ਜ਼ਿਲਾ ਪ੍ਰਸ਼ਾਸਨ ਨੇ 105223  ਲੀਟਰ ਦੁੱਧ, 910 ਕਿਲੋ ਪਨੀਰ, 10501 ਕਿਲੋ ਦਹੀਂ, 16644  ਲੀਟਰ ਲੱਸੀ, 418 ਕਿਲੋ ਖੀਰ ਅਤੇ 7304 ਕੁਇੰਟਲ ਸਬਜ਼ੀਆਂ ਅਤੇ ਫ਼ਲ ਲੋਕਾਂ ਦੇ ਘਰਾਂ ਤੱਕ ਪਹੁੰਚਾਏ

ਜ਼ਿਲਾ ਪ੍ਰਸ਼ਾਸਨ ਨੇ 105223  ਲੀਟਰ ਦੁੱਧ, 910 ਕਿਲੋ ਪਨੀਰ, 10501 ਕਿਲੋ ਦਹੀਂ, 16644  ਲੀਟਰ ਲੱਸੀ, 418 ਕਿਲੋ ਖੀਰ ਅਤੇ 7304 ਕੁਇੰਟਲ ਸਬਜ਼ੀਆਂ ਅਤੇ ਫ਼ਲ ਲੋਕਾਂ ਦੇ ਘਰਾਂ ਤੱਕ ਪਹੁੰਚਾਏ

ਜਲੰਧਰ, 11 ਮਈ (ਸੰਦੀਪ) – ਜ਼ਿਲੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਦੇ ਘਰਾਂ ਤੱਕ ਜਰੂਰੀ ਚੀਜ਼ਾਂ ਮੁਹੱਈਆ ਕਰਵਾਉਣ ਦੀ ਕੜੀ ਵਜੋਂ ਅੱਜ ਜ਼ਿਲਾ ਪ੍ਰਸ਼ਾਸਨ ਵਲੋਂ 105223 ਲੀਟਰ ਦੁੱਧ ਅਤੇ 7304 ਕੁਇੰਟਲ ਫ਼ਲ ਅਤੇ ਸਬਜ਼ੀਆਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆ ਗਈਆਂ।
                        ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਦੇਖ-ਰੇਖ ਹੇਠ ਮਿਲਕ ਫ਼ੈਡ, ਮੰਡੀ ਬੋਰਡ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀਆਂ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਜਦੋਂ ਤੋਂ ਕੋਵਿਡ-19 ਮਹਾਂਮਾਰੀ ਕਰਕੇ ਜ਼ਿਲੇ ਵਿੱਚ ਕਰਫ਼ਿਊ ਲਗਾਇਆ ਗਿਆ ਹੈ ਉਦੋਂ ਤੋਂ ਹੀ ਜ਼ਿਲੇ ਦੇ ਹਰ ਖੇਤਰਾਂ ਵਿੱਚ ਜਰੂਰੀ ਚੀਜਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
                        ਜਨਰਲ ਮੇਨੈਜਰ ਮਿਲਕਫੈਡ ਸ੍ਰੀ ਰੁਪਿੰਦਰ ਸਿੰਘ ਸੇਖੋਂ ਦੀ ਅਗਵਾਈ ਵਿੱਚ ਵੇਰਕਾ ਦੀਆਂ ਟੀਮਾਂ ਵਲੋਂ ਜ਼ਿਲੇ ਦੇ ਵੱਧ ਤੋਂ ਵੱਧ ਘਰਾਂ ਵਿੱਚ ਦੁੱਧ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਵੇਰਕੇ ਦੇ ਅਧਿਕਾਰਤ ਡੀਲਰਾਂ ਵਲੋ 105223  ਲੀਟਰ ਦੁੱਧ, 910 ਕਿਲੋ ਪਨੀਰ, 10501 ਕਿਲੋ ਦਹੀਂ, 16644  ਲੀਟਰ ਲੱਸੀ, 418 ਕਿਲੋ ਖੀਰ ਲੋਕਾਂ ਦੇ ਘਰਾਂ ਤੱਕ ਪਹੁੰਚਾਏ ਗਏ। 
                           ਇਸੇ ਤਰਾਂ ਜ਼ਿਲਾ ਮੰਡੀ ਅਫ਼ਸਰ ਜਲੰਧਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ 7304 ਕੁਇੰਟਲ ਫ਼ਲ ਅਤੇ ਸਬਜ਼ੀਆਂ ਲੋਕਾਂ ਦੇ ਘਰਾਂ ਤੱਕ ਯਕੀਨੀ ਬਣਾਈਆਂ ਗਈਆਂ ਤਾਂ ਕਿ ਲੋਕਾਂ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।
                           ਇਸੇ ਤਰਾਂ ਜ਼ਿਲਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਵਲੋਂ ਵੀ ਵੱਖ-ਵੱਖ ਟੀਮਾਂ ਰਾਹੀਂ ਕਰਿਆਨਾ ਅਤੇ ਹੋਰ ਜਰੂਰੀ ਸਮਾਨ ਨੂੰ ਲੋਕਾਂ ਦੇ ਪਹੁੰਚ ਗੋਚਰ ਬਣਾਇਆ ਗਿਆ।
                           ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਨੂੰ ਜਰੂਰੀ ਚੀਜ਼ਾਂ ਪ੍ਰਾਪਤ ਕਰਨ ਵਿੱਚ ਕੋਈ ਸਮÎੱਸਿਆ ਪੇਸ਼ ਨਾ ਆਵੇ। 

super visa