ਜ਼ਿਲ੍ਹਾ ਜਲੰਧਰ ਲਈ ਰਾਹਤ ਦੀ ਵੱਡੀ ਖ਼ਬਰ, 65 ਕੋਰੋਨਾ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ

ਜ਼ਿਲ੍ਹਾ ਜਲੰਧਰ ਲਈ ਰਾਹਤ ਦੀ ਵੱਡੀ ਖ਼ਬਰ, 65 ਕੋਰੋਨਾ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ

ਜਲੰਧਰ, 16 ਅਪ੍ਰੈਲ (ਨਿਊਜ85ਪੰਜਾਬ) – ਜ਼ਿਲ੍ਹਾ ਜਲੰਧਰ ਲਈ ਵੱਡੀ ਰਾਹਤ ਵਾਲੀ ਗੱਲ ਹੈ ਕਿ ਜ਼ਿਲ੍ਹੇ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਕੋਵਿਡ-19 ਤੋਂ ਪ੍ਰਭਾਵਿਤ ਸ਼ੱਕੀ ਮਰੀਜਾਂ ਦੇ ਸੈਂਪਲ ਲਏ ਗਏ ਸਨ ਜਿਨਾਂ ਦੀ ਲੈਬਾਰਟਰੀ ਟੈਸਟ ਤੋਂ ਬਾਅਦ ਰਿਪੋਰਟ ਨੈਗੇਟਿਵ ਆਈ ਹੈ। ਕੋਵਿਡ-19 ਦੇ ਇਨਾਂ ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈ ਕੇ ਸਿਹਤ ਵਿਭਾਗ ਨੂੰ ਲੈਬਾਰਟਰੀ ਜਾਂਚ ਲਈ ਭੇਜੇ ਗਏ ਸਨ। ਇਨ੍ਹਾਂ ਸੈਂਪਲਾਂ ਵਿੱਚ ਡਾਕਟਰੀ ਅਮਲੇ ਅਤੇ ਹੋਰਨਾਂ ਲੋਕਾਂ ਦੇ ਸੈਂਪਲ ਸ਼ਾਮਿਲ ਸਨ ਜੋ ਕੋਵਿਡ-19 ਤੋਂ ਪ੍ਰਭਾਵਿਤ ਵਿਅਕਤੀਆਂ ਦੇ ਸੰਪਰਕ ਵਿਚ ਰਹੇ ਸਨ। ਸ਼ੱਕੀ ਮਰੀਜ਼ਾਂ ਦੇ ਨਿਯਮਤ ਤੌਰ ’ਤੇ ਸੈਂਪਲ ਲਏ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

super visa