ਜ਼ਰੂਰੀ ਵਸਤਾਂ ’ਤੇ ਮੁਨਾਫ਼ਾਖੋਰੀ ਕਰਨ ਵਾਲੇ ਦੁਕਾਨਦਾਰਾਂ ਖਿਲਾਫ਼ ਹੋਵੇਗੀ ਸਖ਼ਤ ਤੋਂ ਸਖ਼ਤ ਕਾਰਵਾਈ- ਡੀ.ਸੀ, ਸੀ.ਪੀ. ਅਤੇ ਐਸ.ਐਸ.ਪੀ.
ਜਲੰਧਰ 07 ਅਪ੍ਰੈਲ (ਨਿਊਜ85ਪੰਜਾਬ) - ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਜਰੂਰੀ ਵਸਤਾਂ ’ਤੇ ਜ਼ਿਆਦਾ ਪੈਸੇ ਵਸੂਲਣ ਵਾਲੇ ਦੁਕਾਨਦਾਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਇੰਡੀਅਨ ਮੈਡੀਕਲ ਐਸੋਸੀਏਸ਼ਨ , ਹੋਲ ਸੇਲ ਮੈਡੀਸਿਨ ਐਸੋਸੀਏਸ਼ਨ ਅਤੇ ਰੀਟੇਲ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸਨ ਵਲੋਂ ਇਸ ਔਖੀ ਘੜੀ ਵਿੱਚ ਮੁਨਾਫ਼ਾ ਕਮਾਉਣ ਵਾਲੇ ਦੁਕਾਨਦਾਰਾਂ ’ਤੇ ਬਹੁਤ ਬਾਰੀਕੀ ਨਾਲ ਨਿਗ੍ਹਾ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸਨ ਅਜਿਹੀ ਕਿਸੇ ਵੀ ਕਾਰਵਾਈ ਨੂੰ ਸਖ਼ਤੀ ਨਾਲ ਰੋਕਣ ਲਈ ਪਾਬੰਦ ਹੈ ਅਤੇ ਅਜਿਹੀ ਕਿਸੇ ਵੀ ਗਤੀਵਿਧੀ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ , ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰੇਕ ਵਿਅਕਤੀ ’ਤੇ ਸਖ਼ਤੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਹੱਥਾਂ ਵਿੱਚ ਲੈਣ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਜਰੂਰੀ ਵਸਤਾਂ ਦੀ ਮੰਗ ਅਤੇ ਸਪਲਾਈ ਵਿੱਚ ਤਾਲਮੇਲ ਸਬੰਧੀ ਵਿਆਪਕ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਇਸ ਔਖੀ ਘੜੀ ਵਿੱਚ ਸਮਾਜ ਦੀ ਸੇਵਾ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸਲਾਘਾ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਇਸ ਔਖੀ ਘੜੀ ਦਾ ਰਲ ਕੇ ਸਾਹਮਣਾ ਕਰਨ ਲਈ ਸਭ ਨੂੰ ਸਹਿਯੋਗ ਦੇਣ ਲਈ ਵੀ ਕਿਹਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜਸਬੀਰ ਸਿੰਘ, ਸੀ.ਈ.ਓ. ਸਮਾਰਟ ਸਿਟੀ ਸ਼ੀਨਾ ਅਗਰਵਾਲ, ਡਿਪਟੀ ਕਮਿਸ਼ਨਰ ਪੁਲਿਸ ਐਨ.ਕੇ.ਡੋਗਰਾ ਅਤੇ ਏ.ਐਸ.ਪਵਾਰ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ ਅਤੇ ਡਾ.ਜੈ ਇੰਦਰ ਸਿੰਘ, ਸਹਾਇਕ ਕਮਿਸ਼ਨਰ ਵਰਜੀਤ ਵਾਲੀਆ, ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ, ਮੈਡੀਕਲ ਸੁਪਰਡੰਟ ਮਨਦੀਪ ਕੌਰ, ਜੋਨਲ ਲਾਇਸੈਂਸਿੰਗ ਅਥਾਰਟੀ ਹਰਨੇਕ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਸੋਭਨਾ, ਡਰੱਗ ਕੰਟਰੋਲ ਅਫ਼ਸਰ ਕਮਲ ਕੰਬੋਜ, ਪ੍ਰਧਾਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਡਾ.ਨਵਜੋਤ ਦਹੀਆ, ਜ਼ਿਲ੍ਹਾ ਪ੍ਰਧਾਨ ਆਈ.ਐਮ.ਏ. ਡਾ.ਪੰਕਜ ਪੌਲ ਅਤੇ ਹੋਰ ਵੀ ਹਾਜ਼ਰ ਸਨ।
.jpg)



.jpg)




.jpg)
.jpeg)

.jpeg)

.jpeg)
