ਸਰਬੱਤ ਦਾ ਭਲਾ ਟਰੱਸਟ ਨੇ ਪ੍ਰਵਾਸੀ ਮਜ਼ਦੂਰਾਂ ਲਈ ਜਲੰਧਰ ਪ੍ਰਸ਼ਾਸ਼ਨ ਨੂੰ ਦਿੱਤੇ 10 ਹਜ਼ਾਰ ਮਾਸਕ
ਜਲੰਧਰ, 12 ਮਈ (ਸੰਦੀਪ) – ਨਾਮਵਰ ਸਿੱਖ ਕਾਰੋਬਾਰੀ ਅਤੇ ਉੱਘੇ ਸਮਾਜ ਸੇਵਕ ਡਾ.ਐੱਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇਸ ਬਿਪਤਾ ਭਰੀ ਘੜੀ 'ਚ ਪੰਜਾਬ ਵਿਚੋਂ ਦੂਜੇ ਰਾਜਾਂ ਨੂੰ ਭੇਜੇ ਜਾਣ ਵਾਲੇ ਪ੍ਰਵਾਸੀ ਮਜ਼ਦੂਰਾਂ ਨੂੰ ਕਰੋਨਾ ਦੀ ਲਾਗ ਤੋਂ ਬਚਾਉਣ ਲਈ ਜਲੰਧਰ ਪ੍ਰਸ਼ਾਸਨ ਨੂੰ 10 ਹਜ਼ਾਰ ਤੀਹਰੀ ਪਰਤ ਵਾਲੇ ਸਰਜੀਕਲ ਮਾਸਕ ਦਿੱਤੇ ਗਏ।
ਜਲੰਧਰ ਦੇ ਏ.ਡੀ.ਸੀ. ਜਸਬੀਰ ਸਿੰਘ ਨੂੰ ਇਹ ਮਾਸਕ ਦੇਣ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਅਮਰਜੋਤ ਸਿੰਘ ਨੇ ਦੱਸਿਆ ਕਿ ਸਰਬੱਤ ਦਾ ਭਲਾ ਟਰੱਸਟ ਨੇ ਪੰਜਾਬ ਵਿਚੋਂ ਦੂਜੇ ਰਾਜਾਂ ਨੂੰ ਜਾਣ ਵਾਲੇ ਪ੍ਰਵਾਸੀ ਮਜ਼ਦੂਰ ਨੂੰ ਕਰੋਨਾ ਦੀ ਲਾਗ ਤੋਂ ਬਚਾਉਣ ਲਈ ਪ੍ਰਸ਼ਾਸਨ ਨੂੰ 50 ਹਜ਼ਾਰ ਤੀਹਰੀ ਪਰਤ ਵਾਲੇ ਸਰਜੀਕਲ ਮਾਸਕ ਦੇਣ ਦਾ ਫ਼ੈਸਲਾ ਲਿਆ ਹੈ। ਜਿਸ ਤਹਿਤ ਅੱਜ ਜਲੰਧਰ ਪ੍ਰਸ਼ਾਸ਼ਨ ਨੂੰ ਪ੍ਰਵਾਸੀ ਮਜ਼ਦੂਰਾਂ ਲਈ 10 ਹਜ਼ਾਰ ਸਰਜੀਕਲ ਮਾਸਕ ਏ.ਡੀ.ਸੀ. ਜਸਬੀਰ ਸਿੰਘ ਰਾਹੀਂ ਸੌੰਪ ਦਿੱਤੇ ਗਏ ਹਨ। ਜੋ ਪ੍ਰਸ਼ਾਸ਼ਨ ਵੱਲੋਂ ਰੇਲਵੇ ਸਟੇਸ਼ਨਾਂ ਤੇ ਸਪੈਸ਼ਲ ਰੇਲ ਗੱਡੀਆਂ ਰਾਹੀਂ ਆਪਣੇ ਘਰਾਂ ਨੂੰ ਪਰਤਣ ਵਾਲੇ ਪ੍ਰਵਾਸੀ ਮਜ਼ਦੂਰਾਂ ਨੂੰ ਵੰਡੇ ਜਾਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਬੇਰੁਜ਼ਗਾਰ ਹੋਏ ਦਿਹਾੜੀਦਾਰ ਮਜ਼ਦੂਰਾਂ ਦੇ ਪਰਿਵਾਰਾਂ ਲਈ ਦੂਜੇ ਪੜਾਅ ਤਹਿਤ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਵੰਡਣ ਦਾ ਕੰਮ ਵੀ ਅਰੰਭ ਕਰ ਦਿੱਤਾ ਗਿਆ ਹੈ ਅਤੇ ਬਹੁਤ ਹੀ ਜਲਦ ਦੋਆਬਾ ਖੇਤਰ ਦੇ ਸਾਰੇ ਹੀ ਜ਼ਿਲ੍ਹਿਆਂ ਅੰਦਰ ਲੋੜਵੰਦ ਪਰਿਵਾਰਾਂ ਨੂੰ ਇਹ ਰਾਸ਼ਨ ਪੁੱਜਦਾ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡਾ.ਓਬਰਾਏ ਵੱਲੋਂ ਇਹ ਅੈਲਾਨ ਵੀ ਕੀਤਾ ਹੈ ਕਿ ਟਰੱਸਟ ਵੱਲੋਂ ਕੀਤੇ ਜਾ ਰਹੇ ਸਾਰੇ ਸੇਵਾ ਕਾਰਜ ਉਨ੍ਹਾਂ ਚਿਰ ਤੱਕ ਨਿਰੰਤਰ ਜਾਰੀ ਰਹਿਣਗੇ ਜਦੋਂ ਤੱਕ ਮਾਹੌਲ ਸੁਖਾਵਾਂ ਨਹੀਂ ਹੋ ਜਾਂਦਾ।
.jpg)



.jpg)




.jpg)
.jpeg)

.jpeg)

.jpeg)
