ਵਿਧਾਇਕ ਪਰਗਟ ਸਿੰਘ, ਬੇਰੀ, ਰਿੰਕੂ, ਹੈਨਰੀ, ਲਾਡੀ ਅਤੇ ਚੌਧਰੀ ਨੇ ਕਰਫ਼ਿਊ ਦੌਰਾਨ ਪੰਜਾਬ ਸਰਕਾਰ ਦੀ ਸਾਰਿਆਂ ਨੂੰ ਭੋਜਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ

ਵਿਧਾਇਕ ਪਰਗਟ ਸਿੰਘ, ਬੇਰੀ, ਰਿੰਕੂ, ਹੈਨਰੀ, ਲਾਡੀ ਅਤੇ ਚੌਧਰੀ ਨੇ ਕਰਫ਼ਿਊ ਦੌਰਾਨ ਪੰਜਾਬ ਸਰਕਾਰ ਦੀ ਸਾਰਿਆਂ ਨੂੰ ਭੋਜਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ

ਜਲੰਧਰ 6 ਅਪ੍ਰੈਲ (ਨਿਊਜ85ਪੰਜਬ) – ਜਲੰਧਰ ਤੋ ਵਿਧਾਇਕ ਸ੍ਰ.ਪਰਗਟ ਸਿੰਘ, ਸ੍ਰੀ ਰਾਜਿੰਦਰ ਬੇਰੀ, ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ, ਸ੍ਰੀ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਚੌਧਰੀ ਸਰਿੰਦਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਕਿਸੇ ਪਰਿਵਾਰ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ। ਵਿਧਾਇਕਾਂ ਵਲੋਂ ਆਪਣੇ ਆਪਣੇ ਖੇਤਰਾਂ ਵਿੱਚ ਸੁੱਕਾ ਰਾਸ਼ਨ ਵੰਡਣ ਦੀ ਮੁਹਿੰਮ ਦੌਰਾਨ ਕਿਹਾ ਗਿਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸਮਾਜ ਦੇ ਕਮਜ਼ੋਰ ਵਰਗਾਂ ਅਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਕਰਕੇ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਨੂੰ ਰਾਸ਼ਨ ਵੰਡਣਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹ ਕਿ ਇਸ ਔਖੀ ਘੜੀ ਵਿੱਚ ਲੋਕਾਂ ਲਈ ਨਿਰੰਤਰ ਅਤੇ ਨਿਰਵਿਘਨ ਖਾਧ ਪਦਾਰਥਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੇਂਦਰੀ ਵੇਅਰ ਹਾਊਸ ਸਥਾਪਿਤ ਕੀਤਾ ਗਿਆ ਹੈ ਜਿਥੋਂ ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ। ਵਿਧਾਇਕਾਂ ਨੇ ਕਿਹਾ ਕਿ ਅੱਜ ਵੱਖ ਵੱਖ ਖੇਤਰਾਂ ਲਈ 4500 ਸੁੱਕੇ ਰਾਸ਼ਨ ਦੇ ਪੈਕੇਟ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਪੈਕੇਟ ਵਿੱਚ 10 ਕਿਲੋ ਕਣਕ ਦਾ ਆਟਾ, ਦੋ ਕਿਲੋਂ ਦਾਲਾਂ ਅਤੇ ਦੋ ਕਿਲੋ ਖੰਡ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜੋਰ ਵਰਗਾਂ ਅਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਸਮੇਂ ਸਿਰ ਪਹੁੰਚਾਉਣ ਲਈ ਕੇਂਦਰੀ ਵੇਅਰ ਹਾਊਸ ਵਿਖੇ ਮਿਹਨਤੀ ਤੇ ਸਮਰਪਣ ਭਾਵਨਾ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਹਤ ਸਮੱਗਰੀ ਸਭ ਲਈ ਅਤੇ ਖਾਸ ਕਰਕੇ ਪ੍ਰਵਾਸੀ ਮਜ਼ਦੂਰਾ ਲਈ ਯਕੀਨੀ ਬਣਾਈ ਗਈ ਹੈ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।

super visa