ਜ਼ਿਲਾ ਪ੍ਰਸ਼ਾਸਨ ਵਲੋਂ ਕਰਫ਼ਿਊ ਦੌਰਾਲ ਲੋੜਵੰਦ ਲੋਕਾਂ ਨੂੰ 4500 ਸੁੱਕੇ ਰਾਸ਼ਨ ਦੇ ਪੈਕੇਟ ਤਕਸੀਮ

ਜ਼ਿਲਾ ਪ੍ਰਸ਼ਾਸਨ ਵਲੋਂ ਕਰਫ਼ਿਊ ਦੌਰਾਲ ਲੋੜਵੰਦ ਲੋਕਾਂ ਨੂੰ 4500 ਸੁੱਕੇ ਰਾਸ਼ਨ ਦੇ ਪੈਕੇਟ ਤਕਸੀਮ

ਜਲੰਧਰ , 28 ਅਪ੍ਰੈਲ (ਸੰਦੀਪ) - ਜ਼ਿਲਾ ਪ੍ਰਸ਼ਾਸਨ ਵਲੋਂ ਜ਼ਿਲੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਸਮਾਜ ਦੇ ਕਮਜ਼ੋਰ ਵਰਗਾਂ ਤੇ ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਦੀ ਕੜੀ ਤਹਿਤ ਜ਼ਿਲੇ ਵਿੱਚ 4500 ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਨਵਨੀਤ ਕੌਰ ਬੱਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸਮਾਜ ਦੇ ਕਮਜ਼ੋਰ ਤੇ ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਲਈ ਜ਼ਿਲੇ ਦੇ ਵੱਖ-ਵੱਖ ਖੇਤਰਾਂ ਵਿੱਚ 4500 ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਗਏ।
ਉਨਾਂ ਦੱਸਿਆ ਕਿ ਹਰੇਕ ਪੈਕੇਟ ਵਿੱਚ 10 ਕਿਲੋ ਕਣਕ ਦਾ ਆਟਾ, 2 ਕਿਲੋ ਦਾਲਾਂ ਅਤੇ 2 ਕਿਲੋਂ ਖੰਡ ਸ਼ਾਮਿਲ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਦਿਨ ਰਾਤ ਕੰਮ ਕਰ ਰਿਹਾ ਹੈ।
ਉਨਾਂ ਦੱਸਿਆ ਕਿ ਰਾਸ਼ਨ ਦੇ ਪੈਕੇਟ ਬਣਾਉਣ ਤੋਂ ਲੈ ਕੇ ਵੰਡਣ ਤੱਕ ਮੈਡੀਕਲ ਪ੍ਰੋਟੋਕਾਲ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ। ਉਨਾ ਦੱਸਿਆ ਕਿ ਹੱਥ ਧੋਣ ਲਈ ਸਾਬਣ, ਪਾਣੀ, ਸੈਨੀਟਾਈਜ਼ਰ ਆਦਿ ਦਾ ਪ੍ਰਬੰਧ ਕਰਨ ਤੋਂ ਇਲਾਵਾ ਸਮਾਜਿਕ ਦੂਰੀ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਉਨਾਂ ਇਹ ਵੀ ਦੱਸਿਆ ਕਿ ਸਮਾਜ ਦੇ ਹਰ ਵਰਗ ਅਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਇਸ ਵੰਡ ਕੇਂਦਰ ਵਿਖੇ ਲੋਕਾਂ ਦੀ ਸੇਵਾ ਲਈ ਪੂਰੀ ਤਰਾਂ ਸਮਰਪਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।  ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

super visa