ਜ਼ਿਲਾ ਪ੍ਰਸ਼ਾਸਨ ਵਲੋਂ ਲੋੜਵੰਦ ਲੋਕਾਂ 'ਚ 3000 ਸੁੱਕੇ ਰਾਸ਼ਨ ਦੇ ਪੈਕੇਟ ਤਕਸੀਮ
ਜਲੰਧਰ, 3 ਮਈ (ਸੰਦੀਪ) - ਜ਼ਿਲੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਸਮਾਜ ਦੇ ਕਮਜ਼ੋਰ ਤੇ ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਨੂੰ ਜਾਰੀ ਰੱਖਦਿਆਂ ਜ਼ਿਲਾ ਪ੍ਰਸ਼ਾਸਨ ਵਲੋਂ ਅੱਜ 3000 ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਨਵਨੀਤ ਕੌਰ ਬੱਲ ਜੋ ਸੁੱਕੇ ਰਾਸ਼ਨ ਦੇ ਪੈਕੇਟ ਬਣਾਉਣ ਅਤੇ ਉਨਾਂ ਦੀ ਵੰਡ ਨੂੰ ਯਕੀਨੀ ਬਣਾ ਰਹੇ ਹਨ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਅੱਜ ਜ਼ਿਲੇ ਦੇ ਵੱਖ-ਵੱਖ ਖੇਤਰਾਂ ਵਿੱਚ 3000 ਸੁੱਕੇ ਰਾਸ਼ਨ ਦੇ ਪੈਕੇਟ ਭੇਜੇ ਗਏ।
ਉਨਾਂ ਦੱਸਿਆ ਕਿ ਸੁੱਕੇ ਰਾਸ਼ਨ ਦੀ ਪੈਕੇਟ ਬਣਾਉਣ ਅਤੇ ਵੰਡਣ ਸਮੇਂ ਮੈਡੀਕਲ ਪ੍ਰੋਟੋਕਾਲ ਦਾ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪੈਕੇਟ ਬਣਾਉਣ ਅਤੇ ਵੰਡਣ ਵਾਲੇ ਅਮਲੇ ਲਈ ਸਮਾਜਿਕ ਦੂਰੀ, ਸਾਬਣ ਜਾਂ ਸੈਨੀਟਾਈਜ਼ਰ ਨਾਲ ਹੱਥ ਧੋਣ ਅਤੇ ਮਾਸਕ ਆਦਿ ਪਹਿਨਣ ਨੂੰ ਲਾਜ਼ਮੀ ਬਣਾਇਆ ਗਿਆ ਹੈ।
ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਲੋੜਵੰਦ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨਾਂ ਇਹ ਵੀ ਦੱਸਿਆ ਕਿ ਸਮਾਜ ਦੇ ਹਰ ਵਰਗ ਅਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਇਸ ਵੰਡ ਕੇਂਦਰ ਵਿਖੇ ਲੋਕਾਂ ਦੀ ਸੇਵਾ ਲਈ ਪੂਰੀ ਤਰਾਂ ਸਮਰਪਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਹਰ ਸੰਭਵ ਸਹਾਇਤਾ ਪਹੁੰਚਾਉਣ ਲਈ ਵਚਨਬੱਧ ਹੈ।
.jpg)



.jpg)




.jpg)
.jpeg)

.jpeg)

.jpeg)
