ਜ਼ਿਲ੍ਹਾ ਪ੍ਰਸ਼ਾਸਨ ਵਲੋਂ 99045 ਲੀਟਰ ਦੁੱਧ, 695 ਕਿਲੋ ਪਨੀਰ, 7629 ਕਿਲੋ ਦਹੀਂ, 3984 ਲੀਟਰ ਲੱਸੀ, 208 ਕਿਲੋ ਖੀਰ ਅਤੇ 5543 ਕੁਇੰਟਲ ਸਬਜ਼ੀਆਂ ਅਤੇ ਫ਼ਲਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ

ਜ਼ਿਲ੍ਹਾ ਪ੍ਰਸ਼ਾਸਨ ਵਲੋਂ 99045 ਲੀਟਰ ਦੁੱਧ, 695 ਕਿਲੋ ਪਨੀਰ, 7629 ਕਿਲੋ ਦਹੀਂ, 3984 ਲੀਟਰ ਲੱਸੀ, 208 ਕਿਲੋ ਖੀਰ ਅਤੇ 5543 ਕੁਇੰਟਲ ਸਬਜ਼ੀਆਂ ਅਤੇ ਫ਼ਲਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ

ਜਲੰਧਰ 3 ਅਪ੍ਰੈਲ (ਨਿਊਜ85ਪੰਜਾਬ) - ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਦੇ ਘਰਾਂ ਤੱਕ ਜਰੂਰੀ ਚੀਜ਼ਾਂ ਮੁਹੱਈਆ ਕਰਵਾਉਣ ਦੀ ਕੜੀ ਵਜੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ 99045 ਲੱਖ ਲੀਟਰ ਦੁੱਧ ਅਤੇ 5543 ਕੁਇੰਟਲ ਫ਼ਲ ਅਤੇ ਸਬਜ਼ੀਆਂ ਘਰਾਂ ਤੱਕ ਮੁਹੱਈਆ ਕਰਵਾਈਆ ਗਈਆਂ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਦੇਖ ਰੇਖ ਹੇਠ ਮਿਲਕ ਫ਼ੈਡ, ਮੰਡੀ ਬੋਰਡ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀਆਂ ਵੱਖ ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਹਰ ਖੇਤਰਾਂ ਵਿੱਚ ਜਰੂਰੀ ਚੀਜਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
                             ਜਨਰਲ ਮੇਨੈਜਰ ਮਿਲਕਫੈਡ ਸ੍ਰੀ ਰੁਪਿੰਦਰ ਸਿੰਘ ਸੇਖੋਂ ਦੀ ਅਗਵਾਈ ਵਿੱਚ ਵੇਰਕਾ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਘਰਾਂ ਵਿੱਚ ਦੁੱਧ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਵੇਰਕੇ ਦੇ ਅਧਿਕਾਰਤ ਡੀਲਰਾਂ ਵਲੋਂ 99045 ਲੀਟਰ ਦੁੱਧ , 695 ਕਿਲੋ ਪਨੀਰ, 7629 ਕਿਲੋ ਦਹੀਂ, 3984 ਲੀਟਰ ਲੱਸੀ ਅਤੇ 208 ਕਿਲੋ ਖੀਰ ਮਹੱਈਆ ਕਰਵਾਈ ਗਈ। ਇਸੇ ਤਰ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਜਲੰਧਰ ਨਰਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ 5543 ਕੁਇੰਟਲ ਫ਼ਲ ਅਤੇ ਸਬਜ਼ੀਆਂ ਲੋਕਾਂ ਦੇ ਘਰਾਂ ਤੱਕ ਯਕੀਨੀ ਬਣਾਈਆਂ ਗਈਆਂ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜਰੂਰੀ ਸੇਵਾਵਾਂ ਅਸਾਨੀ ਨਾਲ ਲੋਕਾਂ ਦੀਆਂ ਦਰਾਂ ’ਤੇ ਮੁਹੱਈਆ ਕਰਵਾਉਣ ਲਈ ਪੂਰੀ ਵਿਵਸਥਾ ਕੀਤੀ ਗਈ ਹੈ।                                                              

super visa