ਸੀ.ਆਰ.ਪੀ.ਐਫ.ਵਲੋਂ ਪੁਲਿਸ ਕਰਮੀਆਂ ਨੂੰ ਧੋਣ ਯੋਗ ਸੂਤੀ ਮਾਸਕ ਮੁਹੱਈਆ ਕਰਵਾਏ ਜਾਣਗੇ
ਜਲੰਧਰ, 18 ਅਪ੍ਰੈਲ (ਸੰਦੀਪ) - ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਡਿਊਟੀ 'ਤੇ ਤਾਇਨਾਤ ਪੁਲਿਸ ਕਰਮੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਰਿਜਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਵਲੋਂ ਇਕ ਵਿਸ਼ੇਸ਼ ਪਹਿਲ ਕਦਮੀ ਕਰਦਿਆਂ ਜ਼ਿਲਾ ਜਲੰਧਰ ਵਿੱਚ ਡਿਊਟੀ 'ਤੇ ਤਾਇਨਾਤ ਪੁਲਿਸ ਕਰਮੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਧੋਣ ਯੋਗ ਸੂਤੀ ਮਾਸਕ ਮੁਹੱਈਆ ਕਰਵਾਏ ਜਾਣਗੇ। ਇਹ ਫ਼ੈਸਲਾ ਸੀ.ਆਰ.ਪੀ.ਐਫ.ਕੈਂਪਸ ਸਰਾਏ ਖਾਸ ਵਿਖੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਡਿਪਟੀ ਇੰਸਪੈਕਟਰ ਜਨਰਲ ਸੀ.ਆਰ.ਪੀ.ਐਫ.ਸ੍ਰੀ ਹਰਜਿੰਦਰ ਸਿੰਘ ਦੀ ਉਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਡਿਪਟੀ ਇੰਸਪੈਕਟਰ ਜਨਰਲ ਸੀ.ਆਰ.ਪੀ.ਐਫ. ਨੂੰ ਦੱਸਿਆ ਗਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫ਼ਿਊ ਦੌਰਾਨ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ 24*7 ਘੰਟੇ ਲਗਾਤਾਰ 1600 ਪੁਲਿਸ ਕਰਮੀਆਂ ਨੂੰ ਡਿਊਟੀ 'ਤੇ ਤਾਇਨਾਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਹ ਪੁਲਿਸ ਕਰਮੀ ਆਪਣੀ ਡਿਊਟੀ ਵਧੀਆ ਢੰਗ ਨਾਲ ਨਿਭਾਉਣ ਇਸ ਲਈ ਮਾਸਕ, ਸੈਨੀਟਾਈਜ਼ਰ, ਸਾਬਣ ਅਤੇ ਹੋਰ ਜਰੂਰੀ ਚੀਜਾਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲਾ ਪ੍ਰਸ਼ਾਸਨ ਪੁਲਿਸ ਕਰਮੀਆਂ ਤੱਕ ਪਹੁੰਚਾਉਣ ਲਈ ਇਨਾਂ ਚੀਜ਼ਾਂ ਵਿੱਚ ਵਾਧਾ ਕੀਤਾ ਗਿਆ ਹੈ।
ਇਸ ਮੌਕੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ ਸੀ.ਆਰ.ਪੀ.ਐਫ. ਸ੍ਰੀ ਹਰਜਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਕਰਕੇ ਜ਼ਿਲੇ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸਲਾਘਾ ਕਰਦਿਆ ਕਿਹਾ ਕਿ ਮਾਨਵਤਾ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਅਰਧ ਸੈਨਿਕ ਬਲ ਹਮੇਸ਼ਾਂ ਹੀ ਜ਼ਿਲਾ ਪ੍ਰਸ਼ਾਸਨ ਦੇ ਨਾਲ ਹੈ। ਉਨਾਂ ਕਿਹਾ ਕਿ ਸੀ.ਆਰ.ਪੀ.ਐਫ. ਵਲੋਂ ਜਲਦ ਹੀ ਧੋਣ ਯੋਗ ਸੂਤੀ ਮਾਸਕ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪੁਲਿਸ ਕਰਮੀਆਂ ਅਪਣੀ ਡਿਊਟੀ ਅਸਾਨੀ ਨਾਲ ਨਿਭਾ ਸਕਣ। ਉਨਾਂ ਕਿਹਾ ਕਿ ਇਨਾਂ ਮਾਸਕਾਂ ਨਾਲ ਜਿਥੇ ਪੁਲਿਸ ਕਰਮੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਇਆ ਜਾ ਸਕੇਗਾ ਉਥੇ ਹੀ ਇਨਾਂ ਦੀ ਸਾਫ਼ ਸਫ਼ਾਈ ਨੂੰ ਵੀ ਯਕੀਨੀ ਬਣਾਇਆ ਜਾ ਸਕੇਗਾ।ਇਸ ਮੌਕੇ ਕਮਾਂਡੈਂਟ ਸੀ.ਆਰ.ਪੀ.ਐਫ. ਸ੍ਰੀ ਵੀ.ਐਸ.ਜੌਨ ਅਤੇ ਸਹਾਇਕ ਕਮਾਂਡੈਂਟ ਸ੍ਰੀ ਕੁਲਵੰਤ ਸਿੰਘ ਵੀ ਹਾਜ਼ਰ ਸਨ।
.jpg)



.jpg)




.jpg)
.jpeg)

.jpeg)

.jpeg)
