ਜ਼ਿਲਾ ਮੈਜਿਸਟਰੇਟ ਵਲੋਂ ਕਣਕ ਦੀ ਨਾੜ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਆਦੇਸ਼ ਜਾਰੀ
ਜਲੰਧਰ , 4 ਮਈ (ਸੰਦੀਪ) - ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟਰੇਟ ਸ੍ਰੀ ਵਰਿੰਦਰਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਜਲੰਧਰ ਵਿੱਚ ਕਣਕ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਤੇ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਐਕਟ 2005 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ੍ਰੀ ਸ਼ਰਮਾ ਨੇ ਕਿਹਾ ਕ ਕਣਕ ਦੀ ਨਾੜ/ਰਹਿੰਦ ਖੂਹੰਦ ਨੂੰ ਅੱਗ ਲਗਾਉਣ ਨਾਲ ਕਈ ਹਾਨੀਕਾਰਕ ਗੈਸਾਂ ਪੈਦਾ ਹੁੰਦੀਆਂ ਹਨ ਜੋ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ ਹੁੰਦੀਆਂ ਹਨ ਅਤੇ ਵਾਤਾਵਰਣ ਨੂੰ ਵੀ ਪ੍ਰਦੂਸ਼ਿਤ ਕਰਦੀਆਂ ਹਨ।
ਉਨਾਂ ਦੱਸਿਆ ਕਿ ਕਣਕ ਦੀ ਨਾੜ ਨੂੰ ਅੱਗ ਲਗਾਉਣ ਨਾਲ ਭੂਮੀ ਵਿੱਚ ਮੌਜੂਦ ਕਈ ਲਾਭਦਾਇਕ ਪੌਸ਼ਟਿਕ ਤੱਕ ਸੜ ਜਾਂਦੇ ਹਨ ਜਿਸ ਦਾ ਭੂਮੀ ਦੀ ਉਪਜਾਊ ਸ਼ਕਤੀ 'ਤੇ ਵੀ ਅਸਰ ਪੈਂਦਾ ਹੈ। ਉਨਾਂ ਕਿਹਾ ਕਿ ਕਣਕ ਦੀ ਨਾੜ ਨੂੰ ਅੱਗ ਲਗਾਉਣ ਨਾਲ ਅਵਾਜਾਈ ਵਿੱਚ ਵੀ ਵਿਘਨ ਪੈਦਾ ਕਰਦਾ ਹੈ ਕਿਉਂਕਿ ਇਸ ਨਾਲ ਧੂੰਆਂ ਪੈਦਾ ਹੋਣ ਨਾਲ ਸੜਕੀ ਦੁਰਘਟਨਾਵਾਂ ਦਾ ਖ਼ਤਰਾ ਵੱਧ ਜਾਂਦਾ ਹੈ।
ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਕੋਰੋਨਾ ਵਾਇਰਸ ਕਰਕੇ ਪੈਦਾ ਹੋਈ ਸਥਿਤੀ ਕਣਕ ਦੀ ਨਾੜ ਨੂੰ ਅੱਗ ਲਗਾਉਣਾ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਲਈ ਜ਼ਿਆਦਾ ਸਿਹਤ ਸਮੱਸਿਆਵਾਂ ਪੈਦਾ ਕਰ ਸਕਦਾ ਉਨਾਂ ਕਿਹ ਕਿ ਇਹ ਹੁਕਮ 15 ਜੂਨ 2020 ਤੱਕ ਲਾਗੂ ਰਹਿਣਗੇ।
.jpg)



.jpg)




.jpg)
.jpeg)

.jpeg)

.jpeg)
