ਜ਼ਿਲਾ ਪ੍ਰਸ਼ਾਸਨ ਵਲੋਂ ਜਲੰਧਰ'ਚ ਲੋੜਵੰਦ ਲੋਕਾਂ ਨੂੰ 45000 ਕਿਲੋ ਕਣਕ ਦਾ ਆਟਾ, 9000 ਕਿਲੋ ਦਾਲਾਂ ਅਤੇ 9000 ਕਿਲੋ ਖੰਡ ਤਕਸੀਮ

ਜ਼ਿਲਾ ਪ੍ਰਸ਼ਾਸਨ ਵਲੋਂ ਜਲੰਧਰ'ਚ ਲੋੜਵੰਦ ਲੋਕਾਂ ਨੂੰ 45000 ਕਿਲੋ ਕਣਕ ਦਾ ਆਟਾ, 9000 ਕਿਲੋ ਦਾਲਾਂ ਅਤੇ 9000 ਕਿਲੋ ਖੰਡ ਤਕਸੀਮ

ਜਲੰਧਰ, 18 ਅਪ੍ਰੈਲ (ਸੰਦੀਪ) -  ਜ਼ਿਲੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਸਮਾਜ ਦੇ ਕਮਜ਼ੋਰ ਵਰਗਾਂ ਤੇ ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਵੰਡਣ ਦੀ ਕੜੀ ਤਹਿਤ ਜ਼ਿਲਾ ਪ੍ਰਸ਼ਾਸਨ ਵਲੋਂ ਜ਼ਿਲੇ ਵਿੱਚ 4500 ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਗਏ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਨਵਨੀਤ ਕੌਰ ਬੱਲ  ਜੋ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਸਥਾਪਿਤ ਕੀਤੇ ਗਏ ਵੇਅਰ ਹਾਊਸ ਦੀ ਦੇਖਰੇਖ ਕਰ ਰਹੇ ਹਨ ਨੇ ਦੱਸਿਆ ਕਿ ਅੱਜ ਜ਼ਿਲੇ ਦੇ ਵੱਖ-ਵੱਖ ਖੇਤਰਾਂ ਵਿੱਚ 4500 ਸੁੱਕੇ ਰਾਸ਼ਨ ਦੇ ਪੈਕੇਟ ਭੇਜੇ ਗਏ ਹਨ। ਉਨਾਂ ਦੱਸਿਆ ਕਿ ਹਰੇਕ ਪੈਕੇਟ ਵਿੱਚ 10 ਕਿਲੋ ਕਣਕ ਦਾ ਆਟਾ, 2 ਕਿਲੋ ਦਾਲਾਂ ਅਤੇ 2 ਕਿਲੋਂ ਖੰਡ ਸ਼ਾਮਿਲ ਹੈ।
 ਉਨਾਂ ਦੱਸਿਆ ਕਿ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਇਹ ਵੀ ਦੱਸਿਆ ਕਿ ਸਮਾਜ ਦੇ ਹਰ ਵਰਗ ਅਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਇਸ ਵੰਡ ਕੇਂਦਰ ਵਿਖੇ ਲੋਕਾਂ ਦੀ ਸੇਵਾ ਲਈ ਪੂਰੀ ਤਰਾਂ ਸਮਰਪਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।  ਉਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਜ਼ਿਲੇ ਵਿੱਚ ਸਮਾਜ ਦੇ ਹਰ ਲੋੜਵੰਦ ਲੋਕਾਂ ਅਤੇ ਖਾਸ ਕਰਕੇ ਪ੍ਰਵਾਸੀ ਮਜ਼ਦੂਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ ਹੈ।
 

super visa