ਸੰਸਦ ਮੈਂਬਰ ਅਤੇ ਵਿਧਾਇਕਾਂ ਵਲੋਂ ਆਰਥਿਕਤਾ ਨੂੰ ਮੁੜ ਲੀਹਾਂ ’ਤੇ ਲਿਆਉਣ ਲਈ ਦੂਜੀਆਂ ਵਪਾਰਕ ਸ੍ਰੇਣੀਆਂ ਨੂੰ ਜ਼ਿਆਦਾ ਛੋਟਾਂ ਦੇਣ ਦੀ ਲੋੜ ’ਤੇ ਜ਼ੋਰ

ਸੰਸਦ ਮੈਂਬਰ ਅਤੇ ਵਿਧਾਇਕਾਂ ਵਲੋਂ ਆਰਥਿਕਤਾ ਨੂੰ ਮੁੜ ਲੀਹਾਂ ’ਤੇ ਲਿਆਉਣ ਲਈ ਦੂਜੀਆਂ ਵਪਾਰਕ ਸ੍ਰੇਣੀਆਂ ਨੂੰ ਜ਼ਿਆਦਾ ਛੋਟਾਂ ਦੇਣ ਦੀ ਲੋੜ ’ਤੇ ਜ਼ੋਰ

ਜਲੰਧਰ, 12 ਮਈ (ਸੰਦੀਪ) – ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਵਿਧਾਇਕ ਸ੍ਰ.ਪਰਗਟ ਸਿੰਘ, ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਰਜਿੰਦਰ ਬੇਰੀ, ਚੌਧਰੀ ਸੁਰਿੰਦਰ ਸਿੰਘ, ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ ਅਤੇ ਸ੍ਰੀ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਵਲੋਂ ਜ਼ਿਲ੍ਹੇ ਵਿੱਚ ਆਰਥਿਕਤਾ ਨੂੰ ਮੁੜ ਮਜ਼ਬੂਤੀ ਪ੍ਰਦਾਨ ਕਰਨ ਲਈ ਦੂਜੀਆਂ ਸ੍ਰੇਣੀਆਂ ਦੇ ਵਪਾਰ ਨੂੰ ਹੋਰ ਜ਼ਿਆਦਾ ਛੋਟਾਂ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।
                             ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨਾਲ  ਛੋਟਾਂ ਦੇਣ ਸਬੰਧੀ ਨੀਤੀ ਬਣਾਉਣ ਬਾਰੇ ਵਿਸਥਾਰ ਨਾਲ ਵਿਚਾਰ ਚਰਚਾ ਦੌਰਾਨ ਲੋਕ ਸਭਾ ਮੈਂਬਰ ਅਤੇ ਵਿਧਾਇਕਾਂ ਨੇ ਆਰਥਿਕਤਾ ਨੂੰ ਮੁੜ ਲੀਹਾਂ ’ਤੇ ਲਿਆਉਣ ਲਈ  ਦੂਜੀਆਂ ਸ੍ਰੇਣੀਆਂ ਦੇ ਵਪਾਰਾਂ ਨੂੰ ਹੋਰ ਜ਼ਿਆਦਾ ਛੋਟਾਂ ਦੇਣ ਦੀ ਲੋੜ ’ਤੇ ਜੋਰ ਦਿੰਦਿਆਂ ਕਿਹਾ ਕਿ ਹਰ ਵਪਾਰ ਦੀ ਥੋਕ ਪ੍ਰਣਾਲੀ ਜਿੰਨੀ ਜਲਦੀ ਸੰਭਵ ਹੋ ਸਕੇ ਸ਼ੁਰੂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਦੇ ਵਪਾਰ ਨੂੰ ਛੋਟ ਦੇਣੀ ਚਾਹੀਦੀ ਹੈ ਤਾਂ ਕਿ ਲੋਕਾਂ ਦਾ ਆਰਥਿਕ ਸਰਕਲ ਮੁੜ ਸ਼ੁਰੂ ਹੋ ਸਕੇ।
                             ਲੋਕ ਸਭਾ ਮੈਂਬਰ ਅਤੇ ਵਿਧਾਇਕਾਂ ਨੇ ਕਿਹ ਕਿ ਇਕੋ ਸਮੇਂ ਛੋਟ ਦੇਣ ਦੀ ਬਜਾਏ ਇਕ-ਇਕ ਕਰਕੇ ਛੋਟਾਂ ਦੇਣਾਂ ਬਹੁਤ ਵਧੀਆ ਪ੍ਰਕਿਰਿਆ ਹੈ। ਉਨ੍ਹਾਂ ਕਿਹਾ ਕਿ ਲਾਕਡਾਊਨ/ਕਰਫ਼ਿਊ ਦੌਰਾਨ ਪੜਾਅਵਾਰ ਛੋਟਾਂ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਜ਼ਿਲ੍ਹੇ ਵਿਚੋਂ ਪਾਬੰਦੀਆਂ ਨੂੰ ਖ਼ਤਮ ਕਰਨ ਲਈ ਆਡ ਤੇ ਈਵਨ ਫਾਰਮੂਲੇ ਨੂੰ ਅਪਣਾਉਣ ’ਤੇ ਵੀ ਜ਼ੋਰ ਦਿੱਤਾ ਗਿਆ ਅਤੇ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੂਪ ਰੇਖਾ ਤਿਆਰ ਕਰਨੀ ਚਾਹੀਦੀ ਹੈ ਕਿਉਂਕਿ ਹੁਣ ਲੋਕ ਕੋਵਿਡ-19 ਪ੍ਰਤੀ ਪਹਿਲਾਂ ਹੀ ਜਾਗਰੂਕ ਹੋ ਚੁੱਕੇ ਹਨ ਅਤੇ ਆਪਣੀਆਂ ਜਿੰਮੇਵਾਰੀਆਂ ਨੂੰ ਸਮਝਦੇ ਹਨ ਇਸ ਲਈ ਛੋਟ ਦੇਣ ਦੀ ਲੋੜ ਹੈ ਤਾਂ ਕਿ ਉਹ ਆਪਣੀ ਰੋਜ਼ੀ ਰੋਟੀ ਕਮਾ ਸਕਣ।
                                      ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਲੋਕ ਸਭਾ ਮੈਂਬਰ ਅਤੇ ਵਿਧਾਇਕਾਂ ਵਲੋਂ ਉਠਾਏ ਗਏ ਮਸਲਿਆਂ ਨੂੰ ਜਰੂਰ ਧਿਆਨ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅੰਤਿਮ ਫ਼ੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਿਆ ਜਾਣਾ ਹੈ ਜਿਨਾ ਵਲੋਂ ਸੂਬੇ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਕਰਫ਼ਿਊ/ਲਾਕਡਾਊਨ ਲਗਾਇਆ ਗਿਆ ਹੈ।       ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੂਬਾ ਸਰਕਾਰ ਦੇ ਆਦੇਸਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਪਾਬੰਦ ਹੈ।

super visa