ਸੂਬਾ ਸਰਕਾਰ ਪ੍ਰਵਾਸੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ-ਐਮ.ਪੀ.
ਜਲੰਧਰ 9 ਅਪ੍ਰੈਲ (ਨਿਊਜ85ਪੰਜਾਬ) - ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਵਿੱਚ ਪ੍ਰਵਾਸੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਅਪਣੀ ਰਿਹਾਇਸ਼ ਵਿਖੇ ਪ੍ਰਵਾਸੀ ਮਜ਼ਦੂਰਾਂ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਲੋਕ ਸਭਾ ਮੈਂਬਰ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਦਾ ਸੂਬੇ ਦੀ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਪ੍ਰਵਾਸੀਆਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਰਫ਼ਿਊ ਦੌਰਾਨ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਮਜ਼ਦੂਰਾਂ ਦੀ ਭਲਾਈ ਲਈ ਕਈ ਉਪਰਾਲੇ ਕੀਤੇ ਗਏ ਹਨ।
ਲੋਕ ਸਭਾ ਮੈਂਬਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫੈਕਟਰੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਦੀ 6 ਕਰੋੜ ਰੁਪਏ ਦੀ ਅਦਾਇਗੀ ਨੂੰ ਯਕੀਨੀ ਬਣਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਦਯੋਗਪਤੀਆ ਨੂੰ ਵੀ ਆਪਣੇ ਉਦਯੋਗ ਸ਼ੁਰੂ ਕਰਕੇ ਮਜ਼ਦੂਰਾਂ ਦੇ ਰਹਿਣ-ਸਹਿਣ ਅਤੇ ਭੋਜਨ ਦਾ ਉਦਯੋਗਾਂ ਵਿੱਚ ਹੀ ਪ੍ਰਬੰਧ ਕਰਨ ਨੂੰ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਉਦਯੋਗ ਅਜੇ ਅਪਣਾ ਕੰਮ ਸ਼ੁਰੂ ਨਹੀਂ ਕਰ ਰਹੇ ਉਨਾਂ ਨੂੰ ਵੀ ਮਜ਼ਦੂਰਾਂ ਦੇ ਲਈ ਰਹਿਣ ਅਤੇ ਭੋਜਣ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਘਰਾਂ ਦੇ ਮਾਲਕਾਂ ਨੂੰ ਵੀ ਪ੍ਰਵਾਸੀ ਮਜ਼ਦੂਰਾਂ ਤੋਂ ਕਿਰਾਇਆ ਨਾ ਲੈਣ ਲਈ ਹਦਾਇਤਾਂ ਕੀਤੀਆਂ ਗਈਆਂ ਹਨ।
ਲੋਕ ਸਭਾ ਮੈਂਬਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਮਜ਼ਦੂਰਾਂ ਦੀ ਵਸੋਂ ਵਾਲੇ ਖੇਤਰਾਂ ਵਿੱਚ ਸੁੱਕੇ ਰਾਸ਼ਨ ਦੀ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਹਦੂਦ ਅੰਦਰ ਪੰਜ ਰਾਧਾ ਸੁਆਮੀ ਸਤਿਸੰਗ ਘਰਾਂ, ਨਕੋਦਰ, ਫਿਲੌਰ ਅਤੇ ਸ਼ਾਹਕੋਟ ਵਿਖੇ ਵਿੱਚ ਇਕ-ਇਕ ਰਾਧਾ ਸੁਆਮੀ ਸਤਿਸੰਗ ਘਰ ਨੂੰ ਰਾਹਤ ਕੈਂਪਾਂ ਵਿੱਚ ਬਦਲਿਆ ਗਿਆ ਹੈ ਤਾਂ ਕਿ ਉਨਾ ਨੂੰ ਰਿਹਾਇਸ਼ ਦੇ ਨਾਲ-ਨਾਲ ਭੋਜਨ ਵੀ ਮੁਹੱਈਆ ਕਰਵਾਇਆ ਜਾ ਸਕੇ। ਚੌਧਰੀ ਸੰਤੋਖ ਸਿੰਘ ਨੇ ਵਫ਼ਦ ਨੂੰ ਭਰੋਸਾ ਦੁਆਇਆ ਕਿ ਪ੍ਰਵਾਸੀ ਮਜ਼ਦੂਰਾਂ ਦੇ ਹਿੱਤਾਂ ਦੀ ਹਰ ਕੀਮਤ ’ਤੇ ਰਾਖੀ ਕੀਤੀ ਜਾਵੇਗੀ।
ਪ੍ਰਵਾਸੀ ਸੈਲ ਵਫ਼ਦ ਵਿੱਚ ਦੀਨਾ ਨਾਥ, ਸੁਭਾਸ਼ ਮਿਸ਼ਰਾ, ਓਮਕਾਰ ਗੁਪਤਾ, ਯਾਦਵ, ਵਿਨੋਦ ਜੈਸਵਾਲ, ਅਖਿਲੇਂਦਰ ਸਿਘ, ਬੀ.ਪੀ.ਗੁਪਤਾ ਅਤੇ ਹੋਰ ਵੀ ਸ਼ਾਮਿਲ ਸਨ ਵਲੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਵਲੋਂ ਇਸ ਔਖੀ ਘੜੀ ਵਿੱਚ ਪ੍ਰਵਾਸੀਆਂ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਧੰਨਵਾਦ ਕੀਤਾ ਗਿਆ।
.jpg)



.jpg)




.jpg)
.jpeg)

.jpeg)

.jpeg)
