ਸੂਬਾ ਸਰਕਾਰ ਦੇ ਯਤਨਾ ਸਦਕਾ ਪਹਿਲੀ ਬੱਸ 30 ਪ੍ਰਵਾਸੀ ਕਾਮਿਆਂ ਨੂੰ ਲੈ ਕੇ ਸਹਾਰਨਪੁਰ ਲਈ ਰਵਾਨਾ

ਸੂਬਾ ਸਰਕਾਰ ਦੇ ਯਤਨਾ ਸਦਕਾ ਪਹਿਲੀ ਬੱਸ 30 ਪ੍ਰਵਾਸੀ ਕਾਮਿਆਂ ਨੂੰ ਲੈ ਕੇ ਸਹਾਰਨਪੁਰ ਲਈ ਰਵਾਨਾ

ਜਲੰਧਰ, 18 ਮਈ (ਸੰਦੀਪ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲਾਕਡਾਊਨ ਦੌਰਾਨ ਪੰਜਾਬ ਵਿੱਚ ਫਸੇ ਪ੍ਰਵਾਸੀਆਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਲੜੀ ਵਜੋਂ ਅੱਜ ਸਥਾਨਕ ਬੱਸ ਅੱਡੇ ਤੋਂ 30 ਪ੍ਰਵਾਸੀਆਂ ਨੂੰ ਲੈ ਕੇ ਪਹਿਲੀ ਬੱਸ ਸਹਾਰਨਪੁਰ ਲਈ ਰਵਾਨਾ ਹੋਈ ਜਿਸ ’ਤੇ ਆਉਣ ਵਾਲਾ ਸਾਰਾ ਖ਼ਰਚਾ ਸੂਬਾ ਸਰਕਾਰ ਵਲੋਂ ਸਹਿਣ ਕੀਤਾ ਜਾਵੇਗਾ।
                             ਸੂਬਾ ਸਰਕਾਰ ਵਲੋਂ ਇਹ ਸਕੀਮ ਪੰਜਾਬ ਵਿੱਚ ਲਾਕਡਾਊਨ ਦੌਰਾਨ ਫਸੇ ਪ੍ਰਵਾਸੀ ਕਾਮਿਆਂ ਨੂੰ ਉਨਾਂ ਦੇ ਜੱਦੀ ਸੂਬਿਆਂ ਵਿੱਚ ਭੇਜਣ ਲਈ ਚਲਾਈਆਂ ਗਈਆਂ 55 ਸ਼੍ਰਮਿਕ ਐਕਸਪ੍ਰੈਸ ਰੇਲ ਗੱਡੀਆਂ ਦੀ ਸਫ਼ਲਤਾ ਤੋਂ ਬਾਅਦ ਸ਼ੁਰੂ ਕੀਤੀ ਗਈ ਹੈ। ਸੂਬਾ ਸਰਕਾਰ ਵਲੋਂ ਇਹ ਬੱਸਾਂ ਪ੍ਰਵਾਸੀ ਕਾਮਿਆਂ ਨੂੰ ਮੁਫ਼ਤ ਗੌਤਮ ਬੁੱਧ ਨਗਰ, ਮੇਰਠ, ਗਾਜੀਆਬਾਦ, ਅਲੀਗੜ੍ਹ, ਬੁਲੰਦ ਸ਼ਹਿਰ, ਮੁਜੱਫ਼ਰ ਨਗਰ, ਬਾਗਪਤ, ਸਹਾਰਨਪੁਰ, ਮਥੂਰਾ ਅਤੇ ਹਾਪਰ ਵਿਖੇ ਭੇਜਣ ਲਈ ਚਲਾਈਆਂ ਜਾ ਰਹੀਆਂ ਹਨ। ਜਿਵੇਂ ਹੀ ਪ੍ਰਵਾਸੀ ਕਾਮੇ ਸਥਾਨਕ ਬੱਸ ਅੱਡੇ ਪਹੁੰਚੇ ਤਾਂ ਸਿਹਤ ਵਿਭਾਗ ਦੀ ਟੀਮ ਵਲੋਂ ਉਨਾਂ ਦੀ ਸਿਹਤ ਜਾਂਚ ਕੀਤੀ ਗਈ। ਕੇਵਲ 30 ਯਾਤਰੀਆਂ ਨੂੰ ਹੀ ਇਕ ਬੱਸ ਵਿੱਚ ਅਪਣੀ ਮੰਜ਼ਿਲ ਵੱਲ ਜਾਣ ਦੀ ਇਜ਼ਾਜਤ ਦਿੱਤੀ ਗਈ ਅਤੇ ਬੱਸ ਵਿੱਚ ਚੜ੍ਹਨ ਸਮੇਂ ਪ੍ਰਵਾਸੀਆਂ ਵਲੋਂ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਿਆ ਗਿਆ। ਸਾਰੇ ਪ੍ਰਵਾਸੀਆਂ ਦੀ ਮੈਡੀਕਲ ਜਾਂਚ ਤੋਂ ਬਾਅਦ ਨੋਡਲ ਅਫ਼ਸਰ ਵਲੋਂ ਪ੍ਰਵਾਸੀਆਂ ਦੀਆਂ ਤਿੰਨ ਸੂਚੀਆਂ ਤਿਆਰ ਕੀਤੀਆਂ ਗਈਆਂ ਅਤੇ ਇਕ ਕਾਪੀ ਬੱਸ  ਕੰਡਕਟਰ ਨੂੰ ਦਿੱਤੀ ਗਈ ।
                             ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਬਬੀਤਾ ਕਲੇਰ ਅਤੇ ਸਹਾਇਕ ਕਮਿਸ਼ਨਰ ਸ੍ਰੀ ਰਣਦੀਪ ਸਿੰਘ ਗਿੱਲ ਜੋ ਕਿ ਇਨ੍ਹਾਂ ਬੱਸਾਂ ਦੀ ਦੇਖ ਰੇਖ ਕਰ ਰਹੇ ਸਨ ਨੇ ਕਿਹਾ ਕਿ ਪ੍ਰਵਾਸੀਆਂ ਨੂੰ ਨਿਰਵਿਘਨ ਤੇ ਮੁਫ਼ਤ ਸਫ਼ਰ ਦੀ ਸਹੂਲਤ ਰਾਹੀਂ ਉਨਾਂ ਦੀਆਂ ਮੰਜ਼ਿਲਾਂ ਤੱਕ ਪਹੁੰਚਾਉਣ ਅਤੇ ਮੁਫ਼ਤ ਖਾਣਾ ਤੇ ਪਾਣੀ ਆਦਿ ਮੁਹੱਈਆ ਕਰਵਾਉਣ ਲਈ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਉਣ ਵਾਲੇ ਦਿਨਾਂ ਵਿੱਚ ਹੋਰ ਬੱਸਾਂ ਚਲਾਈਆਂ ਜਾ ਰਹੀਆਂ ਹਨ।
 

super visa