ਸ੍ਰੀ ਗੁਰੂ ਅਰਜਨ ਦੇਵ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ – ਸੰਤ ਬਾਬਾ ਸੁਖਵਿੰਦਰ ਸਿੰਘ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ – ਸੰਤ ਬਾਬਾ ਸੁਖਵਿੰਦਰ ਸਿੰਘ

ਫਿਲੌਰ, 28 ਮਈ (ਚੰਦੜ੍ਹ) – ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਆਲੋਵਾਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਹਾਨ ਸ਼ਹੀਦੀ ਪੂਰਵ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਹਾਨ ਸਹੀਦੀ ਪੂਰਵ ਮੌਕੇ ਉਨ੍ਹਾਂ ਦੀ ਲਿਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸੰਗਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਆਂ। ਇਸ ਮੌਕੇ ਸੰੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਕਿਹਾ ਕਿ ਅੱਜ ਦੇਸ਼ ਵਿਦੇਸ਼ ਅੰਦਰ ਸੰਗਤਾਂ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਵ ਨੂੰ ਮਨਾ ਰਹੀਆਂ ਹਨ ਜਿਨ੍ਹਾਂ ਮਨੁੱਖਤਾ ਦੇ ਭਲੇ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਅੰਦਰ ਕੋਰੋਨਾ ਵਾਇਰਸ ਦਾ ਦੌਰ ਚੱਲ ਰਿਹਾ ਹੈ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਅੰਦਰ ਬੈਠ ਕੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਹਿਮਾ ਦਾ ਗੁਣਗਾਣ ਕਰਨ। ਇਸ ਮੌਕੇ ਬੀਬੀ ਕਰਮਜੀਤ ਕੌਰ, ਅਮਰਜੋਤ ਸਿੰਘ ਸੰਧੂ, ਸੁਰਿੰਦਰ ਸਿੰਘ ਤੇ ਪਤਵੰਤੇ ਹਾਜ਼ਰ ਸਨ। 

super visa