ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਫ਼ਿਊ ਦੌਰਾਨ 1.04 ਲੱਖ ਲੀਟਰ ਦੁੱਧ, 852 ਕਿਲੋ ਪਨੀਰ, 10037 ਕਿਲੋ ਦਹੀਂ, 4188 ਲੀਟਰ ਲੱਸੀ, 285 ਕਿਲੋ ਖੀਰ ਅਤੇ 6758 ਕੁਇੰਟਲ ਫ਼ਲ ਅਤੇ ਸਬਜ਼ੀਆਂ ਲੋਕਾਂ ਦੇ ਘਰਾਂ ਤੱਕ ਪਹੁੰਚਾਈਆਂ
ਜਲੰਧਰ 1 ਅਪ੍ਰੈਲ (ਨਿਊਜ85ਪੰਜਬ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਫ਼ਿਊ ਦੌਰਾਨ ਲੋਕਾਂ ਦੇ ਘਰਾਂ ਤੱਕ ਜਰੂਰੀ ਚੀਜ਼ਾਂ ਦੀ ਸਪਲਾਈ ਨੂੰ ਯਕੀਨੀ ਬਣਾਉਂਦਿਆਂ ਅੱਜ 1.04 ਲੱਖ ਲੀਟਰ ਦੁੱਧ ਅਤੇ 6758 ਕੁਇੰਟਲ ਫ਼ਲ ਅਤੇ ਸਬਜ਼ੀਆਂ ਪਹੁੰਚਾਈਆਂ ਗਈਆਂ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀਆਂ ਹਦਾਇਤਾਂ ’ਤੇ ਵੱਖ ਵੱਖ ਵਿਭਾਗਾਂ ਦੇ ਅਨੇਕਾਂ ਟੀਮਾਂ ਵਲੋਂ ਜ਼ਿਲ੍ਹੇ ਦੇ ਹਰ ਖੇਤਰ ਵਿੱਚ ਜਰੂਰੀ ਚੀਜਾਂ ਨੂੰ ਲੋਕਾਂ ਦੇ ਦਰਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ। ਮਿਲਕਫ਼ੈਡ ਦੇ ਜਨਰਲ ਮੇਨੈਜਰ ਰੁਪਿੰਦਰ ਸਿੰਘ ਸੇਖੋਂ ਦੀ ਅਗਵਾਈ ਵਿੱਚ ਵੇਰਕੇ ਦੇ ਅਧਿਕਾਰਤ ਡੀਲਰਾਂ ਵਲੋਂ ਘਰਾਂ ਤੱਕ 1.04 ਲੱਖ ਲੀਟਰ ਦੁੱਧ ਤੋਂ ਇਲਾਵਾ 852 ਕਿਲੋ ਪਨੀਰ, 10037 ਕਿਲੋ ਦਹੀਂ, 4188 ਲੀਟਰ ਲੱਸੀ ਅਤੇ 285 ਕਿਲੋ ਖ਼ੀਰ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ।
ਇਸੇ ਤਰ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਦੀ ਅਗਵਾਈ ਵਿੱਚ ਕਰਫ਼ਿਊ ਦੌਰਾਨ ਮੰਡੀ ਬੋਰਡ ਦੇ ਅਮਲੇ ਵਲੋਂ 6758 ਕੁਇੰਟਲ ਫ਼ਲ ਅਤੇ ਸਬਜ਼ੀਆਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ ਤਾਂ ਜੋ ਉਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਵਲੋਂ ਵੀ ਟੀਮਾਂ ਰਾਹੀਂ ਲੋਕਾਂ ਦੇ ਘਰਾਂ ਤੱਕ ਕਰਿਆਨਾ ਅਤੇ ਹੋਰ ਜਰੂਰੀ ਸਮਾਨ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ ਇਸ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਰੂਰੀ ਸੇਵਾਵਾਂ ਅਸਾਨੀ ਨਾਲ ਲੋਕਾਂ ਦੀਆਂ ਦਰਾਂ ’ਤੇ ਮੁਹੱਈਆ ਕਰਵਾਉਣ ਲਈ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਡਰਨ ਦੀ ਲੋੜ ਨਹੀਂ ਹੈ ,ਇਸ ਔਖੀ ਘੜੀ ਵਿੱਚ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹੈ।
.jpg)



.jpg)




.jpg)
.jpeg)

.jpeg)

.jpeg)
