ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਰੂਰੀ ਵਸਤਾਂ ਦੀ ਸਪਲਾਈ ਲਈ ਜੂਮੈਟੋ, ਸਵਿੱਗੀ ਅਤੇ ਐਮਾਜ਼ੋਨ ਨੂੰ ਲਗਾਇਆ
ਜਲੰਧਰ 28 ਮਾਰਚ (ਨਿਊਜ85ਪੰਜਬ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਫ਼ਿਊ ਦੌਰਾਨ ਲੋਕਾਂ ਨੂੰ ਕਰਿਆਨਾ ਆਦਿ ਦੀਆਂ ਜਰੂਰੀ ਚੀਜ਼ਾਂ ਨੂੰ ਹੋਰ ਸੁਚਾਰੂ ਢੰਗ ਨਾਲ ਉਨਾਂ ਦੀਆਂ ਦਰਾਂ ’ਤੇ ਪਹੁੰਚਾਉਣ ਲਈ ਸਵਿੱਗੀ, ਜੂਮੈਟੋ ਅਤੇ ਐਮਾਜ਼ੋਨ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਵਿੱਗੀ, ਜੂਮੈਟੋ ਅਤੇ ਐਮਾਜ਼ੋਨ ਦੇ 250 ਕਰਮੀ ਲੋਕਾਂ ਨੂੰ ਘਰਾਂ ਤੱਕ ਜਰੂਰੀ ਚੀਜਾਂ ਦੀ ਸਪਲਾਈ ਕਰਨਗੇ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋੀ ਅੱਜ 4973 ਕੁਇੰਟਲ ਫ਼ਲ ਅਤੇ ਸਬਜ਼ੀਆਂ ਤੋਂ ਇਲਾਵਾ ਮਿਲਕ ਫੈਡ ਦੇ ਜਨਰਲ ਮੇਨੈਜਰ ਰੁਪਿੰਦਰ ਸਿੰਘ ਸੇਖੋਂ ਵਲੋੀ 95000 ਲੀਟਰ ਦੁੱਧ ਅਤੇ 1000 ਕਿਲੋ ਪਨੀਰ ਮੁਹੱਈਆ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲ ਨਰਿੰਦਰ ਸਿੰਘ ਵਲੋਂ ਲੋਕਾਂ ਤੱਕ ਕਰਿਆਨਾ ਅਤੇ ਹੋਰ ਜਰੂਰੀ ਸਮਾਨ ਦੀ ਪਹੁੰਚ ਨੂੰ ਯਕੀਨੀ ਬਣਾਇਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ ਇਸ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਰੂਰੀ ਸੇਵਾਵਾਂ ਅਸਾਨੀ ਨਾਲ ਲੋਕਾਂ ਦੀਆਂ ਦਰਾਂ ’ਤੇ ਮੁਹੱਈਆ ਕਰਵਾਉਣ ਲਈ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਡਰਨ ਦੀ ਲੋੜ ਨਹੀਂ ਹੈ ,ਇਸ ਔਖੀ ਘੜੀ ਵਿੱਚ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹੈ।
.jpg)



.jpg)




.jpg)
.jpeg)

.jpeg)

.jpeg)
