ਜ਼ਿਲਾ ਪ੍ਰਸ਼ਾਸਨ ਵਲੋਂ ਲੋੜਵੰਦ ਲੋਕਾਂ ਨੂੰ 3000 ਸੁੱਕੇ ਰਾਸ਼ਨ ਦੇ ਪੈਕੇਟ ਮੁਹੱਈਆ
ਜਲੰਧਰ , 4 ਮਈ (ਸੰਦੀਪ) - ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਨੂੰ ਰਾਹਤ ਪਹੁੰਚਾਉਣ ਦੀ ਲੜੀ ਵਜੋਂ ਜ਼ਿਲਾ ਪ੍ਰਸ਼ਾਸਨ ਵਲੋਂ 3000 ਲੋਕਾਂ ਨੂੰ ਸੁੱਕੇ ਰਾਸ਼ਨ ਦੇ ਪੈਕੇਟ ਮੁਹੱਈਆ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਨਵਨੀਤ ਕੌਰ ਬੱਲ ਜੋ ਸੁੱਕੇ ਰਾਸ਼ਨ ਦੇ ਪੈਕੇਟ ਬਣਾਉਣ ਅਤੇ ਉਨਾਂ ਦੀ ਵੰਡ ਨੂੰ ਯਕੀਨੀ ਬਣਾ ਰਹੇ ਹਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ 3000 ਸੁੱਕੇ ਰਾਸ਼ਨ ਦੇ ਪੈਕੇਟ ਭੇਜੇ ਗਏ।
ਉਨਾਂ ਦੱਸਿਆ ਕਿ ਸੁੱਕੇ ਰਾਸ਼ਨ ਦੀ ਪੈਕੇਟ ਬਣਾਉਣ ਅਤੇ ਵੰਡਣ ਸਮੇਂ ਮੈਡੀਕਲ ਪ੍ਰੋਟੋਕਾਲ ਦਾ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪੈਕੇਟ ਬਣਾਉਣ ਅਤੇ ਵੰਡਣ ਵਾਲੇ ਅਮਲੇ ਲਈ ਸਮਾਜਿਕ ਦੂਰੀ, ਸਾਬਣ ਜਾਂ ਸੈਨੀਟਾਈਜ਼ਰ ਨਾਲ ਹੱਥ ਧੋਣ ਅਤੇ ਮਾਸਕ ਆਦਿ ਪਹਿਨਣ ਨੂੰ ਲਾਜ਼ਮੀ ਬਣਾਇਆ ਗਿਆ ਹੈ।
ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਲੋੜਵੰਦ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨਾਂ ਇਹ ਵੀ ਦੱਸਿਆ ਕਿ ਸਮਾਜ ਦੇ ਹਰ ਵਰਗ ਅਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਇਸ ਵੰਡ ਕੇਂਦਰ ਵਿਖੇ ਲੋਕਾਂ ਦੀ ਸੇਵਾ ਲਈ ਪੂਰੀ ਤਰਾਂ ਸਮਰਪਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਹਰ ਸੰਭਵ ਸਹਾਇਤਾ ਪਹੁੰਚਾਉਣ ਲਈ ਵਚਨਬੱਧ ਹੈ।
.jpg)



.jpg)




.jpg)
.jpeg)

.jpeg)

.jpeg)
