ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਦੀਆਂ ਬਰੂਹਾਂ ’ਤੇ 1.25 ਲੱਖ ਲੀਟਰ ਦੁੱਧ , 3206 ਕੁਇੰਟਲ ਫ਼ਲ ਅਤੇ ਸਬਜੀਆਂ ਪਹੁੰਚਾਈਆਂ
ਜਲੰਧਰ 27 ਮਾਰਚ, (ਨਿਊਜ85ਪੰਜਾਬ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਜਰੂਰੀ ਚੀਜਾਂ ਉਨਾਂ ਦੇ ਬਰੂਹਾਂ ’ਤੇ ਪਹੁੰਚਾਉਣ ਦੀ ਲੜੀ ਵਜੋਂ ਅੱਜ 125000 ਲੀਟਰ ਦੁੱਧ ਅਤੇ 3206 ਕੁਇੰਟਲ ਫ਼ਲ ਅਤੇ ਸਬਜ਼ੀਆਂ ਤੋਂ ਇਲਾਵਾ ਦਵਾਈਆ ਨੂੰ ਮੁਹੱਈਆ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀਆਂ ਹਦਾਇਤਾਂ ’ਤੇ ਜਰੂਰੀ ਵਸਤਾਂ ਦੀ ਸਪਲਾਈ ਨੂੰ ਸ਼ਹਿਰ ਦੇ ਹਰ ਕੋਨੇ-ਕੋਨੇ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ। ਸਵੇਰੇ ਤੜਕਸਾਰ ਤੋਂ ਹੀ ਜਨਰਲ ਮੇਨੈਜਰ ਮਿਲਕਫ਼ੈਡ ਰੁਪਿੰਦਰ ਸਿੰਘ ਸੇਖੋਂ ਦੀ ਅਗਵਾਈ ਵਿੱਚ ਸਮੁੱਚੇ ਅਮਲੇ ਵਲੋਂ 1.25 ਲੱਖ ਲੀਟਰ ਦੁੱਧ ਲੋਕਾਂ ਨੂੰ ਸਪਲਾਈ ਕੀਤਾ ਗਿਆ। ਵੇਰਕਾ ਦੇ ਅਧਿਕਾਰਤ ਡੀਲਰਾਂ ਵਲੋਂ ਹਰ ਖੇਤਰ ਵਿੱਚ ਦੁੱਧ ਦੀ ਸਪਲਾਈ ਕੀਤੀ ਗਈ। ਇਸੇ ਤਰ੍ਹਾਂ ਡਰੱਗ ਕੰਟਰੋਲਰ ਮਿਸ.ਕਮਲ ਕੰਬੋਜ ਵਲੋਂ ਡਰੱਗ ਸਟਾਕਿਸਟਾਂ ਅਤੇ ਪ੍ਰਚੂਨ ਵਿਕਰੇਤਾਵਾਂ ਅਤੇ ਲੋਕਾਂ ਵਿੱਚ ਸੁਚਾਰੂ ਤਾਲਮੇਲ ਨੂੰ ਯਕੀਨੀ ਬਣਾਇਆ ਗਿਆ। ਮਿਸ.ਕੰਬੋਜ ਵਲੋਂ ਸ੍ਰੀ ਰਾਮ ਚੌਕ (ਪੀ.ਐਲ.ਬੀ.) ਚੌਕ ਵਿਖੇ ਖੁਦ ਮੌਜੂਦ ਰਹਿ ਕੇ ਦਵਾਈਆਂ ਦੀ ਵੰਡ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਵਲੋਂ ਕੰਟਰੋਲ ਰੂਮ ਨਾਲ ਵੀ ਬਿਹਤਰ ਤਾਲਮੇਲ ਰੱਖਿਆ ਗਿਆ ਜਿਥੇ ਲੋਕਾਂ ਵਲੋਂ ਦਵਾਈਆਂ ਮੁਹੱਈਆ ਕਰਵਾਉਣ ਲਈ ਟੈਲੀਫੋਨ ਕੀਤੇ ਜਾ ਰਹੇ ਸਨ ਅਤੇ ਉਨਾਂ ਨੂੰ ਸਮੇਂ ਸਿਰ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ।
ਇਸੇ ਤਰ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਦੀ ਅਗਵਾਈ ਵਿੱਚ ਸ਼ਹਿਰ ਦਿੇ ਹਰ ਕੋਨੋ-ਕੋਨੇ ਵਿੱਚ 3206 ਕੁਇੰਟਲ ਫ਼ਲ ਅਤੇ ਸਬਜ਼ੀਆਂ ਦੀ ਸਪਲਾਈ ਕਰਦਿਆਂ ਇਸ ਗੱਲ ਨੂੰ ਯਕੀਨੀ ਬਣਾਇਆ ਗਿਆ ਕਿ ਲੋਕਾਂ ਨੂੰ ਕਰਫ਼ਿਊ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ ਇਸ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਰੂਰੀ ਸੇਵਾਵਾਂ ਅਸਾਨੀ ਨਾਲ ਲੋਕਾਂ ਦੀਆਂ ਦਰਾਂ ’ਤੇ ਮੁਹੱਈਆ ਕਰਵਾਉਣ ਲਈ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਡਰਨ ਦੀ ਲੋੜ ਨਹੀਂ ਹੈ ,ਇਸ ਔਖੀ ਘੜੀ ਵਿੱਚ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹੈ।
.jpg)



.jpg)




.jpg)
.jpeg)

.jpeg)

.jpeg)
