ਸਕੱਤਰ ਮੰਡੀ ਬੋਰਡ ਵਲੋਂ ਜਲੰਧਰ ’ਚ ਕਣਕ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ’ਤੇ ਤਸੱਲੀ ਦਾ ਪ੍ਰਗਟਾਵਾ

ਸਕੱਤਰ ਮੰਡੀ ਬੋਰਡ ਵਲੋਂ ਜਲੰਧਰ ’ਚ ਕਣਕ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ’ਤੇ ਤਸੱਲੀ ਦਾ ਪ੍ਰਗਟਾਵਾ

ਜਲੰਧਰ , 29 ਅਪ੍ਰੈਲ (ਸੰਦੀਪ) – ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਵੀ ਭਗਤ ਵਲੋਂ ਅੱਜ ਜਲੰਧਰ ਅਤੇ ਕਰਤਾਰਪੁਰ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।
                             ਅਪਣੇ ਦੌਰੇ ਦੌਰਾਨ ਜਲੰਧਰ ਵਿਖੇ ਕਣਕ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ’ਤੇ ਤਸੱਲੀ ਦਾ ਪ੍ਰਗਟਾਵਾਕਰਦਿਆਂ ਸ੍ਰੀ ਰਵੀ ਭਗਤ ਵਲੋਂ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖ਼ਰੀਦ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।
                             ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਕਰਕੇ ਪੈਦਾ ਹੋਈ ਸਥਿਤੀ ਦੌਰਾਨ ਪੰਜਾਬ ਮੰਡੀ ਬੋਰਡ ਵਲੋਂ ਇਸ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਣਕ ਦੀ ਸੁਚੱਜੀ ਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਇਆ ਗਿਆ ਹੈ।
                             ਸ੍ਰੀ ਭਗਤ ਨੇ ਦੱਸਿਆ ਕਿ ਰਬੀ ਸੀਜ਼ਨ ਦੌਰਾਨ ਜਲੰਧਰ ਦੀਆਂ ਸਾਰੀਆਂ ਮੰਡੀਆਂ ਵਿੱਚ 5.30 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਉਨ੍ਹਾ ਦੱਸਿਆ ਕਿ ਹੁਣ ਤੱਕ ਜਲੰਧਰ ਦੀਆਂ ਸਾਰੀਆਂ ਮੰਡੀਆਂ ਵਿੱਚ 241307 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਖ਼ਰੀਦੀ ਗਈ ਕਣਕ ਲਈ ਕਿਸਾਨਾਂ ਨੂੰ 242.47 ਕਰੋੜ ਦੀ ਅਦਾਇਗੀ ਕੀਤੀ ਗਈ ਹੈ।
                             ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਮੁਖੀਆਂ ਨੂੰ ਖ਼ਰੀਦ ਕੀਤੀ ਗਈ ਕਣਕ ਦੀ 48 ਘੰਟਿਆਂ ਦੇ ਵਿੱਚ-ਵਿੱਚ ਚੁਕਾਈ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ,ਚੁਕਾਈ ਅਤੇ ਅਦਾਇਗੀ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।
                             ਸਕੱਤਰ ਪੰਜਾਬ ਮੰਡੀ ਬੋਰਡ ਨੇ ਖ਼ਰੀਦ ਏਜੰਸੀਆਂ ਦੇ ਮੁਖੀਆਂ ਨੂੰ ਇਹ ਵੀ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਖ਼ਰੀਦ ਪ੍ਰਕਿਰਿਆ ਦੀ ਨਿਯਮਤ ਤੌਰ ’ਤੇ ਨਜ਼ਰਸਾਨੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਾਰੀਆਂ ਅਨਾਜ ਮੰਡੀਆਂ ਨੂੰ ਰੋਗਾਣੂ ਮੁਕਤ ਕਰਨ ਸਬੰਧੀ ਮੁਹਿੰਮ ਪਹਿਲਾਂ ਹੀ ਸ਼ੁਰੂ ਕੀਤੀ ਗਈ ਹੈ ਅਤੇ ਇਸ ਤੋਂ  ਇਲਾਵਾ ਮਾਸਕ, ਸਾਬਣ ਅਤੇ ਪਾਣੀ ਆਦਿ ਦੀ ਉਲੱਬਧਤਾ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
 

super visa