ਸ੍ਰੀ ਗੁਰੂ ਰਵਿਦਾਸ ਸਭਾ ਨਲੋਈਆ ਵਲੋਂ ਜਰੂਰਤਮੰਦਾਂ ਤੱਕ ਪਹੁੰਚਾਇਆ ਗਿਆ ਲੰਗਰ
ਹੁਸਿਆਰਪੁਰ, 2 ਅਪ੍ਰੈਲ (ਨਿਊਜ85ਪੰਜਬ) – ਇਲਾਕੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਦੇ ਘਰਾਂ ਤੱਕ ਜਰੂਰੀ ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾਉਣ ਦੀ ਕੜੀ ਵਜੋਂ ਹੁਸਿਆਰਪੁਰ ਦੇ ਪਿੰਡ ਨਲੋਈਆ ਦੀ ਸ੍ਰੀ ਗੁਰੂ ਰਵਿਦਾਸ ਸਭਾ ਵਲੋਂ ਅੱਜ ਗੁਰੂ ਘਰ ਵਿਖੇ ਲੋੜਵੰਦਾਂ ਲਈ ਲੰਗਰ ਤਿਆਰ ਕਰਕੇ ਲੰਗਰ ਦੀ ਗੱਡੀ ਨੂੰ ਰਵਾਨਾ ਕੀਤਾ ਗਿਆ ਜਿਸ ਰਾਹੀ ਇਲਾਕੇ ਅੰਦਰ ਜਰੂਰਤਮੰਦ ਲੋਕਾਂ ਨੂੰ ਖਾਣਾ ਮੁਹੱਇਆ ਕਰਵਾਇਆ। ਜਿਕਰਯੋਗ ਹੈ ਕਿ ਸ੍ਰੀ ਗੁਰੂ ਰਵਿਦਾਸ ਸਭਾ ਨਲੋਈਆ ਵਲੋਂ ਨਿਰੰਤਰ ਇਲਾਕੇ ਦੇ ਲੋੜਵੰਦ ਪਰਿਵਾਰਾਂ ਤੱਕ ਰਾਸ਼ਨ ਅਤੇ ਖਾਣਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਕਿਹਾ ਕਿ ਇਸ ਔਖੀ ਘੜੀ ਵਿੱਚ ਸਮੁੱਚੀ ਸ੍ਰੀ ਗੁਰੂ ਰਵਿਦਾਸ ਸਭਾ ਉਨ੍ਹਾਂ ਦੇ ਨਾਲ ਹੈ। ਸਭਾ ਦੇ ਆਹੁਦੇਦਾਰਾਂ ਵਲੋਂ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਅਪੀਲ ਵੀ ਕੀਤੀ ਗਈ।

.jpg)



.jpg)




.jpg)
.jpeg)

.jpeg)

.jpeg)
