ਸੰਸਦ ਮੈਂਬਰ ਅਤੇ ਵਿਧਾਇਕ ਵਲੋਂ ਕੋਵਿਡ-19 ਦੇ ਟੈਸਟਾਂ ਨੂੰ ਤੇਜ਼ ਕਰਨ ਲਈ ਜਲੰਧਰ ਜਾਂ ਹੋਰ ਨੇੜਲੇ ਜ਼ਿਲੇ 'ਚ ਲੈਬਾਰਟੀ ਸਥਾਪਿਤ ਕਰਨ ਲਈ ਮਾਮਲਾ ਪੰਜਾਬ ਸਰਕਾਰ ਪਾਸ ਉਠਾਇਆ ਜਾਵੇਗਾ

ਸੰਸਦ ਮੈਂਬਰ ਅਤੇ ਵਿਧਾਇਕ ਵਲੋਂ ਕੋਵਿਡ-19 ਦੇ ਟੈਸਟਾਂ ਨੂੰ ਤੇਜ਼ ਕਰਨ ਲਈ ਜਲੰਧਰ ਜਾਂ ਹੋਰ ਨੇੜਲੇ ਜ਼ਿਲੇ 'ਚ ਲੈਬਾਰਟੀ ਸਥਾਪਿਤ ਕਰਨ ਲਈ ਮਾਮਲਾ ਪੰਜਾਬ ਸਰਕਾਰ ਪਾਸ ਉਠਾਇਆ ਜਾਵੇਗਾ

ਜਲੰਧਰ , 28 ਅਪ੍ਰੈਲ (ਸੰਦੀਪ) – ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਵਿਘਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਉਨਾਂ ਵਲੋਂ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੇ ਟੈਸਟਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਜਲੰਧਰ ਜਾਂ ਇਸ ਦੇ ਨੇੜਲੇ ਹੋਰ ਕਿਸੇ ਜ਼ਿਲੇ ਵਿੱਚ ਟੈਸਟਿੰਗ ਲੈਬਾਰਟਰੀ ਸਥਾਪਿਤ ਕਰਨ ਲਈ ਮਾਮਲਾ ਪੰਜਾਬ ਸਰਕਾਰ ਕੋਲ ਉਠਾਇਆ ਜਾਵੇਗਾ।
                ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਸਦ ਮੈਂਬਰ ਅਤੇ ਵਿਧਾਇਕ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਜ਼ਿਲੇ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਲਾਮਿਸਾਲ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ। ਉਨਾ ਕਿਹਾ ਕਿ ਸਾਰਾ ਵਿਸ਼ਵ ਕੋਵਿਡ-19 ਮਹਾਂਮਾਰੀ ਖਿਲਾਫ਼ ਜੰਗ ਲੜ ਰਿਹਾ ਹੈ ਜਿਸ ਨੇ ਮਨੁੱਖੀ ਜਾਨਾਂ ਲਈ ਵੱਡਾ ਖ਼ਤਰਾ ਪੈਦਾ ਕਰ ਦਿੱਤਾ ਹੈ ਅਤੇ ਜਲੰਧਰ ਵਿਖੇ ਇਸ ਤੋਂ ਬਚਿਆ ਨਹੀਂ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜ਼ਿਲੇ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
                ਲੋਕ ਸਭਾ ਮੈਂਬਰ ਅਤੇ ਵਿਧਾਇਕ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜਾਂ ਦੇ ਟੈਸਟਾਂ ਨੂੰ ਯਕੀਨੀ ਬਣਾਉਣ ਲਈ ਬੇਮਿਸਾਲ ਕੰਮ ਕੀਤਾ ਜਾ ਰਿਹਾ ਹੈ ਪਰ ਨੇੜੇ ਕੋਈ ਟੈਸਟਿੰਗ ਲੈਬਾਰਟੀ ਨਾ ਹੋਣ ਕਰਕੇ ਪ੍ਰਸ਼ਾਸਨ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਕਿਹਾ ਕਿ ਉਹ ਨਿੱਜੀ ਤੌਰ 'ਤੇ ਮੁੱਖ ਮੰਤਰੀ ਪੰਜਾਬ ਅਤੇ ਡਾਕਟਰੀ ਸਿੱਖਿਆ ਮੰਤਰੀ ਪਾਸ ਅਜਿਹੀ ਲੈਬਾਰਟੀ ਜਲੰਧਰ ਜਾਂ ਇਸ ਦੇ ਨੇੜਲੇ ਜ਼ਿਲੇ ਵਿੱਚ ਸਥਾਪਿਤ ਕਰਨ ਦਾ ਮਸਲਾ ਉਠਾਉਣਗੇ ਤਾਂ ਜੋ ਕੋਰੋਨਾ ਵਾਇਰਸ ਦੇ ਟੈਸਟਾਂ ਨੂੰ ਜਲਦ ਤੋਂ ਜਲਦ ਯਕੀਨੀ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਦਾ ਜਲਦ ਤੋਂ ਜਲਦ ਖਾਤਮਾ ਕਰਨ ਲਈ ਇਹ ਬਹੁਤ ਜਰੂਰੀ ਹੈ।
   ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸੰਸਦ ਮੈਂਬਰ ਅਤੇ ਵਿਧਾਇਕ ਨੂੰ ਜ਼ਿਲੇ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ।
                ਇਸ ਮੌਕੇ ਮੁੱਖ ਕਾਰਜਕਾਰੀ ਅਫ਼ਸਰ ਸਮਾਰਟ ਸਿਟੀ ਸ਼ੀਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ, ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ, ਐਪੀਡੀਮੋਲੋਜਿਸਟ ਡਾ.ਸੋਭਨਾ ਅਤੇ ਹੋਰ ਵੀ ਹਾਜ਼ਰ ਸਨ।

super visa