ਜ਼ਿਲਾ ਪ੍ਰਸ਼ਾਸਨ ਵਲੋਂ ਕਰਫ਼ਿਊ ਦੌਰਾਨ ਸਮਾਜ ਦੇ ਕਮਜ਼ੋਰ ਵਰਗਾਂ ਤੇ ਲੋੜਵੰਦ ਲੋਕਾਂ ਨੂੰ 4500 ਸੁੱਕੇ ਰਾਸ਼ਨ ਦੇ ਪੈਕੇਟ ਮੁਹੱਈਆ

ਜ਼ਿਲਾ ਪ੍ਰਸ਼ਾਸਨ ਵਲੋਂ ਕਰਫ਼ਿਊ ਦੌਰਾਨ ਸਮਾਜ ਦੇ ਕਮਜ਼ੋਰ ਵਰਗਾਂ ਤੇ ਲੋੜਵੰਦ ਲੋਕਾਂ ਨੂੰ 4500 ਸੁੱਕੇ ਰਾਸ਼ਨ ਦੇ ਪੈਕੇਟ ਮੁਹੱਈਆ

ਜਲੰਧਰ 25 ਅਪ੍ਰੈਲ (ਸੰਦੀਪ) - ਜ਼ਿਲਾ ਪ੍ਰਸ਼ਾਸਨ ਵਲੋਂ ਜ਼ਿਲੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਸਮਾਜ ਦੇ ਕਮਜ਼ੋਰ ਵਰਗਾਂ ਤੇ ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਦੀ ਕੜੀ ਤਹਿਤ ਜ਼ਿਲੇ ਵਿੱਚ 4500 ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਗਏ।
  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਨਵਨੀਤ ਕੌਰ ਬੱਲ ਜੋ ਕਿ ਸੁੱਕੇ ਰਾਸ਼ਨ ਦੇ ਪੈਕੇਟ ਬਣਾਉਣ ਅਤੇ ਵੰਡ ਦੀ ਸਮੁੱਚੀ ਪ੍ਰਕਿਰਿਆ ਦੀ ਦੇਖ ਰੇਖ ਕਰ ਰਹੇ ਹਨ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ 4500 ਸੁੱਕੇ ਰਾਸ਼ਨ ਦੇ ਪੈਕੇਟ ਜਿਨਾਂ ਵਿੱਚ 10 ਕਿਲੋ ਕਣਕ ਦਾ ਆਟਾ, 2 ਕਿਲੋ ਦਾਲਾਂ ਅਤੇ 2 ਕਿਲੋ ਖੰਡ ਸ਼ਾਮਿਲ ਹੈ ਜ਼ਿਲੇ ਦੇ ਵੱਖ-ਵੱਖ ਖੇਤਰਾਂ ਲਈ ਭੇਜੇ ਗਏ ਹਨ।
 ਉਨਾਂ ਦੱਸਿਆ ਕਿ ਸਮਾਜ ਦੇ ਕਮਜੋਰ ਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਇਹ ਵੀ ਦੱਸਿਆ ਕਿ ਸਮਾਜ ਦੇ ਹਰ ਵਰਗ ਅਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਇਸ ਵੰਡ ਕੇਂਦਰ ਵਿਖੇ ਲੋਕਾਂ ਦੀ ਸੇਵਾ ਲਈ ਪੂਰੀ ਤਰਾਂ ਸਮਰਪਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਔਖੇ ਸਮੇਂ ਵਿੱਚ ਲੋੜਵੰਦਾਂ ਲੋਕਾਂ ਦੀ ਹਰ ਮਦਦ ਲਈ ਵਚਨਬੱਧ ਹੈ।
 

super visa