ਹੇਮਕੋ ਇਸਪਾਤ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ ਗਏ 7000 ਬਿਸਕੁਟ ਪੇਕੈਟ, 200 ਲੀਟਰ ਸੈਨੀਟਾਈਜ਼ਰ ਅਤੇ 7500 ਮਾਸਕ

ਹੇਮਕੋ ਇਸਪਾਤ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ ਗਏ 7000 ਬਿਸਕੁਟ ਪੇਕੈਟ, 200 ਲੀਟਰ ਸੈਨੀਟਾਈਜ਼ਰ ਅਤੇ 7500 ਮਾਸਕ

ਜਲੰਧਰ, 10 ਮਈ (ਸੰਦੀਪ) – ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਕਰਕੇ ਪੈਦਾ ਹੋਏ ਸਥਿਤੀ ਦੇ ਮੱਦੇਨਜ਼ਰ ਮਾਨਵਤਾ ਦੀ ਸੇਵਾ ਪ੍ਰਤੀ ਜਿੰਮੇਵਾਰੀ ਨੂੰ ਸਮਝਦਿਆਂ ਹੇਮਕੋ ਇਸਪਾਤ ਪ੍ਰਾਈਵੇਟ ਲਿਮਟਿਡ ਵਲੋਂ ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦੀ ਮੌਜੂਦਗੀ ਵਿੱਚ 7000 ਬਿਸਕੁਟ ਦੇ ਪੈਕੇਟ, 200 ਲੀਟਰ ਸੈਨੀਟਾਈਜ਼ਰ, 7500 ਮਾਸਕ ਅਤੇ 100 ਸੁੱਕੇ ਰਾਸ਼ਨ ਦੇ ਪੇਕੈਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ ਗਏ।
                        ਹੇਮਕੋ ਇਸਪਾਤ ਦੀ ਤਰਫੋਂ ਸ੍ਰੀ ਸ਼ਾਂਤ ਕੁਮਾਰ ਗੁਪਤਾ ਵਲੋਂ ਇਹ ਚੀਜ਼ਾਂ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਨਰਿੰਦਰਸਿੰਘ ਨੂੰ ਸ਼ੌਂਪੇ ਗਏ। ਉਨ੍ਹਾਂ ਦੱਸਿਆ ਕਿ ਇਸ ਔਖੀ ਘੜੀ ਵਿੱਚ ਮਾਨਵਤਾ ਦੀ ਸੇਵਾ ਪ੍ਰਤੀ ਅਪਣੀ ਜਿੰਮੇਵਾਰ ਨੂੰ ਮਹਿਸੂਸ ਕਰਦਿਆਂ ਕੰਪਨੀ ਵਲੋਂ ਯੋਗਦਾਨ ਦਾ ਫ਼ੈਸਲਾ ਲਿਆ ਗਿਆ।
                        ਵਿਧਾਇਕ ਚੌਧਰੀ ਸੰਤੋਖ ਸਿੰਘ ਵਲੋਂ ਸ੍ਰੀ ਗੁਪਤਾ ਦਾ ਲੋੜਵੰਦ ਤੇ ਗ਼ਰੀਬ ਲੋਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਲਈ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋੜਵੰਦਾਂ ਤੱਕ ਖਾਣਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
                        ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਸ੍ਰੀ ਨਰਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਹੇਮਕੋ ਇਸਪਾਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਨੁੱਖਤਾ ਦੀ ਸੱਚੀ ਸੇਵਾ ਹੈ। ਉਨ੍ਹਾਂ ਕਿਹਾ ਕਿ ਸ਼ੁੱਕਾ ਰਾਸ਼ਨ, ਬਿਸਕੁਟ ਅਤੇ ਹੋਰ ਚੀਜ਼ਾਂ ਲੋੜਵੰਦਾਂ ਵਿੱਚ ਵੰਡੀਆਂ ਜਾਣਗੀਆਂ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਪਹਿਲਾਂ ਹੀ ਸਮਾਜ ਦੇ ਕਮਜ਼ੋਰ ਵਰਗਾਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹੈ।

super visa