ਜ਼ਿਲ੍ਹਾ ਪ੍ਰਸ਼ਾਸਨ ਅਤੇ ਆਈ.ਐਮ.ਏ.ਵਲੋਂ 7000 ਦੇ ਕਰੀਬ ਸਬਜ਼ੀ ਵਿਕਰੇਤਾਵਾਂ ਅਤੇ ਆੜ੍ਹਤੀਆਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਸਿਹਤ ਜਾਂਚ

ਜ਼ਿਲ੍ਹਾ ਪ੍ਰਸ਼ਾਸਨ ਅਤੇ ਆਈ.ਐਮ.ਏ.ਵਲੋਂ 7000 ਦੇ ਕਰੀਬ ਸਬਜ਼ੀ ਵਿਕਰੇਤਾਵਾਂ ਅਤੇ ਆੜ੍ਹਤੀਆਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਸਿਹਤ ਜਾਂਚ

ਜਲੰਧਰ 7 ਅਪ੍ਰੈਲ (ਨਿਊਜ85ਪੰਜਬ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫ਼ਲ ਤੇ ਸਬਜ਼ੀ ਮੰਡੀ ਮਕਸੂਦਾਂ ਵਿਖੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਿਛਲੇ ਤਿੰਨ ਦਿਨਾਂ ਦੌਰਾਨ ਵਿਸ਼ੇਸ਼ ਮੁਹਿੰਮ ਦੌਰਾਨ 7000 ਦੇ ਕਰੀਬ ਸਬਜ਼ੀ ਤੇ ਫ਼ਲ ਵਿਕਰੇਤਾਵਾਂ ਅਤੇ ਆੜ੍ਹਤੀਆਂ ਦੀ ਸਿਹਤ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਉਪ ਮੰਡਲ ਮੈਜਿਸਟਰੇਟ ਸ੍ਰੀ ਰਾਹੁਲ ਸਿੰਧੂ ਜੋ ਕਿ ਇਸ ਵਿਸ਼ੇਸ਼ ਸਿਹਤ ਜਾਂਚ ਮੁਹਿੰਮ ਦੀ ਦੇਖਰੇਖ ਕਰ ਰਹੇ ਹਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਜਿਨਾਂ ਵਿੱਚ ਜ਼ਿਲ੍ਹਾ ਮੰਡੀ ਅਫ਼ਸਰ ਦਵਿੰਦਰ ਸਿੰਘ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਜਲੰਧਰ ਦੇ ਪ੍ਰਧਾਨ ਡਾ. Êਪੰਕਜ ਪੌਲ ਦੀ ਅਗਵਾਈ ਵਿੱਚ ਹਰ ਰੋਜ਼ ਸਵੇਰੇ ਸਮੇਂ ਰੋਜ਼ਾਨਾ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਕਸੂਦਾਂ ਮੰਡੀ ਵਿੱਚ ਦਾਖਲ ਹੋਣ ਤੋਂ ਪਹਿਲਾ ਸਬਜ਼ੀ ਤੇ ਫ਼ਲ ਵਿਕਰੇਤਾਵਾਂ ਦੇ ਬੁਖਾਰ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਾਂਚ ਮੁਹਿੰਮ ਦੌਰਾਲ ਹਰੇਕ ਵਿਕਰੇਤਾ ਦੀ ਥਰਮੋਸਕੈਨ ਨਾਲ ਜਾਂਚ ਕੀਤੀ ਜਾਂਦੀ ਹੈ।  ਉਪ ਮੰਡਲ ਮੈਜਿਸਟਰੇਟ ਨੇ ਆੜ੍ਹਤੀਆਂ ਨੂੰ ਕਿਹਾ ਕਿ ਭਵਿੱਖ ਵਿੱਚ ਕਿਸੇ ਵੀ ਸਮੱਸਿਆ ਤੋਂ ਬੱਚਣ ਲਈ ਆਪਣੇ ਆਪ ਦੀ ਅਤੇ ਉਨਾਂ ਦੇ ਮਜ਼ਦੂਰਾਂ ਵਿੱਚ ਜੇਕਰ ਬਿਮਾਰੀ ਦੇ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਜਾਂਚ ਕਰਵਾਉਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ.ਪੰਕਜ ਪੌਲ ਅਤੇ ਡਾ.ਜੰਗਪ੍ਰੀਤ ਸਿੰਘ ਵਲੋਂ ਨਿਯਮਤ ਤੌਰ ’ਤੇ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਆਉਣ ਵਾਲੇ ਦਿਨਾਂ ਵਿਚ ਵੀ ਜਾਂਚ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ ਕਿਉਂਕਿ ਇਥੋਂ ਸਾਰੇ ਸ਼ਹਿਰ ਵਾਸੀਆਂ ਨੂੰ ਫ਼ਲ ਅਤੇ ਸਬਜ਼ੀਆਂ ਸਪਲਾਈ ਕੀਤੀਆਂ ਜਾਂਦੀਆਂ ਹਨ।
 

super visa