ਜ਼ਿਲੇ 'ਚ ਕੋਰੋਨਾ ਵਾਇਰਸ ਦੇ ਲਏ ਗਏ 5322 ਸੈਂਪਲਾਂ 'ਚ  84 ਪ੍ਰਤੀਸ਼ਤ ਸੈਂਪਲ ਨੈਗੇਟਿਵ-ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ

ਜ਼ਿਲੇ 'ਚ ਕੋਰੋਨਾ ਵਾਇਰਸ ਦੇ ਲਏ ਗਏ 5322 ਸੈਂਪਲਾਂ 'ਚ  84 ਪ੍ਰਤੀਸ਼ਤ ਸੈਂਪਲ ਨੈਗੇਟਿਵ-ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ

ਜਲੰਧਰ, 12 ਮਈ (ਸੰਦੀਪ)  - ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਸਬੰਧੀ ਗਲੇ ਰਾਹੀਂ ਲਏ ਗਏ 5322 ਟੈਸਟਾਂ ਵਿਚੋਂ 4476 ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਜੋ ਕਿ ਕੁੱਲ ਲਏ ਗਏ ਟੈਸਟਾਂ ਦਾ ਕਰੀਬ 84 ਪ੍ਰਤੀਸ਼ਤ ਬਣਦੇ ਹਨ।
                ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਜਿਨਾਂ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਫਲੈਗ ਮਾਰਚ ਕੱਢਦਿਆਂ ਦੱਸਿਆ ਗਿਆ ਕਿ ਹੁਣ ਤੱਕ ਜ਼ਿਲੇ ਵਿੱਚ ਗਲੇ ਰਾਹੀਂ ਕੋਰੋਨਾ ਵਾਇਰਸ ਦੀ ਜਾਂਚ ਲਈ ਲਏ ਗਏ 5322 ਟੈਸਟਾਂ ਵਿਚੋਂ 197 ਟੈਸਟ ਪਾਜੀਟਿਵ ਪਾਏ ਗਏ ਅਤੇ 4476 ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ। ਉਨਾਂ ਦੱਸਿਆ ਕਿ 491 ਟੈਸਟਾਂ ਦੀ ਰਿਪੋਰਟ ਆਉਣੀ ਅਜੇ ਬਾਕੀਹੈ ਜਦਕਿ 25 ਮਰੀਜ਼ ਕੋਰੋਨਾ ਵਾਇਰਸ ਤੋਂ ਪੂਰੀ ਤਰਾਂ ਤੰਦਰੁਸਤ ਹੋ ਚੁੱਕੇ ਹਨ ਜਿਨਾਂ ਨੂੰ ਸਿਵਲ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਾਰੇ ਮਰੀਜ਼ਾਂ ਦਾ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ ਅਤੇ ਇਨਾਂ ਵਿਚੋਂ ਕਿਸੇ ਦੀ ਵੀ ਹਾਲਤ ਗੰਭੀਰ ਨਹੀਂ ਹੈ।
                ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ 122 ਟੀਮਾਂ ਵਲੋਂ ਅੱਜ ਘਰ-ਘਰ ਜਾ ਕੇ ਸਰਵੇ ਕਰਨ ਤਹਿਤ 9662 ਘਰਾਂ ਵਿੱਚ ਜਾ ਕੇ 43698 ਲੋਕਾਂ ਦੀ ਸਿਹਤ ਜਾਂਚ ਕੀਤੀ ਗਈ। ਉਨਾਂ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 8061 ਲੋਕਾਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਹੈ ਜਿਨਾਂ ਵਿਚੋਂ 7084 ਲੋਕਾਂ ਵਲੋਂ 14 ਦਿਨ ਦਾ ਹੋਮ ਕੁਆਰੰਟੀਨ ਦਾ ਸਮਾਂ ਪੂਰਾ ਕਰ ਲਿਆ ਹੈ ਅਤੇ 977 ਲੋਕਾਂ ਦਾ ਕੁਆਰੰਟੀਨ ਸਮਾਂ ਚੱਲ ਰਿਹਾ ਹੈ।  ਦੋਵਾਂ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਜ਼ਿਲੇ ਵਿਚੋਂ ਕੋਰੋਨਾ ਵਾਇਰਸ ਦੇ ਮੁਕੰਮਲ ਖਾਤਮੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨਂ ਕਿਹਾ ਕਿ ਪੂਰਾ ਵਿਸ਼ਵ ਕੋਰੋਨਾ ਵਾਇਰਸ ਨਾਲ ਲੜ ਰਿਹਾ ਹੈ । ਉਨਾਂ ਕਿਹਾ ਕਿ ਪੰਜਾਬ ਅਤੇ ਖਾਸ ਕਰਕੇ ਜਲੰਧਰ ਵਿੱਚ ਕੋਰੋਨਾ ਵਾਇਰਸ ਖਿਲਾਫ਼ ਜੰਗ ਤਾਂ ਹੀ ਜਿੱਤੀ ਜਾ ਸਕਦੀ ਹੈ ਜੇਕਰ ਲੋਕ ਸਮਾਜਿਕ ਦੂਰੀ ਅਤੇ ਹੋਮ ਕੁਆਰੰਟੀਨ ਵਰਗੇ ਦੋ ਅਹਿਮ ਨਿਯਮਾਂ ਨੂੰ ਅਪਣੀ ਜਿੰਦਗੀ ਦਾ ਅਟੁੱਟ ਅੰਗ ਬਣਾ ਲੈਣ।

super visa