ਜ਼ਿਲੇ 'ਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ 24*7 ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 1300 ਪੁਲਿਸ ਕਰਮੀਆਂ ਦਾ ਕੰਮੈਂਡੇਸ਼ਨ ਸਰਟੀਫਿਕੇਟ ਨਾਲ ਕੀਤਾ ਜਾਵੇ ਸਨਮਾਨ

ਜ਼ਿਲੇ 'ਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ 24*7 ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 1300 ਪੁਲਿਸ ਕਰਮੀਆਂ ਦਾ ਕੰਮੈਂਡੇਸ਼ਨ ਸਰਟੀਫਿਕੇਟ ਨਾਲ ਕੀਤਾ ਜਾਵੇ ਸਨਮਾਨ

ਜਲੰਧਰ 14 ਅਪ੍ਰੈਲ (ਨਿਊਜ85ਪੰਜਾਬ) - ਜ਼ਿਲਾ ਪ੍ਰਸ਼ਾਸਨ ਵਲੋਂ ਇਕ ਵਿਸ਼ੇਸ਼ ਪਹਿਲ ਕਰਦਿਆਂ ਜ਼ਿਲੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ 24*7 ਸ਼ਾਨਦਾਰ ਸੇਵਾਵਾਂ ਨਿਭਾ ਕੇ ਸ਼ਹਿਰ ਵਿੱਚ ਚੌਕਸੀ ਨੂੰ ਯਕੀਨੀ ਬਣਾਉਣ ਵਾਲੇ ਪੁਲਿਸ ਕਰਮੀਆਂ ਨੂੰ ਕੰਮੈਂਡੇਸ਼ਨ ਸਰਟੀਫਿਕੇਟ ਨਾਲ ਸਨਮਾਨਿਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸਰਟੀਫਿਕੇਟ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਮੋਹਰਲੀ ਕਤਾਰਾਂ ਵਿੱਚ ਡਿਊਟੀ ਕਰਨ ਵਾਲੇ ਪੁਲਿਸ ਕਰਮੀਆਂ ਨੂੰ ਦਿੱਤੇ ਜਾਣਗੇ। ਉਨਾਂ ਕਿਹਾ ਕਿ ਇਨਾ ਪੁਲਿਸ ਕਰਮੀਆਂ ਵਲੋਂ ਅਸਲ ਵਿੱਚ ਬਹੁਤ ਹੀ ਸ਼ਾਨਦਾਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਜਿਸ ਕਰਕੇ ਉਹ ਸਨਮਾਨ ਦੇ ਹੱਕਦਾਰ ਹਨ। ਉਨਾਂ ਕਿਹਾ ਕਿ ਇਨਾ ਪੁਲਿਸ ਕਰਮੀਆਂ ਵਲੋਂ ਜ਼ਿਲੇ ਵਿੱਚ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਤੋਂ ਇਲਾਵਾ ਲੋੜਵੰਦ ਲੋਕਾਂ ਦੀ ਵੀ ਮਦਦ ਕੀਤੀ ਜਾ ਰਹੀ ਹੈ ਜੋ ਕਿ ਸ਼ਲਾਘਾ ਯੋਗ ਉਪਰਾਲਾ ਹੈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਲੋਕਾਂ ਦੇ ਸਰਗਰਮ ਸਹਿਯੋਗ ਦੇ ਨਾਲ ਹੀ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿੱਤ ਲਿਆ ਜਾਵੇਗਾ। ਉਨਾਂ ਕਿਹਾ ਕਿ ਜ਼ਿਲੇ ਵਿੱਚ ਕਰਫ਼ਿਊ ਲੋਕਾਂ ਦੇ ਭਲੇ ਲਈ ਲਗਾਇਆ ਗਿਆ ਹੈ ਤਾਂ ਕਿ ਲੋਕ ਅਪਣੇ ਘਰਾਂ ਵਿੱਚ ਰਹਿਣ ਅਤੇ ਕੋਰੋਨਾ ਵਾਇਰਸ ਤੋਂ ਬੱਚਣ ਦਾ ਇਹੀ ਇਕੋ ਇਕ ਸਾਧਨ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਖਿਲਾਫ਼ ਲੜਾਈ ਵਿੱਚ ਜ਼ਿਲਾ ਪ੍ਰਸ਼ਾਸਨ ਦੀ ਅਪਣੇ ਅਪਣੇ ਘਰਾਂ ਵਿੱਚ ਰਹਿ ਕੇ ਅਤੇ ਜੇਕਰ ਕਿਸੇ ਐਮਰਜੈਂਸੀ ਹਲਾਤਾਂ ਵਿੱਚ ਘਰੋਂ ਬਾਹਰ ਵੀ ਜਾਣਾ ਪੈਂਦਾ ਹੈ ਤਾਂ ਸਮਾਜਿਕ ਦੂਰੀ ਦੀ ਪਾਲਣਾ ਕਰਕੇ ਸਹਿਯੋਗ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅਪਣੇ ਅਪਣੇ ਘਰਾਂ ਵਿੱਚ ਰਹਿਣਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਦੋ ਮਹੱਤਵਪੂਰਨ ਹਥਿਆਰ ਹਨ। ਉਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਅਤੇ ਖਾਸ ਕਰਕੇ ਜਲੰਧਰ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇਨਾਂ ਦੋਵਾਂ ਨਿਯਮਾਂ ਦਾ ਪਾਲਣ ਕਰਨ।
ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਪਠਾਨਕੋਟ ਚੌਕ, ਦੁਆਬਾ ਚੌਕ, ਸ੍ਰੀ ਦੇਵੀ ਤਲਾਬ ਮੰਦਿਰ, ਕਿਸ਼ਨਪੁਰਾ ਚੌਕ, ਦਮੋਰੀਆ ਪੁਲ, ਪੁਰਾਣੀ ਰੇਲਵੇ ਰੋਡ, ਸਿਟੀ ਰੇਲਵੇ ਸਟੇਸ਼ਨ, ਮਦਨ ਫਲੌਰ ਮਿਲ ਚੌਕ, ਨਹਿਰੂ ਗਾਰਡਨ ਰੋਡ, ਸ਼ਾਸ਼ਤਰੀ ਮਾਰਕਿਟ ਚੌਕ, ਪ੍ਰੈਸ ਕਲੱਬ, ਨਾਮਦੇਵ ਚੌਕ, ਸਕਾਈਲਾਰਕ ਚੌਕ, ਗੁਰੂ ਨਾਨਕ ਮਿਸ਼ਨ ਚੌਕ, ਬੀ.ਐਮ.ਸੀ.ਚੌਕ ਅਤੇ ਹੋਰਨਾਂ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ ਪੁਲਿਸ ਏ.ਐਸ.ਪੁਆਰ ਅਤੇ ਹੋਰ ਵੀ ਹਾਜ਼ਰ ਸਨ।

super visa