ਜ਼ਿਲ੍ਹਾ ਪ੍ਰਸ਼ਾਸਨ ਨੇ 102752 ਲੀਟਰ ਦੁੱਧ, 951 ਕਿਲੋ ਪਨੀਰ, 8765 ਕਿਲੋ ਦਹੀਂ, 5244 ਲੀਟਰ ਲੱਸੀ, 302 ਕਿਲੋ ਖੀਰ ਅਤੇ 8377 ਕੁਇੰਟਲ ਸਬਜ਼ੀਆਂ ਅਤੇ ਫ਼ਲਾਂ ਘਰਾਂ ਤੱਕ ਪਹੁੰਚਾਏ

ਜ਼ਿਲ੍ਹਾ ਪ੍ਰਸ਼ਾਸਨ ਨੇ 102752 ਲੀਟਰ ਦੁੱਧ, 951 ਕਿਲੋ ਪਨੀਰ, 8765 ਕਿਲੋ ਦਹੀਂ, 5244 ਲੀਟਰ ਲੱਸੀ, 302 ਕਿਲੋ ਖੀਰ ਅਤੇ 8377 ਕੁਇੰਟਲ ਸਬਜ਼ੀਆਂ ਅਤੇ ਫ਼ਲਾਂ ਘਰਾਂ ਤੱਕ ਪਹੁੰਚਾਏ

ਜਲੰਧਰ 9 ਅਪ੍ਰੈਲ (ਨਿਊਜ85ਪੰਜਾਬ)   ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਦੇ ਘਰਾਂ ਤੱਕ ਜਰੂਰੀ ਚੀਜ਼ਾਂ ਮੁਹੱਈਆ ਕਰਵਾਉਣ ਦੀ ਕੜੀ ਵਜੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ 102751 ਲੀਟਰ ਦੁੱਧ ਅਤੇ 8377 ਕੁਇੰਟਲ ਫ਼ਲ ਅਤੇ ਸਬਜ਼ੀਆਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆ ਗਈਆਂ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਦੇਖ ਰੇਖ ਹੇਠ ਮਿਲਕ ਫ਼ੈਡ, ਮੰਡੀ ਬੋਰਡ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀਆਂ ਵੱਖ ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਹਰ ਖੇਤਰਾਂ ਵਿੱਚ ਜਰੂਰੀ ਚੀਜਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
                             ਜਨਰਲ ਮੇਨੈਜਰ ਮਿਲਕਫੈਡ ਸ੍ਰੀ ਰੁਪਿੰਦਰ ਸਿੰਘ ਸੇਖੋਂ ਦੀ ਅਗਵਾਈ ਵਿੱਚ ਵੇਰਕਾ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਘਰਾਂ ਵਿੱਚ ਦੁੱਧ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਵੇਰਕੇ ਦੇ ਅਧਿਕਾਰਤ ਡੀਲਰਾਂ ਵਲੋ 102751 ਲੀਟਰ ਦੁੱਧ , 951 ਕਿਲੋ ਪਨੀਰ, 8765 ਕਿਲੋ ਦਹੀਂ, 5244 ਲੀਟਰ ਲੱਸੀ ਅਤੇ 302 ਕਿਲੋ ਖੀਰ ਮਹੱਈਆ ਕਰਵਾਈ ਗਈ। ਇਸੇ ਤਰ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਜਲੰਧਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ 8377 ਕੁਇੰਟਲ ਫ਼ਲ ਅਤੇ ਸਬਜ਼ੀਆਂ ਲੋਕਾਂ ਦੇ ਘਰਾਂ ਤੱਕ ਯਕੀਨੀ ਬਣਾਈਆਂ ਗਈਆਂ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।
                             ਇਸੇ ਤਰ੍ਹਾਂ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਵਲੋਂ ਵੀ ਵੱਖ-ਵੱਖ ਟੀਮਾਂ ਰਾਹੀਂ ਕਰਿਆਨਾ ਅਤੇ ਹੋਰ ਜਰੂਰੀ ਸਮਾਨ ਨੂੰ ਲੋਕਾਂ ਦੇ ਪਹੁੰਚ ਗੋਚਰ ਬਣਾਇਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ ਇਸ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਨ
                             ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਇਹ ਮਰੀਜ਼ ਜਲਦੀ ਠੀਕ ਹੋ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤਿੰਨ ਮਰੀਜ਼ ਜਿਨਾਂ ਵਿੱਚ ਇਕ ਮਰੀਜ਼ ਜੋ ਇਲਾਜ ਲਈ ਅੱਜ ਹੀ ਸਿਵਲ ਹਸਪਤਾਲ ਵਿਖੇ ਦਾਖਲ ਹੋਇਆ ਹੈ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਪੈਰਾ ਮੇੈਡੀਕਲ ਸਟਾਫ਼ ਵਲੋਂ ਇਸ ਔਖੀ ਘੜੀ ਦੌਰਾਨ ਅਪਣੀ ਡਿਊਟੀ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਈ ਜਾ ਰਹੀ ਹੈ।
 

super visa