ਸਿਹਤ ਵਿਭਾਗ ਦੀਆਂ 137 ਟੀਮਾਂ ਵਲੋਂ ਘਰ-ਘਰ ਸਰਵੇ ਦੌਰਾਨ 13499 ਘਰਾਂ ਦਾ ਦੌਰਾ ਕਰਕੇ 59178 ਲੋਕਾਂ ਦੀ ਜਾਂਚ

ਸਿਹਤ ਵਿਭਾਗ ਦੀਆਂ 137 ਟੀਮਾਂ ਵਲੋਂ ਘਰ-ਘਰ ਸਰਵੇ ਦੌਰਾਨ 13499 ਘਰਾਂ ਦਾ ਦੌਰਾ ਕਰਕੇ 59178 ਲੋਕਾਂ ਦੀ ਜਾਂਚ

ਜਲੰਧਰ, 5 ਮਈ (ਸੰਦੀਪ) - ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ 137 ਟੀਮਾਂ ਵਲੋਂ ਘਰ-ਘਰ ਸਰਵੇ ਤਹਿਤ 13499 ਘਰਾਂ ਵਿੱਚ ਜਾ ਕੇ 59178 ਲੋਕਾਂ ਦੀ ਜਾਂਚ ਕੀਤੀ ਗਈ।
                             ਦੋਵਾਂ ਅਧਿਕਾਰੀਆਂ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੱਢੇ ਗਏ ਫਲੈਗ ਮਾਰਚ ਦੌਰਾਨ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ-19 ਪ੍ਰਭਾਵਿਤ ਮਰੀਜ਼ਾਂ ਦੀ ਜ਼ੋਰਾਂ ਨਾਲ ਪਹਿਚਾਣ ਕਰਨ ਲਈ ਜਲੰਧਰ ਵਿੱਚ ਸ਼ੱਕੀ ਮਰੀਜ਼ਾਂ ਦੇ 4156 ਗਲੇ ਰਾਹੀਂ ਟੈਸਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 2758 ਲੋਕਾਂ ਦੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1165 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ 92 ਮਰੀਜ਼ਾਂ ਸਿਵਲ ਹਸਪਤਾਲ ਵਿਖੇ ਬਣਾਏ ਗਏ ਫਲੂ ਕਾਰਨਰ ਦੀ ਸਕਰੀਨਿੰਗ ਹੇਠ ਹਨ ਅਤੇ ਇਨਾਂ ਦੇ ਸੈਂਪਲ ਵੀ ਲਏ ਜਾ ਚੁੱਕੇ ਹਨ।
                             ਦੋਵਾਂ ਅਧਿਕਾਰੀਆਂ ਨੇ ਦੱਸਿਆ ਕਿ  ਹੁਣ ਤੱਕ ਪਾਜ਼ੀਟਿਵ ਕੇਸਾਂ ਦੇ ਸੰਪਰਕ ਵਿੱਚ ਆਏ 1492 ਲੋਕਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ ਅਤੇ ਉਨਾਂ ਦੇ ਜਾਂਚ ਲਈ ਨਮੂਨੇ ਵੀ ਲਏ ਗਏ ਹਨ। 
                             ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 7540 ਲੋਕਾਂ ਨੂੰ ਕੁਆਰੰਟੀਨ ਕੀਤਾ ਗਿਆ ਹੈ ਜਿਸ ਵਿਚੋਂ 6385 ਲੋਕਾਂ ਵਲੋਂ 14 ਦਿਨ ਦਾ ਸਮਾਂ ਪੂਰਾ ਕਰ ਲਿਆ ਹੈ ਅਤੇ 1155 ਲੋਕਾਂ ਵਲੋਂ ਸਮਾਂ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਵਿਚ ਕਿਸੇ ਵੀ ਮਰੀਜ਼ ਦੀ ਹਾਲਤ ਨਾਜੁਕ ਨਹੀਂ ਹੈ ਅਤੇ ਹੁਣ ਤੱਕ 10 ਮਰੀਜਾਂ ਨੂੰ ਤੰਦਰੁਸਤ ਹੋਣ ਉਪਰੰਤ ਸਿਵਲ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ।  
                             ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤਣ ਲਈ ਵਚਨਬੱਧ ਹੈ ਅਤੇ ਇਸ ਨੂੰ ਹਰ ਕੀਮਤ ’ਤੇ ਜਿੱਤਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਆਪਣੇ ਆਪ ਨੂੰ ਕੁਆਰੰਟੀਨ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਦੋਵਾਂ ਅਧਿਕਾਰੀਆਂ ਨੇ ਇਸ ਨੇਕ ਕਾਜ ਲਈ ਲੋਕਾਂ ਨੂੰ ਪੂਰਨ ਸਹਿਯੋਗ ਦੇਣ ਦਾ ਸੱਦਾ ਦਿੱਤਾ।

super visa