ਵਿਧਾਇਕ ਪਰਗਟ ਸਿੰਘ, ਬੇਰੀ, ਰਿੰਕੂ, ਹੈਨਰੀ, ਲਾਡੀ ਅਤੇ ਚੌਧਰੀ ਵਲੋਂ ਕਰਫ਼ਿਊ ਦੌਰਾਨ ਲੋੜਵੰਦਾਂ ਲਈ ਭੋਜਨ ਬਣਾਇਆ ਗਿਆ ਯਕੀਨੀ

ਵਿਧਾਇਕ ਪਰਗਟ ਸਿੰਘ, ਬੇਰੀ, ਰਿੰਕੂ, ਹੈਨਰੀ, ਲਾਡੀ ਅਤੇ ਚੌਧਰੀ ਵਲੋਂ ਕਰਫ਼ਿਊ ਦੌਰਾਨ ਲੋੜਵੰਦਾਂ ਲਈ ਭੋਜਨ ਬਣਾਇਆ ਗਿਆ ਯਕੀਨੀ

ਜਲੰਧਰ 7 ਅਪ੍ਰੈਲ (ਨਿਊਜ85ਪੰਜਾਬ) -  ਵਿਧਾਇਕ ਸ੍ਰ.ਪਰਗਟ ਸਿੰਘ, ਸ੍ਰੀ ਰਜਿੰਦਰ ਬੇਰੀ, ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਅਵਤਾਰ ਸਿਘ ਬਾਵਾ ਹੈਨਰੀ, ਸ੍ਰੀ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਚੌਧਰੀ ਸੁਰਿੰਦਰ ਸਿੰਘ ਵਲੋਂ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਸਮਾਜ ਦੇ ਕਮਜ਼ੋਰ ਵਰਗਾਂ ਤੇ ਲੋੜਵੰਦਾਂ ਲੋਕਾਂ ਨੂੰ ਰਾਹਤ ਸਮੱਗਰੀ ਨਿਰਵਿਘਨ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ ਅਤੇ ਇਸ ਦੌਰਾਨ 4500 ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਗਏ। ਆਪਣੇ -ਆਪਣੇ ਵਿਧਾਨ ਸਭਾ ਖੇਤਰਾਂ ਵਿੱਚ ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਵੰਡਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ  ਇਸ ਔਖੀ ਘੜੀ ਵਿੱਚ ਸਮਾਜ ਦੇ ਕਮਜ਼ੋਰ ਵਰਗਾਂ ਅਤੇ ਲੋੜਵੰਦ ਲੋਕਾਂ ਨੂੰ ਹਰ ਤਰ੍ਹਾਂ ਦੀ ਰਾਹਤ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਰ ਲੋੜਵੰਦ ਤੱਕ ਰਾਹਤ ਸਮੱਗਰੀ ਪਹੁੰਚਾਉਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਤੱਕ ਨਿਰਵਿਘਨ ਅਤੇ ਨਿਰੰਤਰ ਰਾਹਤ ਸਮੱਗਰੀ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਵਿੱਚ ਕੇਂਦਰੀ ਵੇਅਰ ਹਾਊਸ ਸਥਾਪਿਤ ਕੀਤਾ ਗਿਆ ਹੈ ਜਿਥੋਂ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ 4500 ਸੁੱਕੇ ਰਾਸ਼ਨ ਦੇ ਪੈਕੇਟ ਵੱਖ-ਵੱਖ ਖੇਤਰਾਂ ਵਿੱਚ ਭੇਜੇ ਗਏ। ਉਨ੍ਹਾਂ ਦੱਸਿਆ ਕਿ ਹਰ ਪੈਕੇਟ ਵਿੱਚ 10 ਕਿਲੋ ਕਣਕ ਦਾ ਆਟਾ, 2 ਕਿਲੋ ਦਾਲਾਂ ਅਤੇ ਦੋ ਕਿਲੋ ਖੰਡ ਹੈ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਹਤ ਸਮੱਗਰੀ ਨੂੰ ਸਮੇਂ ਸਿਰ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਲਈ ਮਿਹਨਤੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੇਂਦਰੀ ਵੇਅਰ ਹਾਊਸ ਵਿਖੇ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਜਰੂਰਤਮੰਦ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਵਿਚ ਕੋਈ  ਮੁਸ਼ਕਿਲ ਪੇਸ਼ ਨਾ ਆਵੇ।
 

super visa