ਸੰਸਦ ਮੈਂਬਰ, ਵਿਧਾਇਕਾਂ, ਚੇਅਰਮੈਨ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਦੀ ਸੁਰੱਖਿਆ ਲਈ ਲਾਕਡਾਊਨ ਨੂੰ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਸ਼ਖਤੀ ਨਾਲ ਲਾਗੂ ਕਰਨ ਲਈ ਸਹਿਮਤ

ਸੰਸਦ ਮੈਂਬਰ, ਵਿਧਾਇਕਾਂ, ਚੇਅਰਮੈਨ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਦੀ ਸੁਰੱਖਿਆ ਲਈ ਲਾਕਡਾਊਨ ਨੂੰ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਸ਼ਖਤੀ ਨਾਲ ਲਾਗੂ ਕਰਨ ਲਈ ਸਹਿਮਤ

ਜਲੰਧਰ 26 ਮਈ (ਚੰਦੜ੍ਹ) - ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਗਾਊਂ ਜ਼ਿਲ੍ਹੇ ਵਿੱਚ ਲਾਕਡਾਊਨ ਨੂੰ ਸ਼ਾਮ 7 ਤੋਂ ਸਵੇਰੇ 7 ਵਜੇ ਤਕ ਲੋਕਾਂ ਨੂੰ ਕੋਵਿਡ-19 ਤੋਂ ਬਚਾਉਣ ਲਈ ਸ਼ਖਤੀ ਨਾਲ ਲਾਗੂ ਕੀਤਾ ਜਾਵੇਗਾ।
                             ਇਹ ਫ਼ੈਸਲਾ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਸ੍ਰ.ਪਰਗਟ ਸਿੰਘ, ਸ੍ਰੀ ਸ਼ੁਸੀਲ ਕੁਮਾਰ ਰਿੰਕੂ, ਸ੍ਰੀ ਰਾਜਿੰਦਰ ਬੇਰੀ, ਸ੍ਰੀ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ, ਚੇਅਰਮੈਨ ਪੰਜਾਬ ਸਟੇਟ ਤਕਨੀਕੀ ਸਿੱਖਿਆ ਬੋਰਡ ਸ੍ਰੀ ਮਹਿੰਦਰ ਸਿੰਘ ਕੇ.ਪੀ., ਚੇਅਰਮੈਨ ਪੰਜਾਬ ਰਾਜ ਜਲ ਸਰੋਤ ਪ੍ਰਬੰਧਨ ਕਾਰਪੋਰੇਸ਼ਨ ਸ੍ਰ.ਜਗਬੀਰ ਸਿੰਘ ਬਰਾੜ,  ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਸ੍ਰ.ਨਵਜੋਤ ਸਿੰਘ ਮਾਹਲ ਵਲੋਂ ਮੀਟਿੰਗ ਦੌਰਾਨ ਲਿਆ ਗਿਆ।
                             ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ ਦੁਕਾਨਾਂ ਜ਼ਿਲ੍ਹੇ ਵਿੱਚ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਖੁੱਲਣਗੀਆਂ ਜਦਕਿ ਲਾਕਡਾਊਨ ਨੂੰ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਲੋਕ ਸਭਾ ਮੈਂਬਰ, ਵਿਧਾਇਕਾਂ ਅਤੇ ਚੇਅਰਮੈਨਾਂ ਨੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਲਾਕਡਾਊਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦਾ ਖ਼ਤਰਾ ਅਜੇ ਪੂਰੀ ਤਰ੍ਹਾਂ ਟਲਿਆ ਨਹੀਂ ਹੈ ਇਸ ਲਈ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਵੱਧ ਤੋਂ ਵੱਧ ਸਾਵਧਾਨੀਆਂ ਨੂੰ ਅਪਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਾਜਿਕ ਦੂਰੀ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
                             ਇਸ ਮੌਕੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਸੰਸਦ ਮੈਂਬਰ, ਵਿਧਾਇਕਾਂ ਅਤੇ ਚੇਅਰਮੈਨਾਂ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਪ੍ਰਤੀ ਪਹਿਲਾਂ ਹੀ ਸੰਵੇਦਨਸ਼ੀਲ ਹੈ ਅਤੇ ਸ਼ਹਿਰ ਵਿੱਚ ਬਿਨਾਂ ਵਜਾ ਇੱਧਰ ਉਧਰ ਘੁੰਮਣ ਵਾਲਿਆਂ ਖਿਲਾਫ਼ ਸ਼ਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਆਗੂਆਂ ਨੂੰ ਦੱਸਿਆ ਕਿ ਜ਼ਿਲ੍ਹਾ ੍ਰਸ਼ਾਸਨ ਵਲੋਂ ਮਾਸਕ ਨਾ ਪਹਿਣ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ਼ ਸ਼ਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਤਵਾਰ ਤੋਂ ਸਿਵਾਏ ਜ਼ਿਲ੍ਹੇ ਵਿੱਚ ਸਵੇਰੇ 7 ਵਜੇ  ਤੋਂ ਸ਼ਾਮ 6 ਵਜੇ ਤੱਕ ਦੁਕਾਨਾਂ ਖੋਲਣ ’ਤੇ ਕੋਈ ਪਾਬੰਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਜਿਥੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਵਚਨਬੱਧ ਹੈ ਉਥੇ ਹੀ ਲਾਕਡਾਊਨ ਦੌਰਾਨ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਵੀ ਪਾਬੰਦ ਹੈ।
                             ਮੀਟਿੰਗ ਵਿੰਚ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਬਲਕਾਰ ਸਿੰਘ, ਉਪ ਮੰਡਲ ਮੈਜਿਸਟਰੇਟ ਸ੍ਰੀ ਅਮਿਤ ਕੁਮਾਰ, ਸ੍ਰੀ ਰਾਹੁਲ ਸਿੰਧੂ, ਸ੍ਰੀ ਸੰਜੀਵ ਸ਼ਰਮਾ, ਸ੍ਰੀ ਜੈ ਇੰਦਰ ਸਿੰਘ, ਅਤੇ ਸ੍ਰੀ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ, ਐਪੀਡੀਮੋਲੋਜਿਸਟ ਡਾ.ਸਤੀਸ਼, ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀ ਨਰਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

super visa