰਕੇ ਪੈਦਾ ਹੋਈ ਔਖੀ ਘੜੀ ਮੌਕੇ ਜਰੂਰਤਮੰਦ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਆਉਣ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਲ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਸ੍ਰ.ਪਰਗਟ ਸਿੰਘ, ਸ੍ਰੀ ਰਾਜਿੰਦਰ ਬੇਰੀ, ਸ੍ਰੀ ਸ਼ੁਸੀਲ ਕੁਮਾਰ ਰਿੰਕੂ, ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ ਸ੍ਰੀ ਹਰਦੇਵ ਸਿੰਘ ਲਾਡੀ ਅਤੇ ਚੌਧਰੀ ਸੁਰਿੰਦਰ ਸਿੰਘ, ਕਾਂਗਰਸੀ ਆਗੂ ਵਿਕਰਮ ਚੌਧਰੀ,ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਜਲੰਧਰ ਸ੍ਰੀ ਨਵਜੋਤ ਸਿੰਘ ਮਾਹਲ ਨੇ ਦਾਨੀ ਸੱਜਣਾਂ ਨੂੰ ਸੱਦਾ ਦਿੱਤਾ ਕਿ ਇਸ ਔਖੀ ਘੜੀ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਜਰੂਰਤਮੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਦਾਨੀ ਸੱਜਣ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਜਾਂ ਜ਼ਿਲ੍ਹਾ ਰਾਹਤ ਫੰਡ ਵਿੱਚ ਲੋਕਾਂ ਦੀ ਸਹਾਇਤਾ ਲਈ ਦਾਨ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਔਖੀ ਘੜੀ ਵਿੱਚ ਜਰੂਰਤ ਮੰਦ ਲੋਕਾਂ ਨੂੰ ਬਾਹਰ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਸ ਨੇਕ ਕਾਰਜ ਤੋਂ ਪਿਛੇ ਨਹੀਂ ਹਟਣਾ ਚਾਹੀਦਾ ਤਾਂ ਕਿ ਲੋੜਵੰਦ ਲੋਕਾਂ ਤੱਕ ਜਲਦ ਤੋਂ ਜਲਦ ਮਦਦ ਪਹੁੰਚਾਈ ਜਾ ਸਕੇ। ਲੋਕ ਸਭਾ ਮੈਂਬਰ, ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਤੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦੁਆਇਆ ਕਿ ਉਨਾਂ ਦੀਆਂ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰਾਂ ਵਿੱਚ ਰਹਿਣ ਨੂੰ ਯਕੀਨੀ ਬਣਾਉਣ ਤਾਂ ਜੋ ਜਲਦ ਤੋਂ ਜਲਦ ਕੋਰੋਨਾ ਵਾਇਰਸ ਦੀ ਰੋਕਥਾਮ ਕੀਤੀ ਜਾ ਸਕੇ। ਇਸ ਮੌਕੇ ਲੋਕ ਸਭਾ ਮੈਂਬਰ, ਵਿਧਾਇਕਾਂ, ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਮੁਨਾਫ਼ਾਖੋਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਔਖੀ ਘੜੀ ਵਿੱਚ ਮੁਨਾਫ਼ਾਖੋਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦੇ ਖਿਲਾਫ਼ ਸਖ਼ਤ ਤੋ ਸਖ਼ਤ ਕਾਰਵਾਈ ਕੀਤੀ ਜਾਵੇਗੀ।
.jpg)



.jpg)




.jpg)
.jpeg)

.jpeg)

.jpeg)
