ਜ਼ਿਲਾ ਪ੍ਰਸ਼ਾਸਨ ਵਲੋਂ ਅਨਾਜ ਮੰਡੀਆਂ 'ਚ ਕੋਰੋਨਾ ਵਾਇਰਸ ਮਹਾਂਮਾਰੀ ਬਾਰੇ ਜਾਗਰੂਕ ਕਰਨ ਲਈ ਜਨਤਕ ਅਨਾਊਂਸਮੈਂਟ ਪ੍ਰਣਾਲੀ ਸਥਾਪਿਤ
ਜਲੰਧਰ , 29 ਅਪ੍ਰੈਲ (ਸੰਦੀਪ) – ਜ਼ਿਲੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰਨਾਂ ਵਲੋਂ ਆਪਣਾਏ ਜਾਣ ਵਾਲੇ ਮੈਡੀਕਲ ਪ੍ਰੋਟੋਕਾਲ ਜਿਸ ਵਿੱਚ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣਾ, ਲਗਾਤਾਰ ਹੱਥ ਧੋਣਾ, ਮਾਸਕ ਪਹਿਨਣਾ ਆਦਿ ਸ਼ਾਮਿਲ ਹਨ ਪ੍ਰਤੀ ਪ੍ਰਭਾਵਸ਼ਾਲੀ ਢੰਗ ਨਾਲ ਆਡੀਓ ਸੁਨੇਹੇ ਰਾਹੀਂ ਜਾਗਰੂਕ ਕਰਨ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਅਨਾਜ ਮੰਡੀਆਂ ਵਿੱਚ ਜਨਤਕ ਅਨਾਊਂਸਮੈਂਟ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜਨਤਕ ਅਨਾਊਂਸਮੈਂਟ ਪ੍ਰਣਾਲੀ ਕਿਸਾਨਾਂ,ਮਜ਼ਦੁਰਾਂ ਅਤੇ ਹੋਰਨਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬੱਚਣ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ ਦਾ ਸਭ ਤੋਂ ਅਸਰਦਾਰ ਢੰਗ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਇਸ ਮੁਹਿੰਮ ਨੂੰ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਅਨਾਜ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਹੋਰਨਾਂ ਵਲੋਂ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਹੱਥ ਧੋਣ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਅਪਣਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਅਨਾਜ ਮੰਡੀਆਂ ਵਿੱਚ ਭੀੜ ਨੂੰ ਘੱਟ ਕਰਨ ਲਈ ਖ਼ਰੀਦ ਕੇਂਦਰਾਂ ਦੀ ਗਿਣਤੀ 78 ਤੋਂ ਵਧਾ ਕੇ 78 ਹੋਰ ਕਰਕੇ ਦੁੱਗਣੀ ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਆਡਿਓ ਕਲਿੱਪ ਖਾਸ ਕਰਕੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰਨਾਂ ਵਲੋਂ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣੂੰ ਕਰਵਾਉਣ ਲਈ ਰਿਕਾਰਡ ਕੀਤਾ ਗਿਆ ਹੈ।
ਜ਼ਿਲਾ ਮੰਡੀ ਅਫ਼ਸਰ ਜਲੰਧਰ ਸ੍ਰੀ ਦਵਿੰਦਰ ਸਿੰਘ ਕੈਂਥ ਨੇ ਦੱਸਿਆ ਕਿ ਇਹ ਆਡੀਓ ਕਲਿੱਪ ਪਹਿਲਾਂ ਹੀ ਸਾਰੀਆਂ ਅਨਾਜ ਮੰਡੀਆਂ ਵਿੱਚ ਭੇਜ ਕੇ ਮੰਡੀ ਅਧਿਕਾਰੀਆ ਨੂੰ ਇਸ ਨੂੰ ਮੰਡੀਆਂ ਵਿੱਚ ਲਗਾਤਾਰ ਚਲਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਉਨਾ ਕਿਹਾ ਕਿ ਇਹ ਆਡੀਓ ਕਲਿੱਪ ਕੋਰੋਨਾ ਵਾਇਰਸ ਮਹਾਂਮਾਰੀ ਦਾ ਮੁਕਾਬਲਾ ਕਰਨ ਵਿੱਚ ਬਹੁਤ ਸਹਾਈ ਸਿੱਧ ਹੋ ਰਿਹਾ ਹੈ ਅਤੇ ਕਿਸਾਨਾਂ , ਮਜ਼ਦੂਰਾਂ ਅਤੇ ਹੋਰਨਾਂ ਵਲੋਂ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸੁਰੱਖਿਆ ਲਈ ਜਾਰੀ ਆਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਉਪ ਜ਼ਿਲਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਵਲੋਂ ਮੈਡੀਕਲ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਗਰਾਨੀ ਕੀਤੀ ਜਾ ਰਹੀ ਹੈ।
.jpg)



.jpg)




.jpg)
.jpeg)

.jpeg)

.jpeg)
