ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ,ਕਿਉਂਕਿ ਜ਼ਿਲ੍ਹੇ ਵਿੱਚ ਜ਼ਿਆਦਾ ਟੈਸਟ ਹੋਣ ਕਰਕੇ ਕੇਸ ਸਾਹਮਣੇ ਆ ਰਹੇ ਹਨ - ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ
ਜਲੰਧਰ 25 ਅਪ੍ਰੈਲ (ਸੰਦੀਪ) - ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਜ਼ਿਆਦਾ ਟੈਸਟ ਕਰਨ ਕਰਕੇ ਕੇਸ ਸਾਹਮਣੇ ਆ ਰਹੇ ਹਨ ,ਇਸ ਲਈ ਲੋਕਾਂ ਨੂੰ ਇਸ ਤੋਂ ਘਬਰਾਉਣ ਦੀ ਬਜਾਏ ਕਰਫ਼ਿਊ ਨਿਯਮਾਂ ਦੀ ਪਾਲਣਾ ਕਰਕੇ ਸਮਾਜਿਕ ਜਿੰਮੇਵਾਰੀ ਨੂੰ ਨਿਭਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕੱਢਣ ਦੌਰਾਲ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਪਾਜ਼ੀਟਿਵ ਕੇਸਾਂ ਦੀ ਪਹਿਚਾਣ ਲਈ 1400 ਟੈਸਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨਾਂ ਵਿਚੋਂ 60 ਕੇਸ ਪਾਜ਼ੀਟਿਵ ਪਾਏ ਗਏ ਹਨ ਅਤੇ ਇਨਾਂ ਵਿਚੋਂ 6 ਨੂੰ ਇਲਾਜ ਉਪਰੰਤ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ ਜਦਕਿ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ 54 ਵਿਅਕਤੀ ਪੂਰੀ ਤਰ੍ਹਾਂ ਤੰਦਰੁਸਤ ਸਨ ਜਿਨਾਂ ਵਿੱਚ ਕੋਵਿਡ-19 ਦੇ ਲੱਛਣ ਨਹੀਂ ਪਾਏ ਗਏ ਸਨ ਪਰ ਉਹ ਵੀ ਪਾਜੀਟਿਵ ਪਾਏ ਗਏ ਸਨ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਦੋਂ ਟੈਸਟ ਲਏ ਗਏ ਸਨ ਤਾਂ ਉਹ ਕੋਵਿਡ-19 ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਇਨਾਂ ਲੋਕਾਂ ਦੀ ਸਮੇਂ ਸਿਰ ਪਹਿਚਾਣ ਨਾ ਹੁੰਦੀ ਤਾਂ ਇਹ ਸਾਰੇ ਸ਼ਹਿਰ ਲਈ ਵੱਡਾ ਖ਼ਤਰਾ ਬਣ ਸਕਦੇ ਸਨ। ਉਨ੍ਹਾਂ ਕਿਹਾ ਕਿ ਹੁਣ ਕੋਵਿਡ-19 ਤੋਂ ਪ੍ਰਭਾਵਿਤ ਇਨਾਂ ਮਰੀਜ਼ਾਂ ਦੇ ਆਈਸੋਲੇਟ ਹੋਣ ਨਾਲ ਸ਼ਹਿਰ ਵਿੱਚ ਖ਼ਤਰਾ ਕੁਝ ਘਟਿਆ ਹੈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਕੋਵਿਡ-19 ਤੋਂ ਪ੍ਰਭਾਵਿਤ ਲੋਕਾਂ ਦੀ ਚੇਨ ਦਾ ਪਤਾ ਲਗਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੋਵਿਡ-19 ਤੋਂ ਪ੍ਰਭਾਵਿਤ ਲੋਕਾਂ ਦੇ ਸੰਪਰਕ ਵਿੱਚ ਆਏ ਲੋਕਾਂ ਦਾ ਪਤਾ ਲਗਾਉਣ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਡਰਨ ਦੀ ਲੋੜ ਨਹੀਂ ਹੈ ਪਰ ਉਨਾਂ ਨੂੰ ਕਰਫ਼ਿਊ ਨਿਯਮਾਂ ਦੀ ਪਾਲਣਾ ਕਰਦੇ ਹੋਏ ਅਪਣੇ ਘਰਾਂ ਵਿੱਚ ਰਹਿਣ ਦੀ ਸਮਾਜਿਕ ਜਿੰਮੇਵਾਰੀ ਨੂੰ ਨਿਭਾਉਂਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਲੋਕਾਂ ਵਲੋਂ ਆਪਣੇ ਪਰਿਵਾਰਾਂ ਅਤੇ ਸਮਾਜ ਦੇ ਹਿੱਤਾਂ ਦੀ ਰਾਖੀ ਲਈ ਅਜਿਹਾ ਕੀਤਾ ਜਾ ਰਿਹਾ ਹੈ ਅਤੇ ਬਾਕੀ ਵਧੇ ਕੇਸ ਘਰਾਂ ਵਿੱਚ ਰਹਿ ਕੇ ਕੋਰੋਨਾ ਵਾਇਰਸ ਦਾ ਟਾਕਰਾ ਕਰਨ ਲਈ ਚੇਤਾਵਨੀ ਹਨ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਗੁਰੂ ਨਾਨਕ ਮਿਸ਼ਨ ਚੌਕ, ਸਕਾਈਲਾਰਕ ਚੌਕ, ਨਾਮ ਦੇਵ ਚੌਕ, ਪ੍ਰੈਸ ਕਲੱਬ ਚੌਕ, ਸ੍ਰੀਰਾਮ (ਨਹਿਰੂ ਗਾਰਡਨ) ਚੌਕ, ਭਗਵਾਨ ਵਾਲਮੀਕਿ (ਜੋਤੀ) ਚੌਕ, ਸ਼ਾਸ਼ਤਰੀ ਚੌਕ, ਬੀ.ਐਮ.ਸੀ.ਚੌਕ, ਬੀ.ਐਸ.ਐਫ. ਚੌਕ, ਪੀ.ਏ.ਪੀ.ਚੌਕ, ਰਾਮਾ ਮੰਡੀ, ਨੰਗਲ ਸ਼ਾਮਾ, ਲੱਧੇਵਾਲੀ, ਪ੍ਰਤਾਪ ਪੇਲੈਸ, ਲੰਮਾ ਪਿੰਡ ਚੌਕ, ਸੰਤੋਖਪੁਰਾ, ਕਿਸ਼ਨਪੁਰਾ ਚੌਕ, ਦੋਮੋਰੀਆ ਪੁਲ, ਰੇਲਵੇ ਸਟੇਸ਼ਨ, ਮੰਡੀ ਰੋਡ, ਮਦਨ ਫਲੌਰ ਮਿਲ ਚੌਕ, ਨਹਿਰੂ ਗਾਰਡਨ ਅਤੇ ਬੀ.ਐਮ.ਸੀ.ਚੌਕ ਵਿਖੇ ਫਲੈਗ ਮਾਰਚ ਕੱਢਿਆ ਗਿਆ।
.jpg)



.jpg)




.jpg)
.jpeg)

.jpeg)

.jpeg)
