ਜ਼ਿਲ੍ਹਾ ਪ੍ਰਸ਼ਾਸਨ ਵਲੋਂ 1.02 ਲੱਖ ਲੀਟਰ ਦੁੱਧ, 709 ਕਿਲੋ ਪਨੀਰ, 8482 ਕਿਲੋ ਦਹੀਂ, 3384 ਲੀਟਰ ਲੱਸੀ, 335 ਕਿਲੋ ਖੀਰ ਅਤੇ 5708 ਕੁਇੰਟਲ ਸਬਜ਼ੀਆਂ ਅਤੇ ਫ਼ਲਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ
ਜਲੰਧਰ 02 ਅਪ੍ਰੈਲ - (ਨਿਊਜ85ਪੰਜਬ) – ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਦੇ ਘਰਾਂ ਤੱਕ ਜਰੂਰੀ ਚੀਜ਼ਾਂ ਮੁਹੱਈਆ ਕਰਵਾਉਣ ਦੀ ਕੜੀ ਵਜੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ 1.02 ਲੱਖ ਲੀਟਰ ਦੁੱਧ ਅਤੇ 5738 ਕੁਇੰਟਲ ਫ਼ਲ ਅਤੇ ਸਬਜ਼ੀਆਂ ਘਰਾਂ ਤੱਕ ਮੁਹੱਈਆ ਕਰਵਾਈਆ ਗਈਆਂ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀਆਂ ਹਦਾਇਤਾਂ ’ਤੇ ਵੱਖ-ਵੱਖ ਵਿਭਾਗਾਂ ਵਲੋਂ ਜ਼ਿਲ੍ਹੇ ਵਿੱਚ ਜਰੂਰੀ ਚੀਜ਼ਾਂ ਦੀ ਸਪਲਾਈ ਨੂੰ ਲੋਕਾਂ ਦੀਆਂ ਦਰਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਤਹਿਤ ਮਿਲਕ ਫ਼ੈਡ ਜਨਰਲ ਮੇਨੈਜਰ ਰੁਪਿੰਦਰ ਸਿੰਘ ਸੇਖੋਂ ਦੀ ਅਗਵਾਈ ਵਿੱਚ ਵੇਰਕੇ ਦੇ ਅਧਿਕਾਰਤ ਡੀਲਰਾਂ ਵਲੋਂ 1.02 ਲੱਖ ਲੀਟਰ ਦੁੱਧ, 709 ਕਿਲੋ ਪਨੀਰ, 8482 ਕਿਲੋ ਦਹੀਂ, 3384 ਲੀਟਰ ਲੱਸੀ ਅਤੇ 335 ਕਿਲੋ ਖੀਰ ਮਹੱਈਆ ਕਰਵਾਈ ਗਈ।
ਇਸੇ ਤਰ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਜਲੰਧਰ ਦੀ ਅਗਵਾਈ ਵਿੱਚ ਮੰਡੀ ਬੋਰਡ ਦੇ ਕਰਮਚਾਰੀਆਂ ਵਲੋਂ ਕਰਫ਼ਿਊ ਦੌਰਾਨ 5738 ਕੁਇੰਟਲ ਫ਼ਲ ਅਤੇ ਸਬਜ਼ੀਆਂ ਘਰਾਂ ਤੱਕ ਯਕੀਨੀ ਬਣਾਈਆਂ ਗਈਆਂ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸੇ ਤਰ੍ਹਾਂ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਵਲੋਂ ਵੀ ਵੱਖ-ਵੱਖ ਟੀਮਾਂ ਰਾਹੀਂ ਕਰਿਆਨਾ ਅਤੇ ਹੋਰ ਜਰੂਰੀ ਸਮਾਨ ਨੂੰ ਲੋਕਾਂ ਦੇ ਪਹੁੰਚ ਗੋਚਰ ਬਣਾਇਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ ਇਸ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਰੂਰੀ ਸੇਵਾਵਾਂ ਅਸਾਨੀ ਨਾਲ ਲੋਕਾਂ ਦੀਆਂ ਦਰਾਂ ’ਤੇ ਮੁਹੱਈਆ ਕਰਵਾਉਣ ਲਈ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਡਰਨ ਦੀ ਲੋੜ ਨਹੀਂ ਹੈ ,ਇਸ ਔਖੀ ਘੜੀ ਵਿੱਚ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹੈ।
.jpg)



.jpg)




.jpg)
.jpeg)

.jpeg)

.jpeg)
