ਜ਼ਿਲ੍ਹਾ ਪ੍ਰਸ਼ਾਸਨ ਨੇ 100039 ਲੀਟਰ ਦੁੱਧ, 886 ਕਿਲੋ ਪਨੀਰ, 10144 ਕਿਲੋ ਦਹੀਂ, 9408 ਲੀਟਰ ਲੱਸੀ, 425 ਕਿਲੋ ਖੀਰ ਅਤੇ 6427 ਕੁਇੰਟਲ ਸਬਜ਼ੀਆਂ ਅਤੇ ਫ਼ਲ ਲੋਕਾਂ ਦੇ ਘਰਾਂ ਤੱਕ ਪਹੁੰਚਾਏ

ਜ਼ਿਲ੍ਹਾ ਪ੍ਰਸ਼ਾਸਨ ਨੇ 100039 ਲੀਟਰ ਦੁੱਧ, 886 ਕਿਲੋ ਪਨੀਰ, 10144 ਕਿਲੋ ਦਹੀਂ, 9408 ਲੀਟਰ ਲੱਸੀ, 425 ਕਿਲੋ ਖੀਰ ਅਤੇ 6427 ਕੁਇੰਟਲ ਸਬਜ਼ੀਆਂ ਅਤੇ ਫ਼ਲ ਲੋਕਾਂ ਦੇ ਘਰਾਂ ਤੱਕ ਪਹੁੰਚਾਏ

ਜਲੰਧਰ 15 ਅਪ੍ਰੈਲ (ਨਿਊਜ85ਪੰਜਾਬ)-  ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਦੇ ਘਰਾਂ ਤੱਕ ਜਰੂਰੀ ਚੀਜ਼ਾਂ ਮੁਹੱਈਆ ਕਰਵਾਉਣ ਦੀ ਕੜੀ ਵਜੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ 100039 ਲੀਟਰ ਦੁੱਧ ਅਤੇ 6427 ਕੁਇੰਟਲ ਫ਼ਲ ਅਤੇ ਸਬਜ਼ੀਆਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆ ਗਈਆਂ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਦੇਖ-ਰੇਖ ਹੇਠ ਮਿਲਕ ਫ਼ੈਡ, ਮੰਡੀ ਬੋਰਡ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀਆਂ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਹਰ ਖੇਤਰਾਂ ਵਿੱਚ ਜਰੂਰੀ ਚੀਜਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
                            ਜਨਰਲ ਮੇਨੈਜਰ ਮਿਲਕਫੈਡ ਸ੍ਰੀ ਰੁਪਿੰਦਰ ਸਿੰਘ ਸੇਖੋਂ ਦੀ ਅਗਵਾਈ ਵਿੱਚ ਵੇਰਕਾ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਘਰਾਂ ਵਿੱਚ ਦੁੱਧ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਵੇਰਕੇ ਦੇ ਅਧਿਕਾਰਤ ਡੀਲਰਾਂ ਵਲੋ 100039 ਲੀਟਰ ਦੁੱਧ, 886 ਕਿਲੋ ਪਨੀਰ, 10144 ਕਿਲੋ ਦਹੀਂ, 9408 ਲੀਟਰ ਲੱਸੀ, 425 ਕਿਲੋ ਖੀਰ ਲੋਕਾਂ ਦੇ ਘਰਾਂ ਤੱਕ ਪਹੁੰਚਾਏ ਗਏ।ਇਸੇ ਤਰ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਜਲੰਧਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ 6427 ਕੁਇੰਟਲ ਫ਼ਲ ਅਤੇ ਸਬਜ਼ੀਆਂ ਲੋਕਾਂ ਦੇ ਘਰਾਂ ਤੱਕ ਯਕੀਨੀ ਬਣਾਈਆਂ ਗਈਆਂ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸੇ ਤਰ੍ਹਾਂ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਵਲੋਂ ਵੀ ਵੱਖ-ਵੱਖ ਟੀਮਾਂ ਰਾਹੀਂ ਕਰਿਆਨਾ ਅਤੇ ਹੋਰ ਜਰੂਰੀ ਸਮਾਨ ਨੂੰ ਲੋਕਾਂ ਦੇ ਪਹੁੰਚ ਗੋਚਰ ਬਣਾਇਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਲੋਕਾਂ ਜਰੂਰੀ ਚੀਜ਼ਾਂ ਦੀ ਪ੍ਰਾਪਤੀ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ ਇਸ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

super visa