ਵਿਸ਼ੇਸ਼ ਸਮਰੱਥਾ ਵਾਲੇ ਵਿਦਿਆਰਥੀ ਕੋਵਿਡ-19 ਮਹਾਂਮਾਰੀ ਸਬੰਧੀ ਫੈਲਾ ਰਹੇ ਜਾਗਰੂਕਤਾ
ਜਲੰਧਰ, 12 ਮਈ (ਸੰਦੀਪ) – ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ਼ ਜੰਗ ਨੂੰ ਜਾਰੀ ਰੱਖਦਿਆਂ ਵਿਸੇਸ਼ ਸਮਰੱਥਾ ਵਾਲੇ ਵਿਦਿਆਰਥੀਆਂ ਵਲੋਂ ਜਿਥੇ ਪੜਾਈ ਲਈ ਆਨ ਲਾਈਨ ਕਲਾਸਾਂ ਵਿੱਚ ਸ਼ਾਮਿਲ ਹੋਇਆ ਜਾ ਰਿਹਾ ਹੈ ਉਥੇ ਹੀ ਸ਼ੋਸ਼ਲ ਮੀਡੀਆ ਰਾਹੀਂ ਕੋਰੋਨਾ ਵਾਇਰਸ ਮਹਾਂਮਾਰੀ ਬਾਰੇ ਆਮ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਵਿਦਿਆਰਥੀਆਂ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਘਰਾਂ ਵਿੱਚ ਰਹਿ ਕੇ ਸੁਰੱਖਿਅਤ ਰਿਹਾ ਜਾਵੇ ਅਤੇ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੈਸ਼ਲ ਸਿੱਖਿਆ ਅਫ਼ਸਰ ਸ੍ਰੀਮਤੀ ਨੀਲਮ ਨੇ ਦੱਸਿਆ ਕਿ ਸਪੈਸ਼ਲ ਇਨਕਲਿਊਸਿਵ ਐਜੂਕੇਸ਼ਨ ਰਿਸੋਰਟ ਟੀਚਰਜ਼ (ਆਈ.ਈ.ਆਰ.ਟੀ) ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਵਿਦਿਆਰਥੀ ਆਨ ਲਾਈਨ ਕਲਾਸਾਂ ਵਿੱਚ ਸ਼ਾਮਿਲ ਹੋਣ ਅਤੇ ਸਿਲੇਬਸ ਨੂੰ ਸਹੀ ਢੰਗ ਨਾਲ ਕਵਰ ਕਰ ਸਕਣ।
ਉਨ੍ਹਾਂ ਕਿਹਾ ਕਿ ਇਕ ਵਿਦਿਆਰਥੀ ਨੇ ਆਨ ਲਾਈਨ ਕਲਾਸ ਦੌਰਾਨ ਦਸਿਆ ਕਿ ਉਹ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਘਰਾਂ ਵਿੱਚ ਰਹਿ ਕੇ ਯੋਗਦਾਨ ਪਾ ਰਹੇ ਹਨ ਅਤੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਤਰ੍ਹਾਂ ਦੇ ਤਿਆਰ ਕੀਤੀਆਂ ਗਈਆਂ ਤਖ਼ਤੀਆਂ ਨੂੰ ਵੀ ਹੱਥਾਂ ਵਿੱਚ ਫੜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਇਸ ਅਦ੍ਰਿਸ਼ ਦੁਸ਼ਮਣ ਦੇ ਖਿਲਾਫ਼ ਜੰਗ ਵਿੱਚ ਅਪਣੀ ਭੂਮਿਕਾ ਨਿਭਾ ਕੇ ਬਹੁਤ ਖੁਸ਼ ਹਨ।
ਸ੍ਰੀਮਤੀ ਨੀਲਮ ਨੇ ਦੱਸਿਆ ਕਿ ਟੀਮ ਵਲੋਂ ਇਨਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਬੱਚਿਆਂ ਦੀ ਚੰਗੀ ਤਰ੍ਹਾਂ ਦੇਖ ਭਾਲ ਕਰਨ ਅਤੇ ਪੜਾਈ ਵਿੱਚ ਵਿਦਿਆਰਥੀਆਂ ਦੀ ਉਹ ਮਦਦ ਕਿਸ ਤਰ੍ਹਾਂ ਕਰ ਸਕਦੇ ਹਨ ਲਈ ਸਿੱਖਿਅਤ ਕੀਤਾਜਾ ਰਿਹਾ ਹੈ।
.jpg)



.jpg)




.jpg)
.jpeg)

.jpeg)

.jpeg)
