ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਪਿੰਡਾਂ ’ਚ ਲੋਕਾਂ ਨੂੰ ਘਰਾਂ ਤੱਕ ਜਰੂਰੀ ਚੀਜਾਂ ਮੁਹੱਈਆ ਕਰਵਾਉਣ ਦਾ ਭਰੋਸਾ
ਜਲੰਧਰ 25 ਮਾਰਚ, (ਨਿਊਜ85ਪੰਜਾਬ) - ਵਿਧਾਇਕ ਸ਼ਾਹਕੋਟ ਸ੍ਰੀ ਹਰਦੇਵ ਸਿੰਘ ਲਾਡੀ ਸ਼ੋਰੋਵਾਲੀਆ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਐਸ.ਪੀ. ਜਲੰਧਰ ਸ੍ਰੀ ਨਵਜੋਤ ਸਿੰਘ ਮਾਹਲ ਨੇ ਅੱਜ ਕਿਹਾ ਕਿ ਦੇਸ਼ ਕੋਰੋਨਾ ਵਾਇਰਸ ਦੀ ਸ਼ਕਲ ਵਿੱਚ ਛੁਪੇ ਹੋਏ ਦੁਸ਼ਮਣ ਨਾਲ ਕੌਮੀ ਲੜਾਈ ਲੜ ਰਿਹਾ ਹੈ। ਉਪ ਮੰਡਲ ਮੈਜਿਸਟਰੇਟ ਨਕੋਦਰ ਦੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਨੇ ਕਿਹਾ ਕਿ ਲੋਕਾਂ ਨੂੰ ਇਸ ਘਾਤਕ ਵਾਇਰਸ ਕਾਰਨ ਪੈਦਾ ਹੋਣ ਵਾਲੇ ਖ਼ਤਰੇ ਤੋਂ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਦਾ ਹਰ ਵਰਗ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿੱਤਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜਰੂਰੀ ਚੀਜਾਂ ਅਤੇ ਸੇਵਾਵਾਂ ਮਹੱਈਆ ਕਰਵਾਉਣ ਲਈ ਪੰਚਾਇਤੀ ਢਾਂਚੇ ਨੂੰ ਬਹੁਤ ਹੀ ਸੁਚਾਰੂ ਢੰਗ ਨਾਲ ਵਰਤੋਂ ਵਿੱਚ ਲਿਆਂਦਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੀ ਭੀੜ ਨੂੰ ਇਕ ਜਗ੍ਹਾ ਇਕੱਠੇ ਹੋਣ ਤੋਂ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਹਰ ਵਾਰਡ/ਪੰਚਾਇਤ ਵਿਚੋਂ ਸਮਰਪਿਤ,ਸਿਹਤਮੰਦ ਅਤੇ ਸਵੈ ਸੇਵਕਾਂ ਦੀਆਂ ਡਾਕਟਰੀ ਜਾਂਚ ਤੋਂ ਬਾਅਦ ਟੀਮਾਂ ਬਣਾਈਆਂ ਜਾਣਗੀਆਂ ਜਿਨ੍ਹਾਂ ਨੁੂੰ ਜਰੂਰੀ ਸਮਾਨ ਵੰਡਣ ਲਈ ਪਾਸ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨਾਂ ਵਲੋਂ ਆਪਣੇ-ਆਪਣੇ ਖੇਤਰ ਦੇ ਘਰਾਂ ਵਿਚੋਂ ਜਰੂਰਤ ਦੇ ਸਮਾਨ ਦੀ ਸੂਚੀ ਬਣਾ ਕੇ ਸਮਾਨ ਪ੍ਰਾਪਤ ਕਰਨ ਉਪਰੰਤ ਲੋਕਾਂ ਵਿੱਚ ਸਮਾਨ ਦੀ ਵੰਡ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਇਸ ਵਿਧੀ ਨੂੰ ਚੰਗੀ ਤਰ੍ਹਾਂ ਅਪਣਾਇਆ ਜਾਵੇਗਾ ਅਤੇ ਲੋਕਾਂ ਦੇ ਨੁਮਾਇੰਦੇ ਲੋਕਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਜਰੂਰੀ ਸਮਾਨ ਮੁਹੱਈਆ ਕਰਵਾਉਣਗੇ ਜਿਸ ਨਾਲ ਲੋਕਾਂ ਦੀ ਜਰੂਰੀ ਚੀਜਾਂ ਲਈ ਬਾਹਰ ਜਾਣ ਵਾਲੀ ਭੀੜ ਨੂੰ ਰੋਕਿਆ ਜਾ ਸਕੇਗਾ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ, ਡਾ.ਵਿਨੀਤ ਕੁਮਾਰ, ਸੰਜੀਵ ਕੁਮਾਰ, ਏ.ਐਸ.ਪੀ. ਵਤਸਲਾ ਗੁਪਤਾ ਅਤੇ ਹੋਰ ਵੀ ਹਾਜ਼ਰ ਸਨ।
.jpg)



.jpg)




.jpg)
.jpeg)

.jpeg)

.jpeg)
